ਕੰਡਿਆਲੀ ਤਾਰ ਤੋਂ ਪਾਰ ਪੁੱਜੇ ਮੰਤਰੀ, ਲਿਆ ਜਾਇਜ਼ਾ

Crop

ਧਾਲੀਵਾਲ ਨੇ ਭਾਰਤ-ਪਾਕਿ ਸੀਮਾ ’ਤੇ ਫਸਲਾਂ ਦਾ ਲਿਆ ਜਾਇਜ਼ਾ

  • ਕਿਸੇ ਕਿਸਾਨ ਨਾਲ ਬੇਇਨਸਾਫ਼ੀ ਨਾ ਹੋਵੇ : ਧਾਲੀਵਾਲ

(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਵਿਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਸਹੀ ਜਾਣਕਾਰੀ ਪਤਾ ਕਰਨ ਲਈ ਖੇਤੀਬਾੜੀ ਵਿਭਾਗ ਅਤੇ ਪਟਵਾਰੀਆਂ ਵੱਲੋਂ ਪਿੰਡ ਪਿੰਡ ਪਹੁੰਚ ਕੇ ਕੀਤੀ ਜਾ ਰਹੀ ਫਸਲਾਂ (Crop ) ਦੀ ਗਿਰਦਾਵਰੀ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਮਦਾਸ, ਬਾਉਲੀ, ਸਿੰਘੋਕੇ , ਪੰਜਗਰਾਈ, ਧਰਮ ਪ੍ਰਕਾਸ਼ ਅਤੇ ਦਰਿਆ ਮੂਸਾ ਪਿੰਡਾਂ ਦਾ ਦੌਰਾ ਕੀਤਾ। ਉਹ ਇਸ ਕੰਮ ਲਈ ਭਾਰਤ-ਪਾਕਿਸਤਾਨ ਸੀਮਾ ਉਤੇ ਸਥਿਤ ਕੰਡਿਆਲੀ ਤਾਰ ਤੋਂ ਪਾਰ ਵੀ ਗਏ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਫਸਲ ਦੀ ਕਟਾਈ ਦੇ ਨਾਲ ਹੀ ਦੇਣਾ ਚਾਹੁੰਦੀ ਹੈ ਅਤੇ ਉਹ ਤਾਂ ਹੀ ਸੰਭਵ ਹੈ ਜੇਕਰ ਦੋਵੇਂ ਵਿਭਾਗ ਫਸਲਾਂ ਦੇ ਨੁਕਸਾਨ ਸਬੰਧੀ ਆਪਣੀ ਰਿਪੋਰਟ ਮਾਲ ਵਿਭਾਗ ਦੇ ਰਿਕਾਰਡ ਅਨੁਸਾਰ ਤਿਆਰ ਕਰਕੇ ਸਮੇਂ ਦੇਣ। ਉਨਾਂ ਕਿਹਾ ਕਿ ਜਿਲ੍ਹੇ ਵਿਚ ਕਣਕ ਤੋਂ ਇਲਾਵਾ ਸਬਜ਼ੀ, ਪਸ਼ੂਆਂ ਦਾ ਚਾਰਾ ਅਤੇ ਹੋਰ ਫਸਲਾਂ ਦਾ ਵੀ ਨੁਕਸਾਨ ਮੀਂਹ ਅਤੇ ਗੜੇਮਾਰੀ ਕਾਰਨ ਹੋਇਆ ਹੈ, ਸੋ ਦੋਵਾਂ ਵਿਭਾਗਾਂ ਦੇ ਅਧਿਕਾਰੀ ਹਰੇਕ ਪਿੰਡ ਪਹੁੰਚ ਕੇ ਫਸਲਾਂ ਦੀ ਸਹੀ ਜਾਣਕਾਰੀ ਇਕੱਠੀ ਕਰਨੀ ਯਕੀਨੀ ਬਣਾਉਣ ਅਤੇ ਇਸਦੀ ਰਿਪੋਰਟ 10 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਦੇਣ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਣਾਈ ਗਈ ਨੀਤੀ ਅਨੁਸਾਰ ਕਿਸਾਨ ਨੂੰ ਮੁਆਵਜ਼ਾ ਫਸਲ ਦੇ ਨੁਕਸਾਨ ਦੇ ਹਿਸਾਬ ਨਾਲ ਹੀ ਮਿਲਣਾ ਹੈ, ਸੋ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਰੇਕ ਖੇਤ ਤੱਕ ਜਾਣ ਤੇ ਫਸਲਾਂ ਦੇ ਹੋਏ ਨੁਕਸਾਨ ਦੀ ਸਹੀ ਰਿਪੋਰਟ ਤਿਆਰ ਕਰਨ, ਤਾਂ ਜੋ ਕਿਸਾਨਾਂ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾ ਸਕੇ।

Crop

ਕਿਸੇ ਵੀ ਕਿਸਾਨ ਨਾਲ ਰਿਪੋਰਟ ਦੇ ਮਸਲੇ ਉਤੇ ਬੇਇਨਸਾਫੀ ਨਾ ਹੋਵੇ (Crop )

ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨਾਲ ਰਿਪੋਰਟ ਦੇ ਮਸਲੇ ਉਤੇ ਬੇਇਨਸਾਫੀ ਨਾ ਹੋਵੇ ਅਤੇ ਨਾ ਹੀ ਕੋਈ ਅਧਿਕਾਰੀ ਪੈਸੇ ਦੇ ਲਾਲਚ ਵਿੱਚ ਗਲਤ ਰਿਪੋਰਟ ਹੀ ਦੇਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਅਜਿਹਾ ਹੋਇਆ ਤਾਂ ਸਬੰਧਤ ਕਰਮਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਵਿਸਾਖੀ ਦੇ ਨਾਲ ਹੀ ਮੁਆਵਜ਼ਾ ਦੇਣ ਦੀ ਸਾਡੀ ਕੋਸ਼ਿਸ਼ ਹੈ ਅਤੇ ਇਸ ਟੀਚੇ ਅਨੁਸਾਰ ਹੀ ਕੰਮ ਪੂਰਾ ਕੀਤਾ ਜਾਵੇ।
ਇਸ ਮੌਕੇ ਚੇਅਰਮੈਨ ਬਲਦੇਵ ਸਿੰਘ, ਸਹਾਇਕ ਕਮਿਸ਼ਨਰ ਸ ਸਿਮਰਨਜੀਤ ਸਿੰਘ ਆਈ ਏ ਐਸ,ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਸ ਜਤਿੰਦਰ ਸਿੰਘ ਗਿੱਲ, ਏ ਓ ਯੋਗਰਾਜਬੀਰ ਸਿੰਘ, ਵਿਸਥਾਰ ਅਫਸਰ ਪ੍ਰਭਦੀਪ ਗਿੱਲ ਚੇਤਨਪੁਰਾ,ਏਈਓ ਹਰਭਜਨ ਸਿੰਘ,ਏ ਡੀ ਓ ਅਜਮੇਰ ਸਿੰਘ , ਤਹਿਸੀਲਦਾਰ,ਬੀਡੀ ਪੀ ਓਅਜਨਾਲਾ, ਗਰਦੋਰ,ਪਟਵਾਰੀ ਅਤੇ ਹੋਰ ਮੋਹਤਬਰ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ