ਵਿਸ਼ਵ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1.49 ਕਰੋੜ ਤੋਂ ਪਾਰ

ਵਿਸ਼ਵ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1.49 ਕਰੋੜ ਤੋਂ ਪਾਰ

ਬੀਜਿੰਗ। ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ-19) ਦਾ ਕਹਿਰ ਰੁੱਕਣ ਦਾ ਨਾਂਅ ਨਹੀਂ ਲੈ ਰਿਹਾ ਹੈ ਤੇ ਦੁਨੀਆ ਭਰ ‘ਚ ਇਸ ਵਾਇਰਸ ਨਾਲ ਹੁਣ ਤੱਕ 1.49 ਕਰੋੜ ਤੋਂ ਵੱਧ ਲੋਕ ਪ੍ਰਭਾਵਿਤ ਹੋ ਚੁੱਕੇ ਹਨ ਤੇ 616.443 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਕੋਵਿਡ-19 ਦੇ ਮਾਮਲਿਆਂ ‘ਚ ਅਮਰੀਕਾ ਦੁਨੀਆ ਭਰ ‘ਚ ਪਹਿਲੇ, ਬ੍ਰਾਜੀਲ ਦੂਜੇ ਤੇ ਭਾਰਤ ਤੀਜੇ ਸਥਾਨ ‘ਤੇ ਹੈ। ਇਸ ਮਹਾਂਮਾਰੀ ਨਾਲ ਹੋਈ ਮੌਤਾਂ ਦੇ ਅੰਕੜਿਆਂ ਦੇ ਮਾਮਲੇ ‘ਚ ਅਮਰੀਕਾ ਪਹਿਲਾ, ਬ੍ਰਾਜੀਲ ਦੂਜੇ ਤੇ ਬ੍ਰਿਟੇਨ ਤੀਜੇ ਸਥਾਨ ‘ਤੇ ਹੈ ਜਦੋਂਕਿ ਭਾਰਤ ਮ੍ਰਿਤਕਾਂ ਦੀ ਗਿਣਤੀ ਦੇ ਮਾਮਲੇ ‘ਚ ਅੱਠਵੇਂ ਸਥਾਨ ‘ਤੇ ਹੈ।

ਅਮਰੀਕਾ ਦੀ ਜਾਨ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਤੇ ਇੰਜੀਨੀਅਰਿੰਗ ਕੇਂਦਰ (ਸੀਐਸਐਸਈ) ਵੱਲੋਂ ਜਾਰੀ ਅੰਕੜਿਆਂ ਦੇ ਅਨੁਸਾਰ ਵਿਸ਼ਵ ਭਰ ‘ਚ ਕੋਰੋਨਾ ਦੀ ਗਿਣਤੀ 1,49,47,428 ਹੋ ਗਈ ਹੈ ਜਦੋਂਕਿ ਹੁਣ ਤੱਕ ਇਸ ਮਹਾਂਮਾਰੀ ਕਾਰਨ 6,16,443 ਵਿਅਕਤੀਆਂ ਨੇ ਜਾਨ ਗਵਾਈ ਹੈ। ਅਮਰੀਕਾ ‘ਚ ਹੁਣ ਤੱਕ 38,99,148 ਵਿਅਕਤੀ ਪੀੜਤ ਹੋ ਚੁੱਕੇ ਹਨ ਤੇ 1,41,992 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜੀਲ ‘ਚ ਹੁਣ ਤੱਕ 2,159,654 ਵਿਅਕਤੀ ਇਸ ਦੀ ਲਪੇਟ ‘ਚ ਆ ਚੁੱਕੇ ਹਨ ਜਦੋਂਕਿ 81,487 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ