ਕੈਨੇਡਾ ’ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ

Road Accident

(ਵਿਜੈ ਸਿੰਗਲਾ) ਭਵਾਨੀਗੜ੍। ਕੈਨੇਡਾ ਦੀ ਧਰਤੀ ਤੋੰ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਭਵਾਨੀਗੜ੍ਹ ਸ਼ਹਿਰ ਦੇ ਨੇੜਲੇ ਪਿੰਡ ਬਲਿਆਲ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਦੇ ਕੈਲਗਿਰੀ ਨੇੜੇ ਇੱਕ ਸੜਕ ਦੁਰਘਟਨਾ (Road Accident) ਵਿੱਚ ਦਰਦਨਾਕ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਮਨਕੀਰਤ ਔਲਖ ਦੀ ਰੇਕੀ ਦਾ ਸ਼ੱਕ! ਸੀਸੀਟੀਵੀ ਫੋਟੋਆਂ ਆਈਆਂ ਸਾਹਮਣੇ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਬਲਿਆਲ ਪਿੰਡ ਦੇ ਮੌਜੂਦਾ ਸਰਪੰਚ ਅਮਰੇਲ ਸਿੰਘ ਨੇ ਦੱਸਿਆ ਕਿ ਦਲਵੀਰ ਸਿੰਘ (26) ਪੁੱਤਰ ਸੁਖਦੇਵ ਸਿੰਘ ਕਲੇਰ ਲਗਭਗ 20 ਮਹੀਨੇ ਪਹਿਲਾਂ ਪੜਾਈ ਕਰਨ ਲਈ ਕੈਨੇਡਾ ਗਿਆ ਸੀ ਤੇ ੳਨਟਾਰੀਓ ਦੇ ਮਿਸੀਸਾਗਾ ਸ਼ਹਿਰ ‘ਚ ਰਹਿੰਦਾ ਸੀ। ਬੀਤੇ ਐਤਵਾਰ ਜਦੋਂ ਦਲਵੀਰ ਸਿੰਘ ਟਰੱਕ ਚਲਾ ਕੇ ਜਾ ਰਿਹਾ ਸੀ ਤਾਂ ਇਸ ਦੌਰਾਨ ਓਵਰਟੇਕ ਕਰਦੇ ਸਮੇਂ ਇੱਕ ਟਰੱਕ ਟਰਾਲੇ ਨੇ ਦਲਵੀਰ ਸਿੰਘ ਦੇ ਟਰੱਕ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਤੇ ਇਸ ਦੁਰਘਟਨਾ ਦਲਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਾਪਿਆਂ ਦਾ ਇਕਲੌਤਾ ਮੁੰਡਾ ਸੀ (Road Accident)

ਸਰਪੰਚ ਅਮਰੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਲਵੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਬੱਚਾ ਸੀ ਜੋ ਅਜੇ ਕੁਆਰਾ ਸੀ ਜਿਸਨੇ ਖਾਲਸਾ ਕਾਲਜ ਪਟਿਆਲਾ ਤੋੰ ਐਮ.ਐਸ.ਸੀ (ਐਗਰੀਕਲਚਰ) ਦੀ ਡਿਗਰੀ ਹਾਸਲ ਕਰਕੇ ਉੱਚ ਵਿਦਿਆ ਦਾ ਸੁਪਨਾ ਲੈ ਕੇ ਵਿਦੇਸ਼ ਵੱਲ ਰੱਖ ਕੀਤਾ ਸੀ ਜਿੱਥੇ ਇਹ ਮੰਦਭਾਗਾ ਹਾਦਸਾ ਵਾਪਰ ਗਿਆ। ਦਲਵੀਰ ਸਿੰਘ ਦੀ ਮੌਤ ਤੋੰ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ। ਓਧਰ, ਪਿੰਡ ਵਾਸੀਆਂ ਤੇ ਨਗਰ ਪੰਚਾਇਤ ਨੇ ਕੇੰਦਰ ਅਤੇ ਸੂਬਾ ਸਰਕਾਰ ਤੋੰ ਮ੍ਰਿਤਕ ਨੌਜਵਾਨ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ