New Governor of Punjab: ਪੰਜਾਬ ਦੇ ਨਵੇਂ ਰਾਜਪਾਲ ਨੇ ਸਹੁੰ ਚੁੱਕੀ, ਮੁੱਖ ਮੰਤਰੀ ਨੇ ਦਿੱਤੀ ਵਧਾਈ

New Governor of Punjab

ਚੰਡੀਗੜ੍ਹ (ਸੱਚ ਕਹੂੰ ਨਿਊਜ਼)। New Governor of Punjab : ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁੱਕਵਾਈ। ਇਸ ਦੌਰਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਇਸ ਦੌਰਾਨ ਜਿੱਥੇ CM ਮਾਨ ਨੇ ਗਲ ਲੱਗ ਕੇ ਕਟਾਰੀਆ ਨੂੰ ਵਧਾਈ ਦਿੱਤੀ, ਉੱਥੇ ਹੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਲਾਬ ਚੰਦ ਕਟਾਰੀਆ ਤੋਂ ਅਸ਼ੀਰਵਾਦ ਲਿਆ।

ਜ਼ਿਕਰਯੋਗ ਹੈ ਕਿ ਗੁਲਾਬ ਚੰਦ ਕਟਾਰੀਆ ਇਸ ਤੋਂ ਪਹਿਲਾਂ ਅਸਾਮ ਦੇ ਰਾਜਪਾਲ ਸਨ। ਉਹ ਰਾਜਸਥਾਨ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸੂਬਾ ਸਰਕਾਰ ਵਿਚ ਗ੍ਰਹਿ ਮੰਤਰੀ ਰਹਿ ਚੁੱਕੇ ਹਨ ਤੇ ਇਸ ਦੇ ਨਾਲ ਹੀ ਉਹ 8 ਵਾਰ ਵਿਧਾਇਕ ਅਤੇ ਇਕ ਵਾਰ ਐੱਮ.ਪੀ. ਵੀ ਰਹੇ ਹਨ। (New Governor of Punjab)

Read Also : ‘ਆਪ’ ਵੱਲੋਂ ਮੋਹਾਲੀ ’ਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ

LEAVE A REPLY

Please enter your comment!
Please enter your name here