Punjab News: ਨਵੇਂ ਵਿਧਾਇਕਾਂ ਦਾ ਦੋ ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ

Punjab News
Punjab News: ਨਵੇਂ ਵਿਧਾਇਕਾਂ ਦਾ ਦੋ ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ

Punjab News: ਆਮ ਆਦਮੀ ਪਾਰਟੀ ਦੇ ਤਿੰਨ ਅਤੇ ਕਾਂਗਰਸ ਦੇ ਇੱਕ ਵਿਧਾਇਕ ਵੱਲੋਂ ਚੁੱਕੀ ਜਾਵੇਗੀ ਸਹੁੰ

Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ ਬੀਤੇ ਹਫ਼ਤੇ ਹੋਈਆਂ 4 ਜ਼ਿਮਨੀ ਚੋਣਾਂ ਵਿੱਚ ਚੁਣੇ ਗਏ ਨਵੇਂ ਚਾਰ ਵਿਧਾਇਕਾਂ ਦਾ ਸਹੁੰ ਚੁੱਕ ਸਮਾਗਮ 2 ਦਸੰਬਰ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਹੋਵੇਗਾ। ਇਸ ਸਮਾਗਮ ਵਿੱਚ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜ਼ੂਦ ਰਹਿਣਗੇ ਹਾਲਾਂਕਿ ਮੁੱਖ ਮੰਤਰੀ ਦਫ਼ਤਰ ਵੱਲੋਂ ਅਜੇ ਤੱਕ ਮੁੱਖ ਮੰਤਰੀ ਦੇ ਆਉਣ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਕੇ ’ਤੇ ਹੀ ਮੌਜ਼ੂਦ ਰਹਿਣਗੇ ਇਨ੍ਹਾਂ 4 ਵਿਧਾਇਕਾਂ ਵਿੱਚ 3 ਵਿਧਾਇਕ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਜਿੱਤ ਕੇ ਪੁੱਜੇ ਹਨ ਅਤੇ 1 ਵਿਧਾਇਕ ਕਾਂਗਰਸ ਪਾਰਟੀ ਦੀ ਟਿਕਟ ’ਤੇ ਜਿੱਤ ਕੇ ਵਿਧਾਨ ਸਭਾ ਵਿੱਚ ਪੁੱਜਾ ਹੈ।

ਇਹ ਵੀ ਪੜ੍ਹੋ: Farmer Protest News: ਡੱਲੇਵਾਲ ਦੀ ਸਿਹਤ ਸਬੰਧੀ ਕਿਸਾਨਾਂ ਨੇ ਦਿੱਤੀ ਵੱਡੀ ਅਪਡੇਟ, ਜਾਣੋ

ਜਾਣਕਾਰੀ ਅਨੁਸਾਰ ਪੰਜਾਬ ਵਿੱਚ ਲੋਕ ਸਭਾ ਚੋਣਾਂ ਮੌਕੇ 4 ਸੰਸਦ ਮੈਂਬਰਾਂ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਵਿਧਾਨ ਸਭਾ ਵਿੱਚੋਂ ਆਪਣਾ ਅਸਤੀਫ਼ਾ ਦੇ ਦਿੱਤਾ ਗਿਆ ਸੀ। ਇਨ੍ਹਾਂ ਅਸਤੀਫ਼ੇ ਦੇਣ ਵਾਲਿਆਂ ਵਿੱਚ ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ, ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਚੱਬੇਵਾਲ ਤੋਂ ਡਾ. ਰਾਜ ਕੁਮਾਰ ਚੱਬੇਵਾਲ ਸ਼ਾਮਲ ਸਨ। ਇਨ੍ਹਾਂ ਦੇ ਅਸਤੀਫ਼ਾ ਦੇਣ ਤੋਂ ਬਾਅਦ ਚਾਰੇ ਸੀਟਾਂ ’ਤੇ ਹੋਈ ਚੋਣ ਦੌਰਾਨ ਕਾਂਗਰਸ ਪਾਰਟੀ ਆਪਣੀਆਂ ਤਿੰਨੇ ਵਿਧਾਇਕਾਂ ਵਾਲੀ ਸੀਟਾਂ ਹਾਰ ਗਈ, ਜਦੋਂ ਕਿ ਆਮ ਆਦਮੀ ਪਾਰਟੀ ਨੂੰ ਆਪਣੀ ਬਰਨਾਲਾ ਸੀਟ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਇਸ਼ਾਂਕ ਕੁਮਾਰ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਬਰਨਾਲਾ ਤੋਂ ਵਿਧਾਇਕ ਬਣੇ ਹਨ। Punjab News