ਮਰੀਜਾਂ ਦੀ ਗਿਣਤੀ ਵਧ ਕੇ 664 ਹੋਈ
ਨਵੀਂ ਦਿੱਲੀ (ਏਜੰਸੀ)। ਦੇਸ਼ ‘ਚ ਕਰੋਨਾ ਵਾਇਰਸ ਕੋਵਿਡ-19 ਦੇ ਸੰਕ੍ਰਮਣ ਨਾਲ ਹੁਣ ਤੱਕ 11 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ ਸੰਕ੍ਰਮਿਤ Corona Positive ਮਰੀਜਾਂ ਦੀ ਗਿਣਤੀ ਵਧ ਕੇ 664 ਹੋ ਗਈ ਹੈ। ਸਿਹਤ ਮੰਤਰਾਲੇ ਦੀ ਬੁੱਧਵਾਰ ਨੂੰ ਦੀ ਰਿਪੋਰਟ ਮੁਤਾਬਿਕ ਕਰੋਨਾ ਵਾਇਰਸ ਦਾ ਪ੍ਰਕੋਪ ਦੇਸ਼ ‘ਚ 25 ਸੂਬਿਆਂ ਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ‘ਚ ਫੈਲ ਚੁੱਕਾ ਹੈ ਅਤੇ ਇਸ ਦੇ 664 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਕਰੋਨਾ ਵਾਇਰਸ ਦੇ ਸੰਕ੍ਰਮਣ ਨਾਲ ਦੇਸ਼ ਭਰ ‘ਚ ਹੁਣ ਤੱਕ 11 ਵਿਅਕਤੀਆਂ ਦੀ ਮੌਤ ਹੋਈ ਹੈ ਜਦੋਂਕਿ 43 ਵਿਅਕਤੀ ਠੀਕ ਹੋ ਚੁੱਕੇ ਹਨ। ਮਹਾਂਰਾਸ਼ਟਰ, ਕੇਰਲ, ਦਿੱਲੀ, ਕਰਨਾਟਕ, ਰਾਜਸਥਾਨ, ਪੰਜਾਬ, ਉੱਤਰ ਪ੍ਰਦੇਸ਼, ਗੁਜਰਾਤ, ਤੇਲੰਗਾਨਾ ਤੇ ਲੱਦਾਖ ‘ਚ ਹੁਣ ਤੱਕ ਸਭ ਤੋਂ ਜ਼ਿਆਦਾ ਸੰਕ੍ਰਮਣ ਦੇ ਮਾਮਲੇ ਸਾਹਮਣੇ ਆਏ ਹਨ। ਕਰੋਨਾ ਮਹਾਂਮਾਰੀ ਨਾਲ ਮਹਾਂਰਾਸ਼ਟਰ ਤੇ ਗੁਜਰਾਤ ਦੋ, ਦਿੱਲੀ, ਕਰਨਾਟਕ, ਬਿਹਾਰ, ਪੰਜਾਬ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਪੱਛਮੀ ਬੰਗਾਲ ‘ਚ ਇੱਕ-ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।
- ਮੱਧ ਪ੍ਰਦੇਸ਼ ‘ਚ ਕਰੋਨਾ ਵਾਇਰਸ ਕੋਵਿਡ-19 ਤੋਂ ਸੰਕ੍ਰਮਿਤ ਉਜੈਨ ਨਿਵਾਸੀ ਇੱਕ ਔਰਤ ਦੀ ਅੱਜ ਮੌਤ ਹੋ ਗਈ।
- ਸੂਬੇ ‘ਚ ਇਸ ਤੋਂ ਪ੍ਰਭਾਵਿਤਾਂ ਦੀ ਗਿਣਤੀ 26 ਹੋ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।