ਤੜਕਸਾਰ ਹੀ ਪਟਿਆਲਾ ‘ਚ ਸਾਬਕਾ ਬੈਂਕ ਮੈਨੇਜਰ ਦਾ ਕਤਲ

Patiala Murder News
ਪਟਿਆਲਾ। ਘਟਨਾ ਸਥਾਨ 'ਤੇ ਪੁੱਜੇ ਕੇ ਜਾਂਚ ਕਰਦੇ ਹੋਏ ਫੋਰੈਂਸਿਕ ਟੀਮ ਦੇ ਅਧਿਕਾਰੀ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ | Patiala Murder News

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ‘ਚ ਅੱਜ ਤੜਕਸਾਰ ਹੀ ਸਾਬਕਾ ਬੈਂਕ ਮੈਨੇਜਰ ਦਾ ਕਤਲ (Patiala Murder News) ਕਰ ਦਿੱਤਾ ਗਿਆ । ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਵਜੋਂ ਹੋਈ ਹੈ ਜੋ ਸਵੇਰੇ ਪਾਸੀ ਰੋਡ ‘ਤੇ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਆਇਆ ਸੀ। ਮ੍ਰਿਤਕ ਦੀ ਲਾਸ਼ ਕੋਲੋਂ ਇਕ ਚਾਕੂ ਵੀ ਮਿਲਿਆ ਹੈ।

Murder-News
ਪਟਿਆਲਾ। ਘਟਨਾ ਸਥਾਨ ‘ਤੇ ਪੁੱਜੇ ਕੇ ਜਾਂਚ ਕਰਦੇ ਹੋਏ ਫੋਰੈਂਸਿਕ ਟੀਮ ਦੇ ਅਧਿਕਾਰੀ।

ਜਿੱਥੇ ਇਹ ਕਤਲ ਦੀ ਘਟਨਾ ਵਾਪਰੀ ਹੈ ਉੱਥੇ ਉੱਚ ਅਧਿਕਾਰੀਆਂ ਦੇ ਸਰਕਾਰੀ ਘਰ ਹਨ। ਸੂਚਨਾ ਮਿਲਦਿਆਂ ਹੀ ਪੁਲਿਸ ਤੇ ਫੋਰੈਂਸਿਕ ਟੀਮਾਂ ਪੁੱਜ ਗਈਆਂ ਹਨ ਅਤੇ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਥਾਣਾ ਸਿਵਲ ਲਾਈਨ ਦੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਕਤਲ ਦੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ :  ਵਿਧਾਨ ਸਭਾ ਸੈਸ਼ਨ ’ਚ ਕਾਂਗਰਸ ਭਾਗ ਲਵੇਗੀ ਜਾਂ ਨਹੀਂ, ਫੈਸਲਾ ਅੱਜ

LEAVE A REPLY

Please enter your comment!
Please enter your name here