24 ਘੰਟਿਆਂ ‘ਚ ਕੋਰੋਨਾ ਦੇ 19,906 ਨਵੇਂ ਮਾਮਲੇ ਸਾਹਮਣੇ ਆਏ
- ਕੁੱਲ ਪੀੜਤਾਂ ਦੀ ਗਿਣਤੀ ਵਧ ਕੇ 5,28,859 ਹੋਈ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ ਦਾ ਕਹਿਰ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ (ਕੋਵਿਡ-19) (covid 19) ਦੇ ਹੁਣ ਤੱਕ ਦੇ ਸਭ ਤੋਂ ਵਧ 19,906 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਰਨਾ ਪੀੜਤਾਂ ਦਾ ਅੰਕੜਾ ਸਵਾ ਪੰਜ ਲੱਖ ਤੋਂ ਪਾਰ ਹੋ ਗਿਆ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਐਤਵਾਰ (sunday) ਨੂੰ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਦੇ 19,906 ਨਵੇਂ ਮਾਮਲਿਆਂ ਨਾਲ ਕੁੱਲ ਪੀੜਤਾਂ ਦੀ ਗਿਣਤੀ ਵਧ ਕੇ 5,28,859 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਬਿਮਾਰੀ ਨਾਲ 410 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 16,095 ਹੋ ਗਈ ਹੈ।
ਦੂਜੇ ਪਾਸੇ ਇਸ ਬਿਮਾਰੀ ਤੋਂ ਨਿਜਾਤ ਪਾਉਣ ਵਾਲਿਆਂ ਦੀ ਗਿਣਤੀ ‘ਚ ਵੀ ਵਾਧਾ ਹੋ ਰਿਹਾ ਹੈ ਤੇ ਇਸ ਦੌਰਾਨ 13,832 ਮਰੀਜ਼ ਠੀਕ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 3,09,713 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ‘ਚ ਹਾਲੇ ਕੋਰੋਨਾ ਦੇ 2,03,051 ਸਰਗਰਮ ਮਾਮਲੇ ਹਨ।
ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਂਰਾਸ਼ਟਰ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 6,368 ਮਾਮਲੇ ਦਰਜ ਕੀਤੇ ਗਏ ਤੇ 167 ਵਿਅਕਤੀਆਂ ਦੀ ਮੌਤ ਹੋਈ। ਇਸ ਦੇ ਨਾਲ ਹੀ ਸੂਬੇ ‘ਚ ਪੀੜਤਾਂ ਦੀ ਗਿਣਤੀ ਵਧ ਕੇ 1,59,133 ਤੇ ਮ੍ਰਿਤਕਾਂ ਦੀ ਗਿਣਤੀ ਵਧ ਕੇ 7,273 ਹੋ ਗਈ ਹੈ। ਸੂਬੇ ‘ਚ 84,245 ਵਿਅਕਤੀ ਠੀਕ ਹੋਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ