ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 5.66 ਲੱਖ ਤੋਂ ਪਾਰ

Corona India

ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 5.66 ਲੱਖ ਤੋਂ ਪਾਰ

  • ਬੀਤੇ ਪਿਛਲੇ 24 ਘੰਟਿਆਂ ‘ਚ 18,522 ਨਵੇਂ ਮਾਮਲੇ ਸਾਹਮਣੇ ਆਏ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ (ਕੋਵਿਡ-19) (covid 19) ਦੇ ਵਧਦੇ ਮਾਮਲਿਆਂ ਦਰਮਿਆਨ ਬੀਤੇ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 18 ਹਜ਼ਾਰ ਤੋਂ ਵਧ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਮਰੀਜ਼ਾਂ ਦਾ ਅੰਕੜਾ 5.66 ਲੱਖ ਤੋਂ ਪਾਰ ਹੋ ਗਿਆ।

Corona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਦੇ 18,522 ਨਵੇਂ ਮਾਮਲਿਆਂ ਨਾਲ ਕੁੱਲ ਪੀੜਛਾਂ ਦੀ ਗਿਣਤੀ ਵਧ ਕੇ 5,66,840 ਹੋ ਗਈ ਹੈ ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਪਿਛਲੇ ਦੋ ਦਿਨਾਂ ਤੋਂ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ‘ਚ ਕਮੀ ਦਰਜ ਕੀਤੀ ਜਾ ਰਹੀ ਹੈ। ਐਤਵਾਰ ਨੂੰ ਜਿੱਥੇ ਕੋਰੋਨਾਂ ਦੇ 19,906 ਮਾਮਲੇ ਦਰਜ ਕੀਤੇ ਗਏ ਸਨ ਸੋਮਵਾਰ ਨੂੰ ਇਸ ਤੋਂ ਘੱਟ ਥੋੜ੍ਹੇ ਘੱਟ 19,459 ਮਾਮਲੇ ਸਾਹਮਣੇ ਆਏ ਤੇ ਅੱਜ 18,522 ਨਵੇਂ ਮਾਮਲੇ ਸਾਹਮਣੇ ਆਏ ਹਨ।

ਪਿਛਲੇ 24 ਘੰਟਿਆਂ ਦੌਰਾਨ ਇਸ ਬਿਮਾਰੀ ਨਾਲ 418 ਵਿਅਕਤੀਆਂ ਦੀ ਮੌਤ ਹੋਈ ਹੈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 16,893 ਹੋ ਗਈ ਹੈ। ਦੂਜੇ ਪਾਸੇ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ‘ਚ ਵੀ ਵਾਧਾ ਹੋ ਰਿਹਾ ਹੈ ਤੇ ਇਸ ਦੌਰਾਨ 13,099 ਮਰੀਜ਼ ਠੀਕ ਹੋਏ ਹਨ। ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 3,34,822 ਮਰੀਜ਼ ਠੀਕ ਹੋ ਚੁੱਕੇ ਹਨ। ਫਿਲਹਾਲ ਦੇਸ਼ ‘ਚ ਕੋਰੋਨਾ ਦੇ 2,15,125 ਸਰਗਰਮ ਮਾਮਲੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ