ਰਾਤ ਦੇ ਝੱਖੜ ਨੇ ਡੇਗੀ ਛੱਤ, ਇੱਕੋ ਪਰਿਵਾਰ ਦੇ ਤਿੰਨ ਜੀਅ ਜਖ਼ਮੀ

Sangrur News
ਅਹਿਮਦਗੜ੍ਹ। ਛੱਤ ਡਿੱਗਣ ਨਾਲ ਜ਼ਖਮੀ ਹੋਏ ਮੈਂਬਰ ਇਲਾਜ਼ ਅਧੀਨ।

ਸੰਗਰੂਰ/ਅਹਿਮਦਗੜ੍ਹ (ਗੁਰਪ੍ਰੀਤ ਸਿੰਘ)। ਬੀਤੀ ਰਾਤ ਚੱਲੀ ਤੇਜ਼ ਹਵਾ ਦੇ ਝੱਖੜ ਕਾਰਨ ਮਲੇਰਕੋਟਲਾ ਅਧੀਨ ਆਉਦੇ ਦਹਿਲੀਜ ਕਲਾਂ ਵਿੱਚ ਇੱਕ ਘਰ ਦੀ ਛੱਡ ਡਿੱਗਣ ਕਾਰਨ ਸੁੱਤੇ ਪਏ ਤਿੰਨ ਪਰਿਵਾਰਕ ਮੈਂਬਰ ਜ਼ਖਮੀ ਹੋ ਗਏ। ਹਾਸਲ ਜਾਣਕਾਰੀ ਮੁਤਾਬਕ ਬੀਤੀ ਰਾਤ ਤੂਫ਼ਾਨ ਆਉਣ ਕਾਰਨ ਮਾਲੇਰਕੋਟਲਾ ਲਾਗਲੇ ਪਿੰਡ ਦਹਿਲੀਜ ਖੁਰਦ ਵਿਖੇ ਇੱਕ ਘਰ ਦੀ ਛੱਤ ਅਚਾਨਕ ਡਿੱਗ ਪਈ ਅਤੇ ਹੇਠਾਂ ਸੌ ਰਹੇ 3 ਪਰਿਵਾਰਕ ਮੈਂਬਰ ਜ਼ਖਮੀ ਹੋ ਗਏ ਫਿਰ ਉਨ੍ਹਾਂ ਦੇ ਗੁਆਂਢੀਆਂ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਅਹਿਮਦਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : CM ਮਾਨ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਡਾ: ਰਾਜੇਸ਼ ਗਰਗ ਨੇ ਦੱਸਿਆ ਕਿ ਪੀੜਤਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ, ਇਲਾਜ ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਐੱਸ.ਡੀ.ਐੱਮ.ਹਰਬੰਸ ਸਿੰਘ ਨੇ ਦੱਸਿਆ ਕਿ ਨਾਇਬ ਤਹਿਸੀਲਦਾਰ ਰਾਮ ਲਾਲ ਦੀ ਅਗਵਾਈ ਚ ਟੀਮ ਨੇ ਘਰ ’ਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਭੇਜ ਦਿੱਤੀ ਹੈ।

LEAVE A REPLY

Please enter your comment!
Please enter your name here