ਸੁਨਾਮ ਵਿਖੇ ਨੇਚਰ ਪਾਰਕ ਦੇ ਉਸਾਰੀ ਕਾਰਜ ਵੇਖਣ ਪਹੁੰਚੇ ਜੰਗਲਾਤ ਮੰਤਰੀ

ਸੁਨਾਮ: ਨੇਚਰ ਪਾਰਕ ਦੇ ਉਸਾਰੀ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ।

ਪਾਰਕ ਦੇ ਉਸਾਰੀ ਕਾਰਜਾਂ ਦਾ ਲਿਆ ਜਾਇਜ਼ਾ

  • ਕਰੀਬ 75 ਲੱਖ ਦੀ ਲਾਗਤ ਨਾਲ ਬਣ ਰਿਹਾ ਨੇਚਰ ਪਾਰਕ
  • ਮੌਜੂਦਾ ਵਰ੍ਹੇ ’ਚ ਸੂਬੇ ਵਿੱਚ ਸਵਾ ਕਰੋੜ ਬੂਟੇ ਲਗਾਉਣ ਦਾ ਟੀਚਾ ਮਿਥਿਆ : ਲਾਲ ਚੰਦ ਕਟਾਰੂਚੱਕ

ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ, ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਵੱਲੋਂ ਸੁਨਾਮ ਵਿਖੇ ਬਣ ਰਹੇ ਨੇਚਰ ਪਾਰਕ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ 31 ਜੁਲਾਈ ਤੱਕ ਇਹ ਪਾਰਕ ਦੇ ਨਿਰਮਾਣ ਕਾਰਜਾਂ ਨੂੰ ਮੁਕੰਮਲ ਕੀਤਾ ਜਾਵੇ ਤਾਂ ਜੋ ਆਜ਼ਾਦੀ ਦਿਹਾੜੇ ਮੌਕੇ ਇਹ ਪਾਰਕ ਲੋਕਾਂ ਨੂੰ ਸਮਰਪਿਤ ਕੀਤਾ ਜਾਂ ਸਕੇ।

ਆਜ਼ਾਦੀ ਦਿਹਾੜੇ ਮੌਕੇ ਪਾਰਕ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ

ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ (Lal Chand Kataruchak) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਗਰੀਨ ਪੰਜਾਬ ਮਿਸ਼ਨ ਤਹਿਤ ਸੁਨਾਮ ਵਿਖੇ ਕਰੀਬ 75 ਲੱਖ ਰੁਪਏ ਦੀ ਲਾਗਤ ਨਾਲ ਇਹ ਨੇਚਰ ਪਾਰਕ ਬਣਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸੈਰ ਲਈ ਕੁਦਰਤੀ ਮਾਹੌਲ ਮੁਹੱਈਆ ਕਰਵਾਉਣ ਦੇ ਨਾਲ ਨਾਲ ਓਪਨ ਜਿੰਮ, ਬੱਚਿਆਂ ਦੇ ਖੇਡਣ ਲਈ ਸੁਚੱਜੀ ਥਾਂ, ਗਜੀਬੋ ਜਿਹੀਆਂ ਸੁਵਿਧਾਵਾਂ ਵੀ ਦਿੱਤੀਆਂ ਜਾ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰਾਂ ਦਾ ਨੇਚਰ ਪਾਰਕ (Nature Park ) ਦਿੜ੍ਹਬਾ ਵਿਖੇ ਕਰੀਬ 1.36 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਅਤੇ ਅੱਜ ਉਸਦੇ ਉਸਾਰੀ ਕਾਰਜਾਂ ਦਾ ਜਾਇਜ਼ਾ ਗਿਆ ਹੈ।

Lal Chand Kataruchak
ਸੁਨਾਮ: ਨੇਚਰ ਪਾਰਕ ਦੇ ਉਸਾਰੀ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ।

ਮੌਜੂਦਾ ਵਰ੍ਹੇ ਵਿੱਚ ਸੂਬੇ ਵਿੱਚ 1 ਕਰੋੜ 25 ਲੱਖ ਬੂਟੇ ਲਗਾਉਣ ਦਾ ਟੀਚਾ (Lal Chand Kataruchak)

ਕੈਬਨਿਟ ਮੰਤਰੀ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵਣਾਂ ਹੇਠਲੇ ਰਕਬੇ ਨੂੰ ਵਧਾਉਣ ਦੀ ਦਿਸ਼ਾ ਵਿੱਚ ਨਿਰੰਤਰ ਕਾਰਜਸ਼ੀਲ ਹੈ ਅਤੇ ਇਸ ਆਸ਼ੇ ਦੀ ਪੂਰਤੀ ਹਿੱਤ ਮੌਜੂਦਾ ਵਰ੍ਹੇ ਵਿੱਚ ਸੂਬੇ ਵਿੱਚ 1 ਕਰੋੜ 25 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਬੂਟੇ ਪੰਜਾਬ ਦੀਆਂ ਸਰਕਾਰੀ ਨਰਸਰੀਆਂ ਵਿੱਚੋਂ ਹੀ ਲਗਾਏ ਜਾਣਗੇ ਅਤੇ ਬਕਾਇਦਾ ਇਨ੍ਹਾਂ ਬੂਟਿਆਂ ਨੂੰ ਲਗਾਉਣ ਲਈ ਸਥਾਨਾਂ ਦੀ ਨਿਸ਼ਾਨਦੇਹੀ ਵੀ ਕਰ ਲਈ ਗਈ ਹੈ ਅਤੇ ਜੂਨ ਦੇ ਅੰਤ ਤੱਕ ਇਹ ਬੂਟੇ ਸਬੰਧਤ ਸਥਾਨਾਂ ’ਤੇ ਪਹੁੰਚਾ ਕੇ ਬਰਸਾਤੀ ਸੀਜ਼ਨ ਦੌਰਾਨ ਬੂਟੇ ਲਗਾਉਣ ਦੀ ਪ੍ਰਕਿਰਿਆ ਆਰੰਭ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਇੰਸਪੈਕਟਰ ਦੀਪਿੰਦਰ ਪਾਲ ਸਿੰਘ ਜੇਜੀ ਸੁਨਾਮ ਦੇ ਐੱਸਐਚਓ ਨਿਯੁਕਤ

ਇਸ ਮੌਕੇ ਉਨ੍ਹਾਂ ਨਾਲ ਵਣਪਾਲ ਪਟਿਆਲਾ ਸੰਜੇ ਬਾਂਸਲ (ਆਈ.ਐੱਫ.ਐੱਸ), ਐਸ.ਐਸ.ਪੀ ਸੁਰੇਂਦਰ ਲਾਂਬਾ, ਵਣ ਮੰਡਲ ਅਧਿਕਾਰੀ ਮੋਨਿਕਾ ਦੇਵੀ ਯਾਦਵ, ਐਸ.ਡੀ.ਐਮ ਰਾਜੇਸ਼ ਸ਼ਰਮਾ, ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਸੰਜੀਵ ਕੁਮਾਰ ਸੰਜੂ, ਮੁਕੇਸ਼ ਜੁਨੇਜਾ, ਅਮਰੀਕ ਸਿੰਘ ਧਾਲੀਵਾਲ ਸਮੇਤ ਹੋਰ ਆਗੂ ਤੇ ਅਧਿਕਾਰੀ ਵੀ ਹਾਜ਼ਰ ਸਨ।