ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਕੀਤਾ ਪਰਦਾਫਾਸ਼, ਇੱਕ ਕਾਬੂ

Terrorist Lakhbir Landa

ਮੁਲਜ਼ਮ ਦੇ ਕਬਜ਼ੇ ’ਚੋਂ 10 ਪਿਸਤੌਲਾਂ ਤੇ ਇੱਕ ਮੋਟਰਸਾਈਕਲ ਬਰਾਮਦ: ਡੀਜੀਪੀ ਗੌਰਵ ਯਾਦਵ

(ਅਸ਼ਵਨੀ ਚਾਵਲਾ) ਚੰਡੀਗੜ/ਤਰਨਤਾਰਨ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਤ ਲੋੜੀਂਦੇ ਅੱਤਵਾਦੀਆਂ ਲਖਬੀਰ ਸਿੰਘ ਉਰਫ਼ ਲੰਡਾ (Terrorist Lakhbir Landa) ਅਤੇ ਸਤਬੀਰ ਉਰਫ਼ ਸੱਤਾ ਨਾਲ ਸਬੰਧ ਰੱਖਣ ਵਾਲੇ ਇੱਕ ਸਰਗਰਮ ਕਰਿੰਦੇ ਦੇ ਕਬਜ਼ੇ ਵਿੱਚੋਂ 10 ਪਿਸਤੌਲਾਂ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕਰਨ ਨਾਲ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

 ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਫੜੇ ਗਏ ਮੁਲਜ਼ਮ ਦੀ ਪਛਾਣ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਧੁੰਨ ਢਾਈ ਵਾਲਾ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਾਲ ਹੀ ਵਿੱਚ ਗੋਇੰਦਵਾਲ ਸਾਹਿਬ ਕੇਂਦਰੀ ਜੇਲ ਤੋਂ ਰਿਹਾਅ ਹੋਇਆ ਹੈ। ਪੁਲੀਸ ਨੇ ਐਫਆਈਆਰ ਵਿੱਚ ਸੁਖਦੀਪ ਸਿੰਘ ਉਰਫ਼ ਸੁੱਖ ਵਾਸੀ ਛੇਹਰਟਾ, ਅੰਮਿ੍ਰਤਸਰ, ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ, ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ, ਯਾਦਵਿੰਦਰ ਸਿੰਘ ਉਰਫ਼ ਯਾਦਾ ਅਤੇ ਬਾਗੀ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ। (Terrorist Lakhbir Landa)

ਕਬਜ਼ੇ ਵਿੱਚੋਂ ਬੈਗ ਬਰਾਮਦ ਕੀਤਾ ਹੈ ਜਿਸ ਵਿੱਚ ਸਨ ਹਥਿਆਰ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰਾਂ ਤੋਂ ਪਤਾ ਲੱਗਾ ਸੀ ਕਿ ਲੰਡਾ ਅਤੇ ਸੱਤਾ ਵੱਲੋਂ ਦੱਸੇ ਗਏ ਟਿਕਾਣੇ ਤੋਂ ਮੁਲਜ਼ਮ ਗੁਰਭੇਜ ਮੈਗਜ਼ੀਨਾਂ ਸਮੇਤ ਪਿਸਤੌਲਾਂ ਬਰਾਮਦ ਕਰਕੇ ਆ ਰਿਹਾ ਹੈ, ਜਿਸ ’ਤੇ ਕਾਰਵਾਈ ਕਰਦਿਆਂ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਜਾਲ ਵਿਛਾਇਆ ਅਤੇ ਜਦੋਂ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ, ਤਾਂ ਉਸ ਨੂੰ ਮੌਕੇ ‘ਤੇ ਹੀ ਗਿ੍ਰਫ਼ਤਾਰ ਕਰ ਲਿਆ। ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦਾ ਪਲੈਟੀਨਾ ਮੋਟਰਸਾਈਕਲ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਉਸਦੇ ਕਬਜ਼ੇ ਵਿੱਚੋਂ ਬੈਗ ਬਰਾਮਦ ਕੀਤਾ ਹੈ ਜਿਸ ਵਿੱਚ ਸੱਤ 32 ਬੋਰ ਅਤੇ ਤਿੰਨ 30 ਬੋਰ ਸਮੇਤ 10 ਪਿਸਤੌਲਾਂ ਸਨ।

Terrorist Lakhbir Landa

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਮੁਲਜ਼ਮ ਗੁਰਭੇਜ ਭੇਜਾ ਨੇ ਆਪਣੇ ਇੱਕ ਹੋਰ ਸਾਥੀ ਸੁਖਦੀਪ ਸਿੰਘ ਉਰਫ਼ ਸੁੱਖ ਜੋ ਕਿ ਇਸ ਵੇਲੇ ਕੇਂਦਰੀ ਜੇਲ ਗੋਇੰਦਵਾਲ ਸਾਹਿਬ ਵਿੱਚ ਬੰਦ ਹੈ, ਨਾਲ ਮਿਲ ਕੇ ਲੰਡਾ ਅਤੇ ਸੱਤਾ ਦੀਆਂ ਹਦਾਇਤਾਂ ’ਤੇ ਅਸਲਾ ਪ੍ਰਾਪਤ ਕਰਨ ਅਤੇ ਸੂਬੇ ਵਿੱਚ ਕਤਲਾਂ ਸਮੇਤ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ।

ਇਹ ਵੀ ਪੜ੍ਹੋ : ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਿਲਾਵਟਖੋਰਾਂ ਖਿਲਾਫ ਸ਼ਿਕੰਜਾ ਕਸਿਆ

ਉਨਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਭੇਜਾ ਨੂੰ ਪੈਸਿਆਂ ਦੀ ਸਖ਼ਤ ਲੋੜ ਸੀ ਅਤੇ ਗੈਂਗਸਟਰਾਂ ਵੱਲੋਂ ਉਸ ਨੂੰ ਕੰਮ ਦੇਣ ਦਾ ਲਾਲਚ ਦਿੱਤਾ ਗਿਆ ਸੀ। ਉਨਾਂ ਦੱਸਿਆ ਕਿ ਮੁਲਜ਼ਮ ਭੇਜਾ ਗੈਂਗਸਟਰ ਯਾਦਵਿੰਦਰ ਯਾਦਾ ਅਤੇ ਜਰਮਨੀ ਆਧਾਰਤ ਬਾਗੀ ਸਿੰਘ ਦੇ ਸੰਪਰਕ ਵਿੱਚ ਸੀ। ਉਨਾਂ ਅੱਗੇ ਕਿਹਾ ਕਿ ਦੋਵਾਂ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 114 ਮਿਤੀ 04.05.2023 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 387 ਅਤੇ 120-ਬੀ ਤਹਿਤ ਥਾਣਾ ਸਿਟੀ ਤਰਨਤਾਰਨ ਵਿਖੇ ਕੇਸ ਦਰਜ ਕੀਤਾ ਗਿਆ ਹੈ।