ਨਰਮੇ ਦੇ ਖੇਤਾਂ ਦੀ ਤਾਜ਼ਾ ਸਥਿਤੀ ਦਾ ਲਿਆ ਜਾਇਜਾ
(ਰਜਿੰਦਰ ) ਅਰਨੀ ਵਾਲਾ। ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਿਲ੍ਹਾ ਫਾਜ਼ਿਲਕਾ ਦੇ ਹਲਕਾ ਜਲਾਲਾਬਾਦ ਦੀ ਜੈਲ ਅਰਨੀਵਾਲਾ ਪਿੰਡਾਂ ਝੋਟਿਆ ਵਾਲੀ ਅਤੇ ਜੰਡਵਾਲਾ ਭੀਮੇਸ਼ਾਹ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਖੁਦ ਨਰਮੇ ਦੇ ਖੇਤਾਂ ਵਿਚਕਾਰ ਜਾ ਕੇ ਫਸਲਾਂ ਦੇ ਟਿੰਡੇ ਚੈੱਕ (Pink Sundi Attack) ਕੀਤੇ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਜਿਸ ਵਿੱਚ ਫਸਲ ਦੀ ਤਾਜਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸਕਿਲਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਐੱਸ.ਡੀ.ਐੱਮ ਨਿਕਾਸ ਖੀਚੜ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਮੀਤ ਸਿੰਘ ਵੀ ਚੀਮਾ ਵੀ ਹਾਜ਼ਰ ਸਨ।
ਇਸ ਦੌਰਾਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜਿਉਂ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਨਰਮੇ ਦੇ ਪੱਟੀ ਇਸ ਜ਼ਿਲ੍ਹੇ ਦੇ ਕੁਝ ਪਿੰਡਾਂ ਵਿੱਚ ਗੁਲਾਬੀ ਸੁੰਡੀ ਨੇ ਹਮਲਾ ਕੀਤਾ ਹੈ ਤਾਂ ਉਹ ਤੁਰੰਤ ਅੱਜ ਇੱਥੇ ਪੁਹੰਚੇ ਤੇ ਫਸਲਾਂ ਦਾ ਜਾਇਜ਼ਾ ਲਿਆ ਜਾਇਜ਼ਾ ਲੈਣ ਉਪਰੰਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਕਿਸਾਨਾਂ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਕਿਸਾਨ ਭਰਾ ਗੁਲਾਬੀ ਸੁੰਡੀ ਦੇ ਹਮਲੇ ਤੋਂ ਆਪਣੀ ਫਸਲ ਨੂੰ ਬਚਾਉਣ ਲਈ ਲਗਾਤਾਰ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਦੇ ਰਹਿਣ ਅਤੇ ਜੇਕਰ ਕਿਤੇ ਵੀ ਥੋੜ੍ਹੀ ਵੀ ਬਿਮਾਰੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਕੀਟਨਾਸ਼ਕ ਸਪਰੇਅ ਕਰਨ।
ਇਹ ਵੀ ਪੜ੍ਹੋ : ਮਕਾਨ ਦੀ ਛੱਤ ਡਿੱਗੀ, ਤਿੰਨ ਦੀ ਮੌਤ
ਉਨ੍ਹਾਂ ਕਿਹਾ ਕਿ ਕੀਟਨਾਸ਼ਕ ਸਪਰੇਅ ਖਰੀਦਣ ਸਮੇਂ ਕਿਸਾਨ ਪੱਕਾ ਬਿੱਲ ਜ਼ਰੂਰ ਲੈਣ ਕਿਉਂਕਿ ਜਿਨ੍ਹਾਂ ਖੇਤਾਂ ਵਿੱਚ ਬਿਮਾਰੀ ਦਾ ਹਮਲਾ ਜ਼ਿਆਦਾ ਹੈ ਉਹ ਕੀਟਨਾਸ਼ਕ ਸਪਰੇਅ ਦਾ ਨਕਲੀ ਹੋਣ ਦਾ ਕਾਰਨ ਵੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਨਰਮੇ ਦਾ ਬੀਜ ਵੀ ਤਸਦੀਕਸੁਦਾ ਹੋਣਾ ਚਾਹੀਦਾ ਹੈ ਤੇ ਕਿਸਾਨ ਖੇਤੀਬਾੜੀ ਵਿਭਾਗ ਦੀਆਂ ਸਿਫਾਰਿਸ਼ਾਂ ਤੇ ਬੀਜ ਤੇ ਕੀਟਨਾਸ਼ਕ ਦਵਾਈਆਂ ਦੀ ਹੀ ਵਰਤੋਂ ਕਰਨ ਤਾਂ ਜੋ ਨਰਮੇ ਦੀ ਫਸਲ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਕਿਸਾਨਾਂ ਦੇ ਨਰਮੇ ਦੀ ਫਸਲ ਖਰਾਬ ਹੋਈ ਹੈ ਉਸਦੀ ਵੀ ਗਿਰਦਾਵਰੀ ਕਰਵਾਈ ਜਾਵੇ
ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੇ ਨਰਮੇ ਦੀ ਫਸਲ ਖਰਾਬ ਹੋਈ ਹੈ ਉਸਦੀ ਵੀ ਗਿਰਦਾਵਰੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਰਮੇ ਦੀ ਰਹਿੰਦ-ਖੂੰਹਦ ਜੋ ਕਿਸਾਨ ਆਪਣੇ ਖੇਤਾਂ ਵਿੱਚ ਰੱਖਦੇ ਹਨ ਉਹ ਨਰਮੇ ਦੀ ਬਿਜਾਈ ਤੋਂ ਪਹਿਲਾਂ ਅੱਗ ਲਗਾ ਕੇ ਨਸ਼ਟ ਕਰ ਦੇਣ ਤਾਂ ਜੋ ਵੀ ਗੁਲਾਬੀ ਸੁੰਡੀ ਦਾ ਲਾਰਵਾ ਪਲ ਰਿਹਾ ਹੈ ਉਹ ਸੜ ਕੇ ਸੁਆਹ ਹੋ ਜਾਵੇ ਤੇ ਫਸਲ ’ਤੇ ਇਸ ਦਾ ਕਹਿਰ ਨਾ ਦਿਸੇ। (Pink Sundi Attack)
ਇਸ ਦੌਰਾਨ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਚਾਹੇ ਉਹ ਕਿਸਾਨ ਹੋਣ ਤੇ ਆਮ ਲੋਕ ਉਨ੍ਹਾਂ ਹੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਉਹ ਹਲਕੇ ਦੇ ਪਿੰਡ ਝੋਟਿਆ ਵਾਲੀ ਵਿਖੇ ਗਏ ਤਾਂ ਉਨ੍ਹਾਂ ਦੇਖਿਆ ਕਿ ਕਿਸਾਨਾਂ ਦੇ ਨਰਮੇ ਦੀ ਕੁੱਝ ਫਸਲ ਤੇ ਗੁਲਾਬੀ ਸੁੰਡੀ ਨੇ ਪ੍ਰਭਾਵਿਤ ਕੀਤੀ ਹੈ ਤਾਂ ਉਨ੍ਹਾਂ ਤੁਰੰਤ ਮਾਣਯੋਗ ਖੇਤੀਬਾੜੀ ਮੰਤਰੀ ਨੂੰ ਕਿਹਾ ਕਿ ਉਹ ਹਲਕੇ ਦੇ ਨਰਮੇ ਦੇ ਖਰਾਬੇ ਦੇ ਖੇਤਾਂ ਦਾ ਜਾਇਜ਼ਾ ਲੈਣ।