ਵਿਸ਼ਵ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਕਰੀਬ 1.70 ਕਰੋੜ

6.65 ਲੱਖ ਤੋਂ ਵੱਧ ਮੌਤਾਂ

ਬੀਜਿੰਗ। ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ-19) ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ 1.70 ਕਰੋੜ ਕੋਲ ਪਹੁੰਚ ਗਈ ਹੈ, ਜਦੋਂਕਿ 6.65 ਲੱਖ ਤੋਂ ਵੱਧ ਵਿਅਕਤੀਆਂ ਦੀ ਇਸ ਦੇ ਕਾਰਨ ਹੁਣ ਤੱਕ ਮੌਤ ਹੋ ਚੁੱਕੀ ਹੈ।

ਕੋਵਿਡ-19 ਦੇ ਮਰੀਜ਼ਾਂ ਦੇ ਮਾਮਲਿਆਂ ‘ਚ ਅਮਰੀਕਾ ਦੁਨੀਆ ਭਰ ‘ਚ ਪਹਿਲੇ, ਬ੍ਰਾਜੀਲ ਦੂਜੇ ਤੇ ਭਾਰਤ ਤੀਜੇ ਸਥਾਨ ‘ਤੇ ਹੈ। ਇਸ ਮਹਾਂਮਾਰੀ ਨਾਲ ਹੋਈਆਂ ਮੌਤਾਂ ਦੇ ਅੰਕੜਿਆਂ ਦੇ ਮਾਮਲੇ ‘ਚ ਅਮਰੀਕਾ ਪਹਿਲੇ, ਬ੍ਰਾਜੀਲ ਦੂਜੇ ਤੇ ਬਿਟ੍ਰੇਨ ਤੀਜੇ ਸਥਾਨ ‘ਤੇ ਹੈ ਜਦੋਂਕਿ ਭਾਰਤ ਮ੍ਰਿਤਕਾਂ ਦੀ ਗਿਣਤੀ ਦੇ ਮਾਮਲੇ ‘ਚ ਛੇਵੇਂ ਸਥਾਨ ‘ਤੇ ਹੈ। ਅਮਰੀਕਾ ਦੀ ਜਾਨ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਤੇ ਇੰਜੀਨੀਅਰਿੰਗ ਕੇਂਦਰ (ਸੀਐਸਐਸਈ) ਵੱਲੋਂ ਜਾਰੀ ਅੰਕੜਿਆਂ ਦੇ ਅਨੁਸਾਰ ਵਿਸ਼ਵ ਭਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 16,957763 ਹੋ ਗਈ ਹੈ ਜਦੋਂਕਿ ਹੁਣ ਤੱਕ ਇਸ ਮਹਾਂਮਾਰੀ ਕਾਰਨ 665581 ਵਿਅਕਤੀਆਂ ਨੇ ਜਾਨ ਗੁਆਈ ਹੈ। ਅਮਰੀਕਾ ‘ਚ ਕੋਰੋਨਾ ਨਾਲ ਹੁਣ ਤੱਕ 4424806 ਵਿਅਕਤੀ ਪੀੜਤ ਹੋ ਚੁੱਕੇ ਹਨ ਤੇ 150683 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜੀਲ ‘ਚ ਹੁਣ ਤੱਕ 2552265 ਵਿਅਕਤੀ ਇਸ ਦੇ ਲਪੇਟ ‘ਚ ਆ ਚੁੱਕੇ ਹਨ ਜਦੋਂਕਿ 90134 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ