(ਮਨੋਜ) ਮਲੋਟ। ਮਲੋਟ ਬਾਰ ਐਸੋਸੀਏਸ਼ਨ ਵੱਲੋਂ ਨਵੇਂ ਆਏ ਜੱਜ ਸਾਹਿਬਾਨਾਂ ਦੇ ਸਤਿਕਾਰ ਵਜੋਂ ਇਕ ਖੁਸ਼ਾਮਦੀਦ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸਾਹਿਬ ਰਾਜ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ਼੍ਰੀਮਤੀ ਗਰੀਸ਼, ਜੋ ਕਿ ਮੁੱਖ ਜੱਜ ਫੈਮਿਲੀ ਕੋਰਟ ਸ੍ਰੀ ਮੁਕਤਸਰ ਸਾਹਿਬ ਹਨ, ਦੇ ਨਾਲ ਮਾਣਯੋਗ ਸੰਮੁਖ਼ੀ ਐਸਡੀਜੈਐਮ ਅਤੇ ਮਾਣਯੋਗ ਅੰਸ਼ੂਮਨ ਸਿਆਗ ਜੈਐਮਆਈਸੀ ਦਾ ਮਲੋਟ ਬਾਰ ਨੇ ਨਿੱਘਾ ਸਵਾਗਤ ਕੀਤਾ। Malot News
ਇਹ ਵੀ ਪੜ੍ਹੋ: Viral Video : ਸੱਪ ਦੇ ਡੰਗਣ ਨਾਲ ਵਿਅਕਤੀ ਦੀ ਮੌਤ, ਚਮਤਕਾਰ ਵੇਖਣ ਲਈ ਪਰਿਵਾਰ ਨੇ ਲਾਸ਼ ਗੰਗਾ ‘ਚ ਸੁੱਟੀ……
ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਦੂਸ਼ੀ ਭੁੱਲਰ ਅਤੇ ਜਨਰਲ ਸਕੱਤਰ ਵਿਕਾਸ ਸਚਦੇਵਾ ਨੇ ਬਾਰ ਤੇ ਬੈਂਚ ਦੇ ਰਿਸ਼ਤੇ ਨੂੰ ਮਜ਼ਬੂਤ ਬਣਾਉਣ ਦਾ ਯਕੀਨ ਦੁਆਇਆ ਅਤੇ ਜੁਡੀਸ਼ਲ ਆਫਸਰਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਜ਼ਿਲ੍ਹਾ ਜੱਜ ਸ਼੍ਰੀ ਰਾਜ ਕੁਮਾਰ ਨੇ ਮਲੋਟ ਬਾਰ ਨੂੰ ਇਕ ਬੈਂਕ ਅਤੇ ਨਵੀਂ ਪਾਰਕਿੰਗ ਦੀ ਸੁਵਿਧਾ ਦਾ ਵਾਅਦਾ ਕੀਤਾ। ਬਾਅਦ ਵਿਚ ਸਾਰੇ ਜੱਜ ਸਾਹਿਬਾਨਾ ਨੇ ਪਾਰਕਿੰਗ ਏਰੀਆ ਵਿੱਚ ਫਲਦਾਰ ਬੂਟੇ ਲਗਾ ਕੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਇਕ ਸੰਦੇਸ਼ ਵੀ ਦਿੱਤਾ। Malot News














