ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਸਾਢੇ ਪੰਜ ਲੱਢ ਦੇ ਕਰੀਬ

Corona Active

ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 19,459 ਨਵੇਂ ਮਾਮਲੇ

  • ਕੁੱਲ 3,21,723 ਮਰੀਜ਼ ਹੋ ਚੁੱਕੇ ਹਨ ਠੀਕ 

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਵਾਇਰਸ ਕੋਵਿਡ-19 (covid-19) ਦਾ ਕਹਿਰ ਸਿਖਰ ‘ਤੇ ਹੈ ਤੇ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 19 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਮਰੀਜ਼ਾਂ ਦਾ ਅੰਕੜਾ ਸਾਢੇ ਪੰਜ ਲੱਖ ਦੇ ਕਰੀਬ ਪਹੁੰਚ ਗਿਆ।

CoronaCorona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਦੇ 19,459 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ ਵਧ ਕੇ 5,48,318 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਇਸ ਬਿਮਾਰੀ ਨਾਲ 380 ਵਿਅਕਤੀਆਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 16,475 ਹੋ ਗਈ ਹੈ।

ਦੂਜੇ ਪਾਸੇ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ‘ਚ ਵੀ ਵਾਧਾ ਹੋ ਰਿਹਾ ਹੈ ਤੇ ਇਸ ਦੌਰਾਨ 12,010 ਮਰੀਜ਼ ਠੀਕ ਹੋਏ ਹਨ। ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 3,21,723 ਮਰੀਜ਼ ਠੀਕ ਹੋ ਚੁੱਕੇ ਹਨ। ਫਿਲਹਾਲ ਦੇਸ਼ ‘ਚ ਹਾਲੇ ਕੋਰੋਨਾ ਦੇ 2,10,120 ਸਰਗਰਮ ਮਾਮਲੇ ਹਨ।

india coronavirus

ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਿਤ ਮਹਾਂਰਾਸ਼ਟਰ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 5493 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 156 ਵਿਅਕਤੀਆਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਸੂਬੇ ‘ਚ ਮਰੀਜ਼ਾਂ ਦੀ ਗਿਣਤੀ ਵਧ ਕੇ 1,64,626 ਤੇ ਮ੍ਰਿਤਕਾਂ ਦੀ ਗਿਣਤੀ ਵਧ ਕੇ 7429 ਹੋ ਗਈ ਹੈ। ਸੂਬੇ ‘ਚ 86,575 ਵਿਅਕਤੀ ਠੀਕ ਹੋਏ ਹਨ।

ਰਾਜਧਾਨੀ ਦਿੱਲੀ (delhi) ‘ਚ ਵੀ ਕੋਰੋਨਾ ਮਹਾਂਮਾਰੀ ਨੇ ਕਹਿਰ ਵਰ੍ਹਾ ਰੱਖਿਆ ਹੈ ਤੇ ਕੋਰੋਨਾ ਤੇ ਮੌਤ ਦੇ ਲਗਾਤਾਰ ਵਧਦੇ ਅੰਕੜਿਆਂ ਨਾਲ ਹੁਣ ਤੱਕ ਦੇਸ਼ ‘ਚ ਦੂਜੇ ਸਥਾਨ ‘ਤੇ ਆ ਗਿਆ ਹੈ। ਪਿਛਲੇ 24 ਘੰਟਿਆਂ ‘ਚ 2889 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਮਰੀਜ਼ਾਂ ਦਾ ਅੰਕੜਾ 83,077 ਹੋ ਗਿਆ ਹੈ।

ਇਸ ਦੌਰਾਨ 65 ਮਰੀਜ਼ਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵਧ ਕੇ 2623 ਹੋ ਗਈ ਹੈ। ਰਾਜਧਾਨੀ ‘ਚ 52,607 ਮਰੀਜ਼ ਠੀਕ ਹੋ ਚੁੱਕੇ ਹਨ। ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ।

india coronavirus

  • ਮਹਾਂਰਾਸ਼ਟਰ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 5493 ਨਵੇਂ ਮਾਮਲੇ
  • ਰਾਜਧਾਨੀ ਦਿੱਲੀ ‘ਚ  24 ਘੰਟਿਆਂ ‘ਚ 2889 ਨਵੇਂ ਮਾਮਲੇ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ