ਵਿਧਾਇਕ ਨੇ ‘ਮੈਗਾ ਮਾਪੇ ਅਧਿਆਪਕ ਮਿਲਣੀ’ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ

Mega Parents Teacher Meeting
ਵਿਧਾਇਕ ਨੇ ‘ਮੈਗਾ ਮਾਪੇ ਅਧਿਆਪਕ ਮਿਲਣੀ’ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ

ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਲੀ ਦੂਰੀ ਖ਼ਤਮ ਕਰਨਾ : ਡਾ. ਜਮੀਲ | Mega Parents Teacher Meeting

ਮਾਲੇਰਕੋਟਲਾ (ਗੁਰਤੇਜ ਜੋਸ਼ੀ)। Mega Parents Teacher Meeting: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਵਿਚ ‘ਮੈਗਾ ਮਾਪੇ ਅਧਿਆਪਕ ਮਿਲਣੀ’ ਦਾ ਆਯੋਜਨ ਕੀਤਾ ਗਿਆ। ਇਸੇ ਤਹਿਤ ਹਲਕਾ ਮਾਲੇਰਕੋਟਲਾ ਦੇ ਸੰਦੌੜ ਜੋਨ ਦੇ ਪਿੰਡ ਦਸੌਧਾ ਸਿੰਘ ਵਾਲਾ ਵਿਖੇ ਨਵੀਂ ਬਣੀ ਸਮੂੰਹ ਗ੍ਰਾਮ ਪੰਚਾਇਤ ਤੇ ਸਮੂਹ ਸਕੂਲ ਸਟਾਫ਼ ਦੀ ਦੇਖ-ਰੇਖ ਹੇਠ ਇਸ ਸਾਲ ਦੀ ਪਹਿਲੀ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ।

ਜਿਸ ਵਿੱਚ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੀਟਿੰਗ ’ਚ ਬੱਚਿਆਂ ਦੇ ਮਾਪਿਆਂ ਨੇ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੀਟਿੰਗ ’ਚ ਬੱਚਿਆਂ ਦੀ ਕਾਰਗੁਜ਼ਾਰੀ ਤੇ ਵਧੀਆ ਭਵਿੱਖ ਬਾਰੇ ਅਧਿਆਪਕਾਂ ਨੇ ਮਾਪਿਆਂ ਨਾਲ ਗੱਲਾਂ-ਬਾਤਾਂ ਸਾਂਝੀਆਂ ਕੀਤੀਆਂ। ਇਸ ਮਿਲਣੀ ’ਚ ਸਕੂਲ ’ਚ ਚੱਲ ਰਹੀਆਂ ਸੁੱਖ-ਸਹੂਲਤਾਂ ਤੇ ਪੜ੍ਹਾਈ ਦੀ ਬੇਹਤਰੀ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਸਕੂਲ ਪ੍ਰਿੰਸੀਪਲ ਮੈਡਮ ਵੱਲੋਂ ਵਿਚਾਰ ਸਾਂਝੇ ਕੀਤੇ ਗਏ। Mega Parents Teacher Meeting

ਇਹ ਖਬਰ ਵੀ ਪੜ੍ਹੋ : Manpreet Singh Badal: ਮਨਪ੍ਰੀਤ ਸਿੰਘ ਬਾਦਲ ਹੋਣਗੇ ਗਿੱਦੜਬਾਹਾ ਤੋਂ ਭਾਜਪਾ ਦੇ ਉਮੀਦਵਾਰ

ਬੱਚਿਆਂ ਦਾ ਦਾਖਲਾ ਵਧਾਉਣ ਲਈ ਹਾਜ਼ਰਾਨ ਮਾਪਿਆਂ ਤੇ ਸਮੂਹ ਨਗਰ ਪੰਚਾਇਤ ਨੂੰ ਪ੍ਰੇਰਿਤ ਕੀਤਾ। ‘ਮੈਗਾ ਮਾਪੇ ਅਧਿਆਪਕ ਮਿਲਣੀ’ ਦੌਰਾਨ ਜਮੀਲ ਉਰ ਰਹਿਮਾਨ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਇਸ ਮੈਗਾ ਮਿਲਣੀ ਦਾ ਮੰਤਵ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਲੀ ਦੂਰੀ ਖ਼ਤਮ ਕਰਨਾ ਹੈ ਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਤੇ ਉਨ੍ਹਾਂ ਨੂੰ ਸਹੀ ਦਿਸ਼ਾ ’ਚ ਅੱਗੇ ਵਧਾਉਣ ਲਈ ਹਾਂ ਪੱਖੀ ਚਰਚਾ ਕਰਨਾ ਹੈ। ਇਸ ਮੌਕੇ ਉਨਾਂ ਮਿਲਣੀ ’ਤੇ ਆਏ ਬੱਚਿਆਂ ਦੇ ਪਰਿਵਾਰਿਕ ਮੈਬਰਾਂ ਨਾਲ ਵਿਚਾਰ ਵਟਾਂਦਰੇ ਕੀਤੇ। ਪਰਿਵਾਰਿਕ ਮੈਬਰਾਂ ਵੱਲੋਂ ਉਨ੍ਹਾਂ ਦੇ ਬੱਚਿਆਂ ਨੂੰ ਮਿਲ ਰਹੀਆਂ। Mega Parents Teacher Meeting

ਸਹੂਲਤਾਵਾਂ ਤੇ ਸੰਤੁਸਟੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਨੇ ਸਕੂਲ ਦੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਤਗਮੇ ਅੇ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਪਿੰਡਾ ਦਸੌਧਾ ਸਿੰਘ ਵਾਲਾ ਦੀ ਨਵੀ ਚੁਣੀ ਗਈ ਪੰਚਾਇਤ ਤੇ ਸਾਬਕਾ ਪੰਚਾਇਤ ਤੋ ਇਲਾਵਾ ਵਿਧਾਇਕ ਮਾਲੇਰਕੋਟਲਾ, ਸੰਤੋਖ ਸਿੰਘ ਪ੍ਰਧਾਨ ਟਰੱਕ ਯੂਨੀਅਨ ਸੰਦੌੜ, ਕਰਮਜੀਤ ਸਿੰਘ ਮਾਨ ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਆਦਿ ਦਾ ਸਕੂਲ ਸਟਾਫ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਵੱਲੋਂ ਕੁੱਝ ਮੰਗਾਂ ਵਿਧਾਇਕ ਦੇ ਧਿਆਨ ’ਚ ਰੱਖੀਆਂ ਜਿੰਨਾ ਨੂੰ ਜਲਦ ਹੀ ਪੂਰਾ ਕਰਨ ਦਾ ਵਿਧਾਇਕ ਨੇ ਭਰੋਸਾ ਦਿੰਦਿਆਂ ਕਿਹਾ ਕਿ ਸਿਖਿਆ ਦੇ ਖੇਤਰ ’ਚ ਗ੍ਰਾਂਟਾਂ ਦੀ ਕੋਈ ਵੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਤੇ ਮਾਪੇ ਵੱਡੀ ਗਿਣਤੀ ’ਚ ਹਾਜਰ ਸਨ। Mega Parents Teacher Meeting

LEAVE A REPLY

Please enter your comment!
Please enter your name here