ਬ੍ਰਾਜੀਲ ‘ਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 85380 ਹੋਈ
ਬ੍ਰਾਜੀਲ। ਬ੍ਰਾਜੀਲ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਮਹਾਮਾਰੀ ਦੇ ਮਾਮਲਿਆਂ ‘ਚ ਅੱਠ ਫੀਸਦੀ ਦਾ ਵਾਧਾ ਵੇਖਣ ਨੂੰ ਮਿਲਿਆ ਹੈ ਅਤੇ 7218 ਨਵੇਂ ਮਾਮਲੇ ਸਾਹਮਣੇ ਆਉਣ ਕਾਰਨ ਇੱਥੇ ਇਸ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 85380 ਹੋ ਗਈ ਹੈ। ਬ੍ਰਾਜੀਲ ਦੇ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਹਤ ਮੰਤਰਾਲੇ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 435 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 5910 ਹੋ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।