ਪੰਜਵੀਂ ਦੇ ਨਤੀਜੇ ’ਚੋਂ ਅੱਵਲ ਵਿਦਿਆਰਥਣਾਂ ਲੈਣਗੀਆਂ ਸਾਈਕਲਾਂ ਦੇ ਝੂਟੇ

ਮਾਨਸਾ: ਵਿਦਿਆਰਥਣਾਂ ਨੂੰ ਸਾਈਕਲ ਦੇ ਕੇ ਸਨਮਾਨਿਤ ਕਰਦੇ ਹੋਏ ਵਿਧਾਇਕ ਡਾ. ਵਿਜੇ ਸਿੰਗਲਾ। ਤਸਵੀਰ: ਸੱਚ ਕਹੂੰ ਨਿਊਜ਼

 ਵਿਧਾਇਕ ਨੇ ਦਿੱਤੇ ਵਿਦਿਆਰਥਣਾਂ ਨੂੰ ਸਾਈਕਲ

(ਸੁਖਜੀਤ ਮਾਨ) ਮਾਨਸਾ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਜਮਾਤ ਦੇ ਨਤੀਜਿਆਂ ’ਚੋਂ ਪਿੰਡ ਰੱਲਾ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਨੂੰ ਪੰਜਾਬ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ’ਤੇ ਮਾਨਸਾ ਹਲਕੇ ਦੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਸਾਈਕਲ ਦੇ ਕੇ ਸਨਮਾਨਿਤ ਕੀਤਾ ਹੈ। (Results Fifth Class)

ਮਾਨਸਾ: ਵਿਦਿਆਰਥਣਾਂ ਨੂੰ ਸਾਈਕਲ ਦੇ ਕੇ ਸਨਮਾਨਿਤ ਕਰਦੇ ਹੋਏ ਵਿਧਾਇਕ ਡਾ. ਵਿਜੇ ਸਿੰਗਲਾ। ਤਸਵੀਰ: ਸੱਚ ਕਹੂੰ ਨਿਊਜ਼

ਇਸ ਮੌਕੇ ਵਿਧਾਇਕ ਸਿੰਗਲਾ ਨੇ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ। ਇਨ੍ਹਾਂ ਬੱਚਿਆਂ ਨੇ ਇਕੱਲੇ ਰੱਲੇ ਪਿੰਡ ਦਾ ਹੀ ਨਹੀਂ ਸਗੋਂ ਮਾਨਸਾ ਹਲਕੇ ਦਾ ਅਤੇ ਪੂਰੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ। (Results Fifth Class) ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਪੜ੍ਹਾਈ ਨੂੰ ਨਿਰੰਤਰ ਜਾਰੀ ਰੱਖਣ ਲਈ ਉਹ ਨਿੱਜੀ ਤੌਰ ’ਤੇ ਵਚਨਬੱਧ ਹਨ। ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਪਿੰਡ ਰੱਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਵੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਦੀ ਸਖਤ ਮਿਹਨਤ ਅਤੇ ਘਾਲਣਾ ਨਾਲ ਇਨ੍ਹਾਂ ਬੱਚਿਆਂ ਨੇ ਸ਼ਾਨਾਮੱਤੀ ਪ੍ਰਾਪਤੀ ਕੀਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ