ਸਾਡੇ ਨਾਲ ਸ਼ਾਮਲ

Follow us

10.5 C
Chandigarh
Monday, January 19, 2026
More
    Home Breaking News Crime News: ਤ...

    Crime News: ਤੇਜ਼ਧਾਰ ਹਥਿਆਰ ਨਾਲ ਲੈਸ ਬਦਮਾਸ਼ਾਂ ਨੇ ਨੌਜਵਾਨ ਦੀ ਕੀਤੀ ਕੁੱਟਮਾਰ

    Crime News
    Crime News: ਤੇਜ਼ਧਾਰ ਹਥਿਆਰ ਨਾਲ ਲੈਸ ਬਦਮਾਸ਼ਾਂ ਨੇ ਨੌਜਵਾਨ ਦੀ ਕੀਤੀ ਕੁੱਟਮਾਰ

    Crime News: (ਵਿੱਕੀ ਕੁਮਾਰ) ਮੋਗਾ। ਸਥਾਨਕ ਲੁਧਿਆਣਾ ਰੋਡ ’ਤੇ ਸਥਿਤ ਬਿਜਲੀ ਘਰ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਬਦਮਾਸ਼ਾਂ ਨੇ ਦਿਨ-ਦਿਹਾੜੇ ਇਕ ਵਿਅਕਤੀ ਨੂੰ ਰਸਤੇ ’ਚ ਘੇਰ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਜ਼ਖ਼ਮੀ ਵਿਅਕਤੀ ਨਰਿੰਦਰ ਕੁਮਾਰ ਉਰਫ ਬੱਬੂ ਪੁੱਤਰ ਉਡੀਕ ਚੰਦ ਵਾਸੀ ਬੇਦੀ ਨਗਰ ਮੋਗਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਮੋਗਾ ਦੇ ਬੁੱਘੀਪੁਰਾ ਚੌਕ ਵਿਚ ਰੇਹੜੀ ਲਗਾਉਂਦਾ ਹੈ। Crime News

    ਇਹ ਵੀ ਪੜ੍ਹੋ: Fire Accident: ਭਰੇ ਬਜ਼ਾਰ ’ਚ ਇਲੈਕਟ੍ਰੋਨਿਕ ਸ਼ੋਅ ਰੂਮ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

    ਉਨ੍ਹਾਂ ਕਿਹਾ ਕਿ ਜਬਰ-ਜਨਾਹ ਦੇ ਮਾਮਲੇ ’ਚ ਇਕ ਨੌਜਵਾਨ ਜੇਲ੍ਹ ’ਚ ਬੰਦ ਹੈ ਤੇ ਉਸ ਦੇ ਸਾਥੀ ਇਸ ਮਾਮਲੇ ਨੂੰ ਲੈ ਕੇ ਉਸ ਨੂੰ ਧਮਕੀਆਂ ਦਿੰਦੇ ਸਨ ਤੇ ਉਸ ਨੇ ਧਮਕੀਆਂ ਦੇਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਲਈ 22 ਅਕਤੂਬਰ ਨੂੰ ਪੁਲਿਸ ਨੂੰ ਇਕ ਦਰਖਾਸਤ ਵੀ ਦਿੱਤੀ ਸੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।

    ਉਨ੍ਹਾਂ ਕਿਹਾ ਕਿ ਉਹ ਬੁੱਧਵਾਰ 23 ਅਕਤੂਬਰ ਦੀ ਦੁਪਹਿਰ 3 ਵਜੇ ਦੇ ਕਰੀਬ ਕਿਸੇ ਕੰਮ ਦੇ ਸਬੰਧ ਵਿਚ ਜੀਟੀ ਰੋਡ ’ਤੇ ਜਾ ਰਿਹਾ ਸੀ, ਜਦੋਂ ਉਹ ਲੁਧਿਆਣਾ ਰੋਡ ’ਤੇ ਪੈਂਦੇ ਬਿਜਲੀ ਘਰ ਦੇ ਕੋਲ ਪੁੱਜਾ ਤਾਂ ਉੱਥੇ ਪਹਿਲਾਂ ਤੋਂ ਸਨੀ ਅਤੇ ਰਾਜਨ ਨਾਮਕ ਵਿਅਕਤੀ ਆਪਣੇ 13 ਦੇ ਕਰੀਬ ਅਣਪਛਾਤੇ ਸਾਥੀਆਂ ਨਾਲ ਖੜ੍ਹੇ ਸਨ। ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਸਨ ਤੇ ਉਨ੍ਹਾਂ ਉਸ ਨੂੰ ਰਸਤੇ ਵਿਚ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਕੇ ਮੌਕੇ ਤੋਂ ਫ਼ਰਾਰ ਹੋ ਗਏ। Crime News

    LEAVE A REPLY

    Please enter your comment!
    Please enter your name here