ਇੱਕ ਦਿਨ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 11,874 ਵਧੀ

Corona India

654 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸ ਦੇ ਬਾਵਜ਼ੂਦ ਪਿਛਲੇ 24 ਘੰਟਿਆਂ ‘ਚ ਮਰੀਜ਼ਾਂ ਦੀ ਗਿਣਤੀ 11,874 ਵਧ ਗਈ ਹੈ ਤੇ 654 ਵਿਅਕਤੀਆਂ ਦੀ ਮੌਤ ਹੋਈ ਹੈ।

Corona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ‘ਚ 35,175 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 9,52,743 ਹੋ ਗਈ ਹੈ। ਇਸ ਦੌਰਾਨ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਧੇਰੇ ਹੋਣ ਕਾਰਨ ਸਰਗਰਮ ਮਾਲਿਆਂ ‘ਚ 11,874 ਦਾ ਵਾਧਾ ਹੋਇਆ, ਜਿਸ ਨਾਲ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 4,96,988 ਹੋ ਗਈ ਹੈ। ਮ੍ਰਿਤਕਾਂ ਦੀ ਗਿਣਤੀ 33,425 ਹੋ ਗਈ ਹੈ।  ਮੰਤਰਾਲੇ ਨੇ ਅੱਜ ਆਪਣੀ ਵੈੱਬਸਾਈਟ ‘ਚ ਬਦਲਾਅ ਕਰਦਿਆਂ ਕੁੱਲ ਮਰੀਜ਼ਾਂ ਦਾ ਅੰਕੜਾ ਨਹੀਂ ਦਿੱਤਾ ਹੈ। ਇਸ ‘ਚ ਸਿਰਫ਼ ਸਰਗਰਮ ਮਾਮਲੇ, ਠੀਕ ਹੋਏ ਮਰੀਜ਼ ਤੇ ਮ੍ਰਿਤਕਾਂ ਦਾ ਅੰਕੜਾ ਦਿੱਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ