ਇੰਦੌਰ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1200 ਪਾਰ
ਇੰਦੌਰ। ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲੇ ‘ਚ ਕੋਵਿਡ-19 ਨਾਲ ਪ੍ਰਭਾਵਿਤਾਂ ਦੀ ਗਿਣਤੀ 1207 ਹੋ ਗਈ ਹੈ ਅਤੇ ਹੁਣ ਤੱਕ ਮ੍ਰਿਤਕਾਂ ਦੀ ਗਿਣਤੀ 60 ਦਰਜ ਕੀਤੀ ਗਈ ਹੈ। ਮੁੱਖ ਸਿਹਤ ਅਧਿਕਾਰੀ ਦੁਆਰਾ ਦੇਰ ਰਾਤ ‘ਹੈਲਥ ਬੁਲੇਟਿਨ’ ਅਨੁਸਾਰ ਜ਼ਿਲੇ ‘ਚ ਹੁਣ ਤੱਕ 5 ਹਜ਼ਾਰ 892 ਸੈਂਪਲਾਂ ਦੀ ਜਾਂਚ ਹੋਈ ਹੈ। ਜਿਸ ‘ਚ ਹੁਣ ਤੱਕ 1207 ਲੋਕਾਂ ‘ਚ ਕੋਰੋਨਾ ਪਾਜ਼ਿਟਿਵ ਪਾਇਆ ਗਿਆ ਹੈ। ਜਦੋਂਕਿ ਇਨ੍ਹਾਂ ‘ਚੋਂ 123 ਰੋਗੀਆਂ ਦੀ ਸਿਹਤ ਠੀਕ ਹੋਣ ਕਰਕੇ ਹਸਪਤਾਲਾਂ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ। 60 ਪ੍ਰਭਾਵਿਤਾਂ ਮੌਤ ਦਰਜ ਕੀਤੇ ਜਾਣ ਤੋਂ ਬਾਅਦ ਬਾਕੀ 1024 ਮਰੀਜ਼ ਜੇਰੇ ਇਲਾਜ਼ ਹਸਪਤਾਲਾਂ ‘ਚ ਭਰਤੀ ਹਨ। ਅਧਿਕਾਰਿਕ ਜਾਣਕਾਰੀ ਅਨੁਸਾਰ ਕੱਲ ਜਾਂਚ ‘ਚ ਗਏ 298 ਸੈਂਪਲਾਂ ‘ਚੋਂ 31 ਪਾਜ਼ਿਟਿਵ ਪਾਏ ਗਏ ਹਨ। ਜਿਨ੍ਹਾਂ ਨੂੰ ਆਗਾਮੀ ਉਪਚਾਰ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।