ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

Road Accident
Road Accident

ਸ਼ੇਰਪੁਰ, (ਰਵੀ ਗੁਰਮਾ)। ਸ਼ੇਰਪੁਰ ਤੋਂ ਅਲਾਲ ਰੋਡ ’ਤੇ ਬੀਤੀ ਕੱਲ੍ਹ ਸ਼ਾਮ ਨੂੰ ਵਾਪਰੇ ਸੜਕ ਹਾਦਸੇ (Road Accident) ਵਿਚ ਇੱਕ ਨੌਜਵਾਨ ਦੀ ਮੌਕੇ ’ਤੇ ਮੌਤ ਅਤੇ ਇੱਕ ਨੌਜਵਾਨ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਥਾਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਕਾਰਜੋਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਕਾਲਾਬੂਲਾ ਅਤੇ ਰਾਜਦੀਪ ਸਿੰਘ ਉਰਫ ਰਾਜੂ ਪੁੱਤਰ ਗੁਰਚਰਨ ਸਿੰਘ ਵਾਸੀ ਕਾਲਾਬੂਲਾ ਆਪਣੇ ਮੋਟਰਸਾਈਕਲ ’ਤੇ ਪਿੰਡ ਕਾਲਾਬੂਲਾ ਤੋਂ ਸ਼ੇਰਪੁਰ ਨੂੰ ਆ ਰਹੇ ਸਨ ਅਤੇ ਸ਼ੇਰਪੁਰ ਤੋਂ ਕਾਲਾਬੂਲਾ-ਬਾਜਵਾ ਵੱਲ ਨੂੰ ਜਾ ਰਹੀ ਕਾਰ ਨਾਲ ਉਨ੍ਹਾਂ ਭਿਆਨਕ ਐਕਸੀਡੈਂਟ ਹੋ ਗਿਆ।

ਇਸ ਹਾਦਸੇ ਵਿਚ ਰਾਜਦੀਪ ਸਿੰਘ ਉਰਫ ਰਾਜੂ ਦੀ ਮੌਤ ਹੋ ਗਈ ਅਤੇ ਬਲਕਾਰਜੋਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਮੁੱਢਲੀ ਸਹਾਇਤਾ ਲਈ ਸਰਕਾਰੀ ਹਸਪਤਾਲ ਸੇਰਪੁਰ ਵਿਖੇ ਲਿਆਂਦਾ ਗਿਆ, ਪ੍ਰੰਤੂ ਉਸ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਸੰਗਰੂਰ ਲਈ ਰੈਫਰ ਕਰ ਦਿੱਤਾ ਗਿਆ।

ਘਟਨਾ ਸਥਾਨ ’ਤੇ ਪੁੱਜੇ ਇੰਸਪੈਕਟਰ ਅਮਰੀਕ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਧੂਰੀ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਮ੍ਰਿਤਕ ਰਾਜਦੀਪ ਸਿੰਘ ਉਰਫ ਰਾਜੂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਮਾਪਿਆਂ ਦਾ ਇੱਕਲਾ ਪੁੱਤਰ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here