ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ‘ਹਰ ਸੁੱਕਰਵਾਰ, Dengue ‘ਤੇ ਵਾਰ’ ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇੱਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਸਿਵਲ ਸਰਜਨ
ਮਲੋਟ (ਮਨੋਜ)। ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਪੰਜਾਬ ਵਿਚ ਅੱਜ ਸੁੱਕਰਵਾਰ ਨੂੰ “ਹਰ ਸੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ। ਡਾ. ਰੀਟਾ ਬਾਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਸੰਦੀਪ ਕਰ ਜਿਲ੍ਹਾ ਐਪੀਡੀਮੋਲੋਜਿਸਟ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕੀਤਾ ਗਿਆ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ।
ਇਸ ਸਬੰਧੀ ਡਾ. ਰੀਟਾ ਬਾਲਾ ਸਿਵਲ ਸਰਜਨ ਨੇ ਕਿਹਾ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਹੁਣ ਤੱਕ 214 ਡੇਂਗੂ ਦੇ ਪਾਜੀਟਿਵ ਕੇਸ ਰਿਪੋਰਟ ਹੋ ਚੁੱਕੇ ਹਨ ਅਤੇ ਹਰ ਰੋਜ ਨਵੇਂ ਕੇਸ ਰਿਪੋਰਟ ਹੋ ਰਹੇ ਹਨ। ਇਸ ਲਈ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਹਰ ਸ਼ੁੱਕਰਵਾਰ ਨੂੰ ‘‘ਹਰ ਸੁੱਕਰਵਾਰ, ਡੇਂਗੂ ਤੇ ਵਾਰ” ਦੇ ਤੌਰ ’ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇੱਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਡਾ. ਸੰਦੀਪ ਕਰ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਚੱਲ ਰਹੇ ਸੀਜਨ ਕਾਰਨ ਹੁਣ ਡੇਂਗੂ ਹੋਣ ਦਾ ਖਤਰਾ ਬਹੁਤਾ ਜਿਆਦਾ ਹੈ। ਇਸ ਲਈ ਸਾਨੂੰ ਡੇਂਗੂ ਤੋਂ ਬਚਣ ਲਈ ਬਹੁਤ ਸਾਵਧਾਨ ਰਹਿਣ ਦੀ ਜਰੂਰਤ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ।
ਮਾਹਿਰ ਡਾਕਟਰ ਨਾਲ ਸੰਪਰਕ | Dengue
ਇਸ ਲਈ ਸਾਨੂੰ ਕਬਾੜ ਵਿਚ ਪਏ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆਂ ਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢਕ ਕੇ ਰੱਖੋ। ਇਸ ਸਮੇਂ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਭਗਵਾਨ ਦਾਸ ਅਤੇ ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ।
ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਨੂੰ ਜਾਨੋਂ ਮਾਰਨ ਦੀ ਧਮਕੀ
ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਸਮਸ਼ੇਰ ਸਿੰਘ, ਅਮਨਦੀਪ ਸਿੰਘ, ਅਮਿ੍ਰੰਤਪਾਲ ਸਿੰਘ ਸਿਹਤ ਵਰਕਰ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸੀ।