ਦੇਸ਼ ‘ਚ ਕੋਰੋਨਾ ਦੇ 70,589 ਨਵੇਂ ਮਾਮਲੇ ਸਾਹਮਣੇ ਆਏ
776 ਮਰੀਜ਼ਾਂ ਦੀ ਹੋਈ ਮੌਤ
ਨਵੀਂ ਦਿੱਲੀ। ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 84 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ ਹਰਾ ਨੂੰ ਦਿੱਤਾ ਹੈ, ਜਿਸ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 51 ਲੱਖ ਤੋਂ ਪਾਰ ਪਹੁੰਚ ਗਈ ਤੇ ਇਸ ਦੌਰਾਨ ਕੋਰੋਨਾ ਦੇ ਲਗਭਗ 70 ਹਜ਼ਾਰ ਮਾਮਲਿਆਂ ਦੀ ਤੁਲਨਾ ‘ਚ ਕੋਰੋਨਾ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ ਜ਼ਿਆਦਾ ਹੋਣ ਨਾਲ ਸਰਗਰਮ ਮਾਮਲਿਆਂ ‘ਚ ਕਰੀਬ 15 ਹਜ਼ਾਰ ਦੀ ਕਮੀ ਆਈ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 84,877 ਮਰੀਜ਼ ਠੀਕ ਹੋਏ, ਜਿਸ ਨਾਲ ਹੁਣ ਤੱਕ ਠੀਕ ਹੋਣ ਵਾਲਿਆਂ ਦੀ ਗਿਣਤੀ 51,01,398 ਹੋ ਗਈ ਹੈ। ਕੋਰੋਨਾ ਦੇ 70,589 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਪੀੜਤਾਂ ਦੀ ਗਿਣਤੀ 61,45,292 ਹੋ ਗਈ ਤੇ ਇਸ ਦੇ ਮੁਕਾਬਲੇ ਠੀਕ ਹੋਣ ਵਾਲਿਆਂ ਦੀ ਗਿਣਤੀ ਜ਼ਿਆਦਾ ਹੋਣ ਨਾਲ ਸਰਗਰਮ ਮਾਮਲਿਆਂ ਦੀ ਗਿਣਤੀ ‘ਚ 15,064 ਦੀ ਕਮੀ ਆਈ ਹੈ ਤੇ ਹੁਣ ਇਹ 9,47,576 ਰਹਿ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 776 ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 96,318 ਹੋ ਗਈ ਹੈ। ਦੇਸ਼ ‘ਚ ਸਰਗਰਮ ਮਾਮਲੇ 15.42 ਫੀਸਦੀ ਤੇ ਮ੍ਰਿਤਕ ਦਰ 1.57 ਫੀਸਦੀ ਜਦੋਂਕਿ ਠੀਕ ਹੋਣ ਵਾਲਿਆਂ ਦੀ ਦਰ 83.01 ਫੀਸਦੀ ਹੈ।
- ਦੇਸ਼ ‘ਚ ਕੁੱਲ ਮੌਤਾਂ ਦੀ ਗਿਣਤੀ 96,318
- ਸਰਗਰਮ ਮਾਮਲੇ 15.42 ਫੀਸਦੀ
- ਮ੍ਰਿਤਕ ਦਰ 1.57 ਫੀਸਦੀ
- ਠੀਕ ਹੋਣ ਵਾਲਿਆਂ ਦੀ ਦਰ 83.01 ਫੀਸਦੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.