ਪਾਕਿਸਤਾਨ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 25 ਹਜ਼ਾਰ ਤੋਂ ਪਾਰ
ਇਸਲਾਮਾਬਾਦ। ਪਾਕਿਸਤਾਨ ਵਿਚ ਕੋਰੋਨਾ ਵਾਇਰਸ (ਕੋਵਿਡ 19) ਨਾਲ ਸੰਕਰਮਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਹੁਣ ਸੰਕਰਮਿਤ ਲੋਕਾਂ ਦੀ ਗਿਣਤੀ 25735 ਹੋ ਗਈ ਹੈ ਜਦੋਂ ਕਿ ਇਸ ਬਿਮਾਰੀ ਕਾਰਨ 603 ਲੋਕਾਂ ਦੀ ਮੌਤ ਹੋ ਗਈ ਹੈ। ਜੀਓ ਨਿਊਜ਼ ਨੇ ਸ਼ੁੱਕਰਵਾਰ ਨੂੰ ਅਧਿਕਾਰਤ ਅੰਕੜਿਆਂ ਦੇ ਹਵਾਲੇ ਨਾਲ ਆਪਣੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ।
ਪਾਕਿਸਤਾਨ ਦਾ ਪੰਜਾਬ ਸੂਬਾ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੈ। ਇੱਥੇ ਸੰਕਰਮਣ ਦੇ 10033 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਹੁਣ ਤੱਕ 194 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਸਿੰਧ ਪ੍ਰਾਂਤ ਦੂਜੇ ਨੰਬਰ ‘ਤੇ ਹੈ ਜਿੱਥੇ 9093 ਲੋਕਾਂ ਵਿਚ ਕੋਰੋਨਾ ਪਾਜ਼ਿਟਿਵ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਮ੍ਰਿਤਕਾਂ ਦੀ ਗਿਣਤੀ 171 ਹੋ ਗਈ ਹੈ। ਖੈਬਰਪਖਤੂਨਖਵਾ ਤੀਜੇ ਕ੍ਰਮ ਵਿੱਚ ਹੈ ਅਤੇ 3956 ਲੋਕ ਇੱਥੇ ਸੰਕਰਮਿਤ ਹੋਏ ਹਨ ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 209 ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।