550 ਵਿਅਕਤੀਆਂ ਦੀ ਮੌਤ, 24 ਘੰਟਿਆਂ ਦੌਰਾਨ ਕੋਰੋਨਾ ਦੇ 28,498 ਨਵੇਂ ਮਾਮਲੇ ਸਾਹਮਣੇ ਆਏ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ (Covid 19) ਦੇ ਵਧਦੇ ਕਹਿਰ ਦੌਰਾਨ ਤੀਜੇ ਦਿਨ ਵੀ 28 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਮਰੀਜ਼ਾਂ ਦਾ ਅੰਕੜਾ 9.06 ਲੱਖ ਤੋਂ ਪਾਰ ਹੋ ਗਿਆ ਤੇ ਇਸ ਦੌਰਾਨ 550 ਵਿਅਕਤੀਆਂ ਦੀ ਮੌਤ ਹੋ ਗਈ।
ਐਤਵਾਰ ਨੂੰ 28,637 ਤੇ ਸੋਮਵਾਰ ਨੂੰ 28,701 ਮਾਮਲੇ ਸਾਹਮਣੇ ਆਏ ਸਨ
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ (Covid 19) ਦੇ 28,498 ਨਵੇਂ ਮਾਮਲੇ ਸਾਹਮਣੇ ਆਏ। ਜਿਸ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ 9,06,752 ਹੋ ਗਈ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ 28,637 ਤੇ ਸੋਮਵਾਰ ਨੂੰ 28,701 ਮਾਮਲੇ ਸਾਹਮਣੇ ਆਏ ਸਨ ਤੇ ਇਨ੍ਹਾਂ ਦੇ ਮੁਕਾਬਲੇ ਅੱਜ ਪੀੜਤਾਂ ਦੀ ਗਿਣਤੀ ‘ਚ ਮਾਮੂਲੀ ਕਮੀ ਦਰਜ ਕੀਤੀ ਗਈ।
ਪਿਛਲੇ 24 ਘੰਟਿਆਂ ਦੌਰਾਨ 17,989 ਮਰੀਜ਼ ਠੀਕ ਹੋਏ
ਕੋਰੋਨਾ ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਦਰਮਿਆਨ ਰਾਹਤ ਦੀ ਗੱਲ ਇਹ ਹੈ ਕਿ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ 17,989 ਮਰੀਜ਼ ਠੀਕ ਹੋਏ ਹਨ ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 5,71,460 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ‘ਚ ਹਾਲੇ ਕੋਰੋਨਾ ਦੇ 3,11,565 ਮਰੀਜ਼ ਜ਼ੇਰੇ ਇਲਾਜ ਅਧੀਨ ਹਨ। ਪਿਛਲੇ 24 ਘੰਟਿਆਂ ਦੌਰਾਨ 553 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 23,727 ਹੋ ਗਈ ਹੈ।
ਮਹਾਂਰਾਸ਼ਟਰ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ (Covid 19) ਦੇ 6,497 ਨਵੇਂ ਮਾਮਲੇ
ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਮਹਾਂਰਾਸ਼ਟਰ (Maharashtra) ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ (Covid 19) ਦੇ 6,497 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨੂੰ ਮਿਲਾ ਕੇ ਮਰੀਜ਼ਾਂ ਦਾ ਅੰਕੜਾ 2,60,924 ਹੋ ਗਿਆ ਹੈ। ਇਸ ਦੌਰਾਨ 193 ਵਿਅਕਤੀਆਂ ਦੀ ਮੌਤ ਹੋਈ ਹੈ ਤੇ ਮ੍ਰਿਤਕਾਂ ਦੀ ਗਿਣਤੀ ਵਧ ਕੇ 10,482 ਹੋ ਗਈ ਹੈ ਤੇ 1,44,507 ਮਰੀਜ਼ ਠੀਕ ਹੋਏ ਹਨ।
ਕੋਰੋਨਾ ਮਾਮਲੇ ‘ਚ ਦੂਜੇ ਸਥਾਨ ‘ਤੇ ਤਮਿਲਨਾਡੂ
ਕੋਰੋਨਾ ਮਾਮਲੇ ‘ਚ ਦੂਜੇ ਸਥਾਨ ‘ਤੇ ਪਹੁੰਚੇ ਤਮਿਲਨਾਡੂ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ (Covid 19) ਦੇ 4328 ਮਾਮਲੇ ਮਿਲੇ ਹਨ, ਜਿਸ ਨੂੰ ਮਿਲਾ ਕੇ ਕੁੱਲ ਮਰੀਜ਼ਾਂ ਦੀ ਗਿਣਤੀ 1,42,798 ਹੋ ਗਈ ਹੈ। ਇਸ ਦੌਰਾਨ 57 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਕੁੱਲ ਮ੍ਰਿਤਕਾਂ ਦੀ ਗਿਣਤੀ 2,023 ਹੋ ਗਈ ਹੈ। ਸੂਬੇ ‘ਚ 92,567 ਮਰੀਜ਼ਾਂ ਨੂੰ ਇਲਾਜ ਤੋਂ ਹਸਪਤਾਲਾਂ ‘ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ