ਚੱਲਦੀ ਕਾਰ ਨੂੰ ਲੱਗੀ ਅੱਗ, ਪਿਓ ਪੁੱਤ ਨੇ ਕਾਰ ’ਚੋਂ ਛਾਲ ਮਾਰਕੇ ਬਚਾਈ ਜਾਨ

ਚੱਲਦੀ ਕਾਰ ਨੂੰ ਲੱਗੀ ਅੱਗ, ਪਿਓ ਪੁੱਤ ਨੇ ਕਾਰ ’ਚੋਂ ਛਾਲ ਮਾਰਕੇ ਬਚਾਈ ਜਾਨ

ਖਰੜ। ਪੰਜਾਬ ਦੇ ਖਰੜ ਕਸਬੇ ਵਿੱਚ ਮੰਗਲਵਾਰ ਸਵੇਰੇ ਇੱਕ ਕਾਰ ਨੂੰ ਅਚਾਨਕ ਅੱਗ ਲੱਗ ਗਈ। ਇਹ ਹਾਦਸਾ ਜਮਨਾ ਅਪਾਰਟਮੈਂਟ ਦੇ ਗੇਟ ਕੋਲ ਵਾਪਰਿਆ। ਪਰਿਵਾਰਕ ਮੈਂਬਰ ਕਾਰ ’ਚ ਬੈਠੇ ਹੋਏ ਸਨ ਕਿ ਅਚਾਨਕ ਬੋਨਟ ’ਚੋਂ ਧੂੰਆਂ ਨਿਕਲਣ ਲੱਗਾ। ਜਲਦੀ ਹੀ ਅੱਗ ਨੇ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕਾਰ ’ਚ ਸਵਾਰ ਲੋਕਾਂ ਨੇ ਜਲਦਬਾਜ਼ੀ ’ਚ ਕਾਰ ’ਚੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਕਾਰ ਨੂੰ ਲੱਗੀ ਅੱਗ ਦੇਖ ਕੇ ਸੜਕ ’ਤੇ ਭਗਦੜ ਮੱਚ ਗਈ। ਘਟਨਾ ਦੀ ਸੂਚਨਾ ਤੁਰੰਤ ਫਾਇਰ ਬਿ੍ਰਗੇਡ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬਿ੍ਰਗੇਡ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਪੁਲਿਸ ਨੇ ਵੀ ਆ ਕੇ ਸਥਿਤੀ ਨੂੰ ਸੰਭਾਲਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਡਾਕਟਰ ਸੁਧਾਬੀਤਾ ਮੁਖਰਜੀ ਅਤੇ ਉਨ੍ਹਾਂ ਦਾ ਪੁੱਤਰ ਕਾਰ ਵਿੱਚ ਸਵਾਰ ਸਨ, ਜੋ ਕਿ ਕਿਤੇ ਜਾਣ ਲਈ ਨਿਕਲੇ ਸਨ। ਇਸ ਦੇ ਨਾਲ ਹੀ ਇਸ ਘਟਨਾ ਕਾਰਨ ਕਾਫੀ ਦੇਰ ਤੱਕ ਸੜਕ ’ਤੇ ਆਵਾਜਾਈ ਵੀ ਪ੍ਰਭਾਵਿਤ ਰਹੀ ਪਰ ਲੋਕਾਂ ਨੇ ਫਾਇਰ ਬਿ੍ਰਗੇਡ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ। ਦੂਜੇ ਪਾਸੇ ਫਾਇਰ ਬਿ੍ਰਗੇਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਈ ਵਾਰ ਵਾਹਨ ਦੀ ਸਮੇਂ ਸਿਰ ਸਰਵਿਸ ਨਾ ਹੋਣ ਕਾਰਨ ਜਾਂ ਤਾਰਾਂ ਕੱਟਣ ਜਾਂ ਇੰਜਣ ਓਵਰਹੀਟ ਹੋਣ ਕਾਰਨ ਅੱਗ ਲੱਗ ਜਾਂਦੀ ਹੈ। ਹਾਲਾਂਕਿ ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਪਹਿਲੀ ਨਜ਼ਰੇ ਸਪਾਰਕਿੰਗ ਕਾਰਨ ਕਾਰ ਨੂੰ ਅੱਗ ਲੱਗ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here