ਟਰੱਕ ਤੇ ਕਾਰ ਹਾਦਸੇ ’ਚ ਇੱਕ ਨੌਜਵਾਨ ਦੀ ਦਰਦਨਾਕ ਮੌਤ

Accident

ਮਨੋਜ ਗੋਇਲ,ਘੱਗਾ/ਬਾਦਸ਼ਾਹਪੁਰ। ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ (Accident) ਵਿੱਚ ਕਾਰ ਸਵਾਰ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਉਮਰ ਲਗਭਗ 30 ਸਾਲ ਜਦੋਂ ਆਪਣੀ ਕਾਰ ਨੰਬਰ ਯੂ ਪੀ 16 ਐਕਸ 0404 ਤੇ ਸਵਾਰ ਹੋ ਕੇ ਆਪਣੇ ਪਿੰਡ ਕਕਰਾਲਾ ਭਾਈਕਾ ਤੋਂ ਘੱਗਾ ਵੱਲ ਆ ਰਿਹਾ ਸੀ ।

ਪਰੰਤੂ ਜਦੋਂ ਉਹ ਘੱਗਾ ਨਜ਼ਦੀਕ ਪੁੱਜਾ ਤਾਂ ਅੱਗੋਂ ਪਾਤੜਾਂ ਵੱਲੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੰਬਰ ਪੀ ਬੀ 13 ਬੀ 0974 ਨੇ ਉਸ ਦੀ ਕਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕੁਲਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਲੋਕਾਂ ਵੱਲੋਂ ਜਦੋਂ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਉਹ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ । ਜਦੋਂਕਿ ਟਰੱਕ ਡਰਾਇਵਰ ਮੌਕੇ ਤੋਂ ਫ਼ਰਾਰ ਹੋ ਗਿਆ । ਖ਼ਬਰ ਲਿਖੇ ਜਾਣ ਤੱਕ ਪੁਲਿਸ ਵੱਲੋਂ ਸਰਗਰਮੀ ਨਾਲ ਜਾਂਚ ਜਾਰੀ ਸੀ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here