Blood Donation: ਪਵਿੱਤਰ ਐੱਮਐੱਸਜੀ ਅਵਤਾਰ ਮਹੀਨਾ : ਲੰਦਨ ਦੀ ਸਾਧ-ਸੰਗਤ ਵੱਲੋਂ ਖ਼ੂਨਦਾਨ ਕੈਂਪ
- ਸ਼ੈਫਰਡ ਬੁਸ਼ ਦੇ ਐੱਨਐੱਚਅੱੈਸ ਬਲੱਡ ਸੈਂਟਰ ’ਚ ਪਹੁੰਚ ਕੇ ਕੀਤਾ 21 ਯੂਨਿਟ ਖੂਨਦਾਨ
Blood Donation: ਲੰਦਨ (ਸੱਚ ਕਹੂੰ ਨਿਊਜ਼)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪੇ੍ਰਰਨਾ ’ਤੇ ਚਲਦਿਆਂ ਦੇਸ਼-ਵਿਦੇਸ਼ ਦੀ ਸਾਧ-ਸੰਗਤ ਵੱਲੋਂ 170 ਮਾਨਵਤਾ ਭਲਾਈ ਦੇ ਕਾਰਜ ਬੜੇ ਹੀ ਉਤਸ਼ਾਹ ਨਾਲ ਕੀਤੇ ਜਾ ਰਹੇ ਹਨ।

ਇਸੇ ਲੜੀ ਤਹਿਤ ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋੋਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਖ਼ੂਨਦਾਨ ਕੈਂਪ ਲਾਇਆ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦੀ ਅਗਵਾਈ ’ਚ ਸ਼ੈਫਰਡ ਬੁਸ਼ ਦੇ ਐੱਨਐੱਚਐੱਸ ਬਲੱਡ ਸੈਂਟਰ ’ਚ ਲਾਏ ਇਸ ਖ਼ੂਨਦਾਨ ਕੈਂਪ ਵਿਚ ਸਥਾਨਕ ਸਾਧ-ਸੰਗਤ ਵੱਲੋਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ ਅਤੇ 21 ਯੂਨਿਟ ਖ਼ੂਨਦਾਨ ਹੋਇਆ। Blood Donation

Read Also : ਜਾਂਦੇ-ਜਾਂਦੇ ਵੀ ਮਾਨਵਤਾ ਦੀ ਸੇਵਾ ਕਮਾ ਗਏ ਆਗਿਆ ਦੇਵੀ ਇੰਸਾਂ
ਇਸ ਮੌਕੇ ਬਲੱਡ ਬੈਂਕ ਦੇ ਸਟਾਫ ਨੇ ਸੇਵਾਦਾਰਾਂ ਦੇ ਇਸ ਨੇਕ ਕਾਰਜ ਲਈ ਪ੍ਰਸੰਸਾ ਕਰਦਿਆਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਅਤੇ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਅਤੇ ਹੋਰ ਵੀ ਵੱਧ ਤੋਂ ਵੱਧ ਖ਼ੂਨਦਾਨ ਕਰਨ ਦੀ ਬੇਨਤੀ ਕੀਤੀ।














