ਪਿਛਲੇ 24 ਘੰਟਿਆਂ ਦੌਰਾਨ 40 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋਏ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ 40 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋਏ ਹਨ ਤੇ ਹੁਣ ਤੱਕ ਇਸ ਬਿਮਾਰੀ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 11.86 ਲੱਖ ਤੋਂ ਵੱਧ ਹੋ ਗਈ ਹੈ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਆਂ ਦੇ ਅਨੁਸਾਰ ਪਿਛਲੇ 24 ਘੰਟਿਆਂ ‘ਚ 40,574 ਮਰੀਜ਼ ਠੀਕ ਹੋਏ ਹਨ ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 11,86,203 ਹੋ ਗਈ ਹੈ। ਇਸ ਦੌਰਾਨ 771 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 38,135 ਹੋ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ