ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਚੱਲ ਰਿਹਾ ਧਰਨਾ ਕੱਲ੍ਹ ਹੋ ਜਾਵੇਗਾ ਖਤਮ

ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਵਿੱਚ ਬਣੀ ਸਹਿਮਤੀ

ਮੰਗਾਂ ਸਬੰਧੀ ਸਰਕਾਰ ਵੱਲੋਂ ਲਿਖਤੀ ਤੌਰ ਤੇ ਮਿਲਿਆ: ਜੋਗਿੰਦਰ ਸਿੰਘ ਉਗਰਾਹਾਂ

ਪਟਿਆਲਾ (ਖੁਸ਼ਵੀਰ ਸਿੰਘ ਤੂਰ) ਮੁੱਖ ਮੰਤਰੀ ਭਗਵੰਤ ਮਾਨ ਸਿੰਘ ਦੀ ਸੰਗਰੂਰ ਰਿਹਾੲਿਸ਼ ਅੱਗੇ ਪਿਛਲੇ ਕਈ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖ਼ਤਮ ਹੋ ਜਾਵੇਗਾ । ਇਸ ਸਬੰਧੀ ਅੱਜ ਇੱਥੇ ਪਟਿਆਲਾ ਦੇ ਸਰਕਟ ਹਾਊਸ ਵਿਖੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਵਿੱਚ ਹੋਈ ਇਕ ਮੀਟਿੰਗ ਦੌਰਾਨ ਸਹਿਮਤੀ ਬਣ ਗਈ। ਜਾਣਕਾਰੀ ਅਨੁਸਾਰ ਅੱਜ ਇੱਥੇ ਸਰਕਟ ਹਾਊਸ ਵਿਖੇ ਪੁੱਜੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪੰਜ ਮੈਂਬਰੀ ਵਫ਼ਦ ਦੀ ਮੀਟਿੰਗ ਹੋਈ । ਇਸ ਮੌਕੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਸਬੰਧੀ ਸਹਿਮਤੀ ਬਣ ਗਈ ਹੈ ਤੇ ਤੇ ਕਿਸਾਨਾਂ ਵੱਲੋਂ ਕੱਲ੍ਹ ਤੋਂ ਸੀਐਮ ਦੇ ਘਰ ਅੱਗੇ ਲਗਾਇਆ ਗਿਆ ਧਰਨਾ ਚੁੱਕ ਲਿਆ ਜਾਵੇਗਾ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਦੀ ਕੱਲੀ ਕੱਲੀ ਮੰਗ ਤੇ ਵਿਚਾਰ ਵਟਾਂਦਰਾ ਹੋਇਆ ਸੀ ਅਤੇ ਇਸ ਸਬੰਧੀ ਸਰਕਾਰ ਵੱਲੋਂ ਅੱਜ ਲਿਖਤੀ ਤੌਰ ਤੇ ਮੰਗਾਂ ਸਬੰਧੀ ਸਹਿਮਤੀ ਦੇ ਦਿੱਤੀ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕੱਲ੍ਹ ਨੂੰ ਧਰਨਾ ਸਮਾਪਤ ਕਰ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਅੱਗੇ ਕਿਸਾਨਾਂ ਵੱਲੋਂ ਦਿੱਲੀ ਦੀ ਤਰਜ਼ ਤੇ ਆਪਣਾ ਧਰਨਾ ਠੋਕਿਆ ਹੋਇਆ ਹੈ ਇਸ ਧਰਨੇ ਕਾਰਨ ਆਮ ਲੋਕਾਂ ਨੂੰ ਵੀਹ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ