ਕੋਰੋਨਾ ਮਰੀਜ਼ਾਂ ਦਾ ਅੰਕੜਾ 26 ਹਜ਼ਾਰ ਤੋਂ ਪਾਰ

Corona India

ਕੋਰੋਨਾ ਮਰੀਜ਼ਾਂ ਦਾ ਅੰਕੜਾ 26 ਹਜ਼ਾਰ ਤੋਂ ਪਾਰ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਅਤੇ ਪਿਛਲੇ 24 ਘੰਟਿਆਂ ਦੌਰਾਨ 1990 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਮਰੀਜ਼ਾਂ ਦੀ ਗਿਣਤੀ 26 ਹਜ਼ਾਰ ਦੇ ਪਾਰ ਪਹੁੰਚ ਗਈ ਹੈ ਅਤੇ ਕੋਰੋਨਾ ਕਾਰਨ 49 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 824 ਹੋ ਗਿਆ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਕੋਰੋਨਾ ਦੇ ਹੁਣ ਤੱਕ ਕੁੱਲ 26496 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨਾਂ ‘ਚ 111 ਵਿਦੇਸ਼ੀ ਮਰੀਜ਼ ਸ਼ਾਮਲ ਹਨ। ਕੋਰੋਨਾ ਨਾਲ ਇਨਫੈਕਟਡ ਲੋਕਾਂ ਦੇ ਸਿਹਤਮੰਦ ਹੋਣ ਦੀ ਰਫ਼ਤਾਰ ਵੀ ਤੇਜ਼ ਹੋਈ ਹੈ ਅਤੇ ਪਿਛਲੇ 24 ਘੰਟਿਆਂ ‘ਚ ਕੋਰੋਨਾ ਨਾਲ ਜੂਝ ਰਹੇ 741 ਲੋਕਾਂ ਦੇ ਸਿਹਤਮੰਦ ਹੋਣ ਨਾਲ ਅਜਿਹੇ ਲੋਕਾਂ ਦੀ ਗਿਣਤੀ 5804 ‘ਤੇ ਪਹੁੰਚ ਗਈ ਹੈ।

ਜਿਕਰਯੋਗ ਹੈ ਕਿ ਰਾਜਧਾਨੀ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 111 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਦੀ ਗਿਣਤੀ 2625 ਹੋ ਗਈ ਹੈ ਅਤੇ ਇਕ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 54 ਹੋ ਗਈ ਹੈ। ਦਿੱਲੀ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 12 ਮਰੀਜ਼ ਠੀਕ ਹੋਏ ਅਤੇ ਕੁੱਲ 869 ਲੋਕ ਇਸ ਖਤਰਨਾਕ ਵਾਇਰਸ ਨਾਲ ਜੰਗ ਜਿੱਤ ਕੇ ਹਸਪਤਾਲ ਤੋਂ ਘਰ ਵਾਪਸ ਆ ਗਏ ਹਨ। ਰਾਜਧਾਨੀ ‘ਚ ਕੋਰੋਨਾ ਦੇ 1702 ਮਾਮਲੇ ਸਰਗਰਮ ਹਨ। ਇਸ ਤੋਂ ਇਲਾਵਾ ਦਿੱਲੀ ‘ਚ ਕੁੱਲ 35,519 ਸੈਂਪਲਾਂ ਦੀ ਜਾਂਚ ਹੋ ਚੁਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here