ਖੇਤੀਬਾੜੀ ਦੀ ਪੜ੍ਹਾਈ ਨੂੰ ਮੁੜ ਤੋਂ ਸਰਕਾਰੀ ਕਰਵਾਉਣ ਲਈ ਦਿੱਤਾ ਧਰਨਾ
- ਐਮ ਐਲ ਏ ਸੇਖੋਂ ਵੱਲੋਂ ਇੱਕ ਹਫ਼ਤੇ ਵਿਚ ਕੋਰਸ ਸਰਕਾਰੀ ਕਰਨ ਦਾ ਭਰੋਸਾ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Agriculture Course: ਅੱਜ ਸੰਯੁਕਤ ਕਿਸਾਨ ਮੋਰਚੇ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸ਼ਹਿਰ ਵਿਚ ਮੁਜ਼ਾਹਰਾ ਕਰਕੇ ਗੁਰਦਿੱਤ ਸਿੰਘ ਸੇਖੋਂ ਦੇ ਘਰ ਦਾ ਘਿਰਾਓ ਕੀਤਾ ਗਿਆ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਵਿੱਚ ਚਲਦੀ ਬੀ ਐੱਸ ਸੀ ਖੇਤੀਬਾੜੀ ਦੇ ਕੋਰਸ ਦੀ ਮਾਨਤਾ ਰੱਦ ਕਰਕੇ ਪ੍ਰਾਈਵੇਟ ਕਰ ਦਿੱਤਾ ਗਿਆ ਹੈ। ਜਿਸ ਖ਼ਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।
23 ਦਿਨਾਂ ਤੋਂ ਕਾਲਜ ਅੰਦਰ ਚੱਲ ਰਿਹਾ ਹੈ ਪੱਕਾ ਧਰਨਾ | Agriculture Course
ਐਮ ਐਲ ਏ ਗੁਰਦਿੱਤ ਸਿੰਘ ਸੇਖੋਂ ਵੱਲੋਂ ਇੱਕ ਹਫ਼ਤੇ ਵਿੱਚ ਕੋਰਸ ਨੂੰ ਮੁੜ ਤੋਂ ਸਰਕਾਰੀ ਕਰਵਾਉਣ ਦਾ ਭਰੋਸਾ ਦਿੱਤਾ ਜਿਸ ਤੋਂ ਬਾਅਦ ਧਰਨਾ ਮੁਲਤਵੀ ਕੀਤਾ ਗਿਆ । ਜਿਕਰਯੋਗ ਹੈ ਕਿ ਇੱਕ ਮਹੀਨੇ ਤੋਂ ਵਿਦਿਆਰਥੀ ਕੋਰਸ ਨੂੰ ਬਹਾਲ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਅਤੇ 23 ਦਿਨਾਂ ਤੋਂ ਕਾਲਜ ਅੰਦਰ ਪੱਕਾ ਧਰਨਾ ਚੱਲ ਰਿਹਾ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਧੀਰਜ ਕੁਮਾਰ ਅਤੇ ਹਰਵੀਰ ਕੌਰ,ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਕੌਮੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਅਤੇ ਭਾਰਤੀ ਕਿਸਾਨ ਯੂਨੀਅਨ ਮਾਲਵਾ ਦੇ ਆਗੂ ਬਖਤੌਰ ਸਿੰਘ ਸਾਦਿਕ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਚੰਗੀ ਸਿਹਤ ਸਿੱਖਿਆ ਰੁਜ਼ਗਾਰ ਦੇਣ ਦੇ ਵਾਇਦੇ ਕੀਤੇ ਸਨ ਪਰ ਸਰਕਾਰ ਨੇ ਕਿਸੇ ਵੀ ਵਾਇਦੇ ਨੂੰ ਪੂਰਾ ਨਹੀਂ ਕੀਤਾ।
ਇਹ ਵੀ ਪੜ੍ਹੋ: Punjab News: ਪ੍ਰੋਫੈਸਰ ਦੀਕਸ਼ਾ ਬਣੇ ਆਲ ਇੰਡਿਆ ਰਜਿਸਟਰਡ ਨਰਸ ਫੈਡਰੇਸ਼ਨ ਦੇ ਸੂਬਾ ਇੰਚਾਰਜ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਸੁਰਜੀਤ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਕਾਮਰੇਡ ਦਲੀਪ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਨੇ ਕਿਹਾ ਕਿ ਪੰਜਾਬ ਸਰਕਾਰ ਵੀ ਲਗਾਤਾਰ ਕੇਂਦਰ ਦੀਆਂ ਮਾਰੂ ਨੀਤੀਆਂ ਨੂੰ ਲਾਗੂ ਕਰ ਰਹੀ ਹੈ। ਪੰਜਾਬ ਸਰਕਾਰ ਆਪਣੀ ਸਿੱਖਿਆ ਨੀਤੀ ਬਣਾਉਣ ਦੀ ਬਜਾਏ ਕੇਂਦਰ ਦੀ ਨੀਤੀ ਲਾਗੂ ਕਰ ਰਹੀ ਹੈ, ਜਿਸ ਤਹਿਤ ਸਰਕਾਰੀ ਵਿੱਦਿਅਕ ਅਦਾਰਿਆਂ ਨੂੰ ਖ਼ਤਮ ਕਰਕੇ ਸਿੱਖਿਆ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। Agriculture Course
ਕੌਮੀ ਕਿਸਾਨ ਯੂਨੀਅਨ ਦੇ ਆਗੂ ਸ਼ਮਸ਼ੇਰ ਸਿੰਘ ਕਿੰਗਰਾਂ ਅਤੇ ਭਾਰਤੀ ਕਿਸਾਨ ਯੂਨੀਅਨ ਮਾਲਵਾ ਦੇ ਜਗਸੀਰ ਸਿੰਘ ਸਾਧੂਵਾਲਾ ਨੇ ਕਿਹਾ ਕਿ ਨਿੱਜੀਕਰਨ ਦੀ ਨੀਤੀ ਤਹਿਤ ਇਸੇ ਤਰ੍ਹਾਂ ਸਰਕਾਰੀ ਕਾਲਜ ਵਿੱਚ ਚੱਲਦੀ ਬੀ ਐੱਸ ਸੀ ਖੇਤੀਬਾੜੀ ਦੀ ਪੜ੍ਹਾਈ ਨੂੰ ਪ੍ਰਾਈਵੇਟ ਕੀਤਾ ਗਿਆ ਹੈ। ਪਿਛਲੀ ਕਾਂਗਰਸ ਸਰਕਾਰ ਵੇਲੇ ਖੇਤੀਬਾੜੀ ਦੀ ਪੜ੍ਹਾਈ ਨੂੰ ਬੰਦ ਕੀਤਾ ਗਿਆ, ਜਿਸ ਖ਼ਿਲਾਫ ਆਮ ਆਦਮੀਂ ਪਾਰਟੀ ਦੇ ਮੌਜੂਦਾ ਐਮ ਐਲ ਏ ਗੁਰਦਿੱਤ ਸਿੰਘ ਸੇਖੋਂ ਵੀ ਧਰਨਿਆਂ ਦਾ ਹਿੱਸਾ ਬਣਦੇ ਰਹੇ, ਪਰ ਹੁਣ ਇਹ ਸਰਕਾਰ ਵੀ ਬਾਕੀ ਸਰਕਾਰਾਂ ਵਾਂਗ ਸਿੱਖਿਆ ਨੂੰ ਨਿੱਜੀ ਹੱਥਾਂ ਵਿੱਚ ਦੇਣ ਲਈ ਕਾਹਲੀ ਹੈ ।
ਹੋਰ ਕਾਲਜਾਂ ਵਿਚ ਵੀ ਖੇਤੀਬਾੜੀ ਦੇ ਕੋਰਸ ਸ਼ੁਰੂ ਕੀਤੇ ਜਾਣ | Agriculture Course
ਇਸ ਕੋਰਸ ਦੇ ਪ੍ਰਾਈਵੇਟ ਹੋਣ ਨਾਲ ਆਮ ਘਰਾਂ ਦੇ ਵਿਦਿਆਰਥੀ ਸਿੱਖਿਆ ਤੋਂ ਬਾਹਰ ਹੋਣਗੇ। ਜੇਗਰ ਖੇਤੀਬਾੜੀ ਦੀ ਪੜ੍ਹਾਈ ਬੰਦ ਹੁੰਦੀ ਹੈ ਤਾਂ ਖ਼ੇਤੀ ਸੈਕਟਰ ਨੂੰ ਵੀ ਨੁਕਸਾਨ ਹੋਵੇਗਾ, ਪਹਿਲਾਂ ਹੀ ਪੰਜਾਬ ਦਾ ਖੇਤੀ ਸੈਕਟਰ ਮਾੜੀ ਹਾਲਤ ਵਿੱਚ ਹੈ, ਸਰਕਾਰ ਨੂੰ ਚਾਹੀਦਾ ਹੈ ਕਿ ਖੇਤੀਬਾੜੀ ਦੀ ਪੜ੍ਹਾਈ ਨੂੰ ਪ੍ਰਫੁੱਲਿਤ ਕੀਤਾ ਜਾਵੇ, ਹੋਰ ਕਾਲਜਾਂ ਵਿਚ ਵੀ ਖੇਤੀਬਾੜੀ ਦੇ ਕੋਰਸ ਸ਼ੁਰੂ ਕੀਤੇ ਜਾਣ। ਇਸ ਮੌਕੇ ਸ਼ਹੀਦ ਭਗਤ ਸਿੰਘ ਵਿਚਾਰ ਮੰਚ ਦੇ ਗੁਰਦਿਆਲ ਸਿੰਘ ਭੱਟੀ ਨੇ ਸੰਘਰਸ਼ ਦੀ ਹਮਾਇਤ ਕੀਤੀ।
ਧਰਨੇ ਵਿਚ ਪਹੁੰਚ ਕੇ ਐਮ ਐਲ ਏ ਦੇ ਭਰੋਸੇ ਤੋਂ ਬਾਅਦ ਧਰਨਾ ਕੀਤਾ ਸਮਾਪਤ
ਧਰਨੇ ਵਿਚ ਪਹੁੰਚ ਕੇ ਐਮ ਐਲ ਏ ਵੱਲੋਂ ਜਲਦੀ ਦਾਖਲੇ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਅਤੇ ਇੱਕ ਹਫਤੇ ਵਿੱਚ ਕੋਰਸ ਨੂੰ ਸਰਕਾਰੀ ਕਰਨ ਦਾ ਵਾਇਦਾ ਕੀਤਾ, ਜਿਸ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ । ਚੇਤਾਵਨੀ ਦਿੰਦਿਆਂ ਕਿਹਾ ਕਿ ਅਗਰ ਸਰਕਾਰ ਵੱਲੋਂ ਕੋਰਸ ਨੂੰ ਸਰਕਾਰੀ ਕਰਕੇ ਕੋਰਸ ਦੀ ਮਾਨਤਾ ਬਹਾਲ ਨਹੀਂ ਕੀਤੀ ਤਾਂ ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਸੰਘਰਸ਼ ਜਾਰੀ ਰੱਖਣਗੇ । Agriculture Course