ਪੰਜਾਬ ਦੇ ਮੰਤਰੀ ਦਿੱਲੀ ਵਿਖੇ ਪੇਸ਼ ਕਰਨਗੇ ਰਿਪੋਰਟ ਕਾਰਡ

Aam Aadmi Party

ਪੰਜਾਬ ਦੇ ਮੰਤਰੀਆਂ ਨੂੰ ਪੇਸ਼ ਕਰਨਾ ਹੋਵੇਗਾ ਆਪਣਾ ‘ਰਿਪੋਰਟ ਕਾਰਡ’ (Aam Aadmi Party)

  • ਦਿੱਲੀ ਵਿਖੇ 18 ਦਸੰਬਰ ਨੂੰ ਹੋਵੇਗੀ ਮੀਟਿੰਗ (Aam Aadmi Party)
  • ਪੰਜਾਬ ਦੇ ਵਿਧਾਇਕ ਅਤੇ ਕਾਰਜਕਾਰਨੀ ਦੇ ਮੈਂਬਰ ਵੀ ਜਾਣਗੇ ਦਿੱਲੀ
  •  ਪੰਜਾਬ ਦੇ ਵਿਧਾਇਕ ਅਤੇ ਕਾਰਜਕਾਰਨੀ ਦੇ ਮੈਂਬਰ ਵੀ ਜਾਣਗੇ ਦਿੱਲੀ
  • ਆਮ ਆਦਮੀ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ ਹੋਵੇਗੀ ਮੀਟਿੰਗ, ਮੰਤਰੀ ਲੈਣਗੇ ਹਿੱਸਾ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੀ ਆਮ ਆਦਮੀ ਪਾਰਟੀ (Aam Aadmi Party) ਸਰਕਾਰ ਵਿੱਚ ਸ਼ਾਮਲ ਕੈਬਨਿਟ ਮੰਤਰੀਆਂ ਨੂੰ ਹੁਣ ਆਪਣਾ ਰਿਪੋਰਟ ਕਾਰਡ ਤਿਆਰ ਕਰਨਾ ਪਵੇਗਾ। ਕੈਬਨਿਟ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੇ-ਆਪਣੇ ਵਿਭਾਗਾਂ ਵਿੱਚ ਕਿਹੜੇ-ਕਿਹੜੇ ਕੰਮ ਕੀਤੇ ਗਏ ਹਨ ਅਤੇ ਇਸ ਨਾਲ ਪੰਜਾਬ ਦੇ ਲੋਕਾਂ ਸਣੇ ਪਾਰਟੀ ਦੀ ਹਰਮਨਪਿਆਰਤਾ ਨੂੰ ਕਿੰਨਾ ਫਾਇਦਾ ਹੋਇਆ ਹੈ, ਇਹ ਰਿਪੋਰਟ ਕਾਰਡ ਤਿਆਰ ਕਰਦੇ ਹੋਏ ਸਾਰੇ ਕੈਬਨਿਟ ਮੰਤਰੀਆਂ ਨੂੰ ਦਿੱਲੀ ਦਰਬਾਰ ਵਿੱਚ 18 ਦਸੰਬਰ ਨੂੰ ਪੇਸ਼ ਹੋਣਾ ਪਵੇਗਾ। ਆਮ ਆਦਮੀ ਪਾਰਟੀ ਵੱਲੋਂ 18 ਦਸੰਬਰ ਨੂੰ ਦਿੱਲੀ ਵਿਖੇ ਰਾਸ਼ਟਰੀ ਕਾਰਜਕਾਰਨੀ ਦੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਸ਼ਾਮਲ ਹੋਣਗੇ।

ਜਾਣਕਾਰੀ ਅਨੁਸਾਰ ਪੰਜਾਬ ਦੀ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ (Aam Aadmi Party) ਨੂੰ ਲਗਭਗ 9 ਮਹੀਨਿਆਂ ਦਾ ਸਮਾਂ ਹੋਣ ਜਾ ਰਿਹਾ ਹੈ ਅਤੇ ਇੰਨ੍ਹਾਂ 9 ਮਹੀਨਿਆਂ ਦੀ ਸਰਕਾਰ ਵਿੱਚ 2 ਵਾਰ ਮੰਤਰੀ ਮੰਡਲ ਦਾ ਵਿਸਥਾਰ ਵੀ ਹੋਇਆ ਹੈ। ਇਸ ਸਮੇਂ ਮੁੱਖ ਮੰਤਰੀ ਤੋਂ ਇਲਾਵਾ ਭਗਵੰਤ ਮਾਨ ਦੀ ਟੀਮ ਵਿੱਚ 14 ਕੈਬਨਿਟ ਮੰਤਰੀ ਸ਼ਾਮਲ ਹਨ। ਜਿਨ੍ਹਾਂ ਵੱਲੋਂ ਆਪਣੇ-ਆਪਣੇ ਵਿਭਾਗਾਂ ਵਿੱਚ ਕੰਮ ਕਰਦੇ ਹੋਏ ਨਾ ਸਿਰਫ਼ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨਾ ਹੈ, ਸਗੋਂ ਪਾਰਟੀ ਦੀ ਦਿੱਖ ਨੂੰ ਵੀ ਚੰਗਾ ਬਣਾ ਕੇ ਰੱਖਣਾ ਹੈ। ਹੁਣ ਤੱਕ ਇਨ੍ਹਾਂ ਕੈਬਨਿਟ ਮੰਤਰੀਆਂ ਵੱਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਲੈਣ ਲਈ ਆਮ ਆਦਮੀ ਪਾਰਟੀ ਵੱਲੋਂ ਰਿਪੋਰਟ ਕਾਰਡ ਮੰਗਿਆ ਗਿਆ ਹੈ।

8 ਦਸੰਬਰ ਨੂੰ ਹੋਣ ਵਾਲੀ ਕਾਰਜਕਾਰਨੀ ਦੀ ਕਾਫ਼ੀ ਜਿਆਦਾ ਅਹਿਮ ਹੋਵੇਗੀ ਮੀਟਿੰਗ

ਰਾਸ਼ਟਰੀ ਕਾਰਜਕਾਰਨੀ ਵਿੱਚ ਇਹ ਰਿਪੋਰਟ ਕਾਰਡ ਬਾਰੇ ਦੱਸਣਾ ਵੀ ਪੈ ਸਕਦਾ ਹੈ। ਇਸ ਲਈ ਸਾਰੇ ਕੈਬਨਿਟ ਮੰਤਰੀਆਂ ਵੱਲੋਂ ਗੁਜਰਾਤ ਤੋਂ ਵਾਪਸੀ ਕਰਦੇ ਹੋਏ ਹੁਣ ਆਪਣੇ-ਆਪਣੇ ਵਿਭਾਗਾਂ ਵਿੱਚ ਵੱਡੇ ਪੱਧਰ ’ਤੇ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਪੁਰਾਣੇ ਖੜ੍ਹੇ ਕੰਮਾਂ ਦਾ ਜਲਦ ਹੀ ਨਿਪਟਾਰਾ ਕੀਤਾ ਜਾ ਸਕੇ ਤੇ ਹੁਣ ਵੀ ਹੋਣ ਵਾਲੇ ਕੰਮਾਂ ਨੂੰ ਰਿਪੋਰਟ ਕਾਰਡ ਵਿੱਚ ਸ਼ਾਮਲ ਕੀਤਾ ਜਾ ਸਕੇ।

ਰਾਸ਼ਟਰੀ ਕਾਰਜਕਾਰਨੀ ਦਰਮਿਆਨ ਰਿਪੋਰਟ ਕਾਰਡ ਪੇਸ਼ ਕਰਨ ਤੋਂ ਬਾਅਦ ਭਵਿੱਖ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਇਹ ਫੈਸਲਾ ਵੀ ਕਰ ਸਕਦੇ ਹਨ ਕਿ ਕਿਹੜੇ ਕੈਬਨਿਟ ਮੰਤਰੀ ਨੂੰ ਕੈਬਨਿਟ ਵਿੱਚ ਰੱਖਣਾ ਹੈ ਜਾਂ ਫਿਰ ਕਿਹੜੇ ਕੈਬਨਿਟ ਮੰਤਰੀ ਨੂੰ ਬਾਹਰ ਕਰਨਾ ਹੈ। ਇਸ ਲਈ 18 ਦਸੰਬਰ ਨੂੰ ਹੋਣ ਵਾਲੀ ਕਾਰਜਕਾਰਨੀ ਦੀ ਕਾਫ਼ੀ ਜਿਆਦਾ ਅਹਿਮ ਮੀਟਿੰਗ ਹੋਣ ਵਾਲੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ