ਸਾਡੇ ਨਾਲ ਸ਼ਾਮਲ

Follow us

13.6 C
Chandigarh
Friday, February 13, 2026
More
    Home Breaking News ਬਦਮਾਸ਼ਾਂ ਨੇ ਜਲ...

    ਬਦਮਾਸ਼ਾਂ ਨੇ ਜਲੰਧਰ ‘ਚ ਨੌਜਵਾਨ ‘ਤੇ ਚਲਾਈਆਂ ਤਾਬੜਤੋੜ ਗੋਲੀਆਂ, ਹਾਲਤ ਗੰਭੀਰ

    Violence

    (ਸੱਚ ਕਹੂੰ ਨਿਊਜ਼) ਜਲੰਧਰ। ਪੰਜਾਬ ’ਚ ਕਤਲ ਤੇ ਲੁੱਟ ਮਾਰ ਦੀਆਂ ਘਟਨਾਵਾਂ ਰੁੱਕਣ ਦਾ ਨਾਂਅ ਨਹੀਂ ਲੈ ਰਹੀਆਂ। ਇੱਕ ਤਾਜ਼ਾ ਘਟਨਾ ਜਲੰਧਰ ਤੋਂ ਸਾਹਮਣੇ ਆਈ ਹੈ। ਕੁਝ ਅਣਪਛਾਤੇ ਬਦਮਾਸਾਂ ਨੇ ਇੱਕ ਨੌਜਵਾਨ ’ਤੇ ਤਾਬੜਤੋੜ ਗੋਲੀਬਾਰੀ ਕੀਤੀ ਜਿਸ ’ਚ ਉਹ ਗੰਭੀਰ ਜਖਮੀ ਹੋ ਗਿਆ। ਕੁਝ ਅਣਪਛਾਤੇ ਹਮਲਾਵਰਾਂ ਨੇ ਪਿੰਡ ਹਰੀਪੁਰ ਦੇ ਰਹਿਣ ਵਾਲੇ ਤਰੁਣਵੀਰ ਸਿੰਘ ਉਰਫ ਹੈਪੀ ‘ਤੇ ਗੋਲੀਆਂ ਚਲਾ ਦਿੱਤੀਆਂ। ਸਵੇਰੇ 5 ਵਜੇ ਜਿਵੇਂ ਹੀ ਹੈਪੀ ਘਰ ਤੋਂ ਬਾਹਰ ਆਇਆ ਤਾਂ 4 ਹਥਿਆਰਬੰਦ ਬਦਮਾਸ਼ਾਂ ਨੇ ਉਸ ‘ਤੇ ਹਮਲਾ ਕਰ ਦਿੱਤਾ।  ਚੀਕਣ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਤੁਰੰਤ ਦੌੜ ਗਏ। ਲੋਕਾਂ ਨੂੰ ਆਉਂਦਾ ਦੇਖ ਕੇ ਹਮਲਾਵਰ ਵੀ ਮੌਕੇ ਤੋਂ ਫ਼ਰਾਰ ਹੋ ਗਏ।। ਜਿਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।  ਫਿਲਹਾਲ ਉਸ ਦੀ ਹਾਲਤ ਸਥਿਰ ਹੈ।

    ਗੋਲੀਬਾਰੀ ਦੀ ਸੂਚਨਾ ਮਿਲਦਿਆਂ ਹੀ ਆਦਮਪੁਰ ਪੁਲਿਸ ਪਿੰਡ ਹਰੀਪੁਰ ਪੁੱਜੀ। ਪੁਲੀਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਫੁਟੇਜ ਦੇ ਆਧਾਰ ‘ਤੇ ਪੁਲਿਸ ਹਮਲਾਵਰਾਂ ਦੀ ਪਛਾਣ ਕਰਨ ’ਚ ਜੁਟ ਗਈ ਹੈ। ਹਾਲੇ ਇਹ ਸਪੱਸਟ ਨਹੀਂ ਹੋ ਸਕਿਆ ਕਿ ਹਮਲਾਵਰਾਂ ਨੇ ਗੋਲੀਆਂ ਕਿਸੇ ਪੁਰਾਣੀ ਰੰਜਿਸ਼ ਕਾਰਨ ਜਾਂ ਕਿਸੇ ਹੋਰ ਕਾਰਨ ਮਾਰੀਆਂ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here