ਪੰਜਾਬ ‘ਚ ਮੌਜ਼ੂਦਾ ਕਾਨੂੰਨ ਅਨੁਸਾਰ ਹੀ ਹੋਣਗੀਆਂ ਪੰਚਾਇਤੀ ਚੋਣਾਂ

Panchayat, Elections, Accordance, Existing, Laws, Punjab

‘ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦਾਂ ਪਹਿਲੇ ਤੇ ਪੰਚਾਇਤਾਂ ਦੂਜੇ ਪੜਾਅ ‘ਚ ਚੁਣੀਆਂ ਜਾਣਗੀਆਂ’ | Panchayat Elections

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ‘ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਗਲੇ 2-3 ਮਹੀਨਿਆਂ ਵਿੱਚ ਪੰਚਾਇਤੀ (Panchayat Elections) ਚੋਣ ਤੈਅ ਸਮੇਂ ਅਨੁਸਾਰ ਹੀ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਇਸ ਸਬੰਧੀ ਜਰੂਰੀ ਤਿਆਰੀ ਵਿੱਚ ਹੁਣ ਤੋਂ ਹੀ ਵਿਭਾਗ ਜੁਟ ਗਿਆ ਹੈ, ਜਦੋਂ ਕਿ ਚੋਣਾਂ ਲਈ ਵਾਰਡਬੰਦੀ ਦਾ ਕੰਮ ਵੀ ਮੁਕੰਮਲ ਕਰ ਲਿਆ ਗਿਆ ਹੈ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਹੈ ਕਿ ਸੂਬੇ ਵਿਚ ਇਸ ਵਰ੍ਹੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਮੌਜ਼ੂਦਾ ਪੰਚਾਇਤੀ ਰਾਜ ਕਾਨੂੰਨ ਤੇ ਇਸ ਦੇ ਨਿਯਮਾਂ ਅਨੁਸਾਰ ਹੀ ਹੋਣਗੀਆਂ। ਉਹਨਾਂ ਕਿਹਾ ਕਿ ਇਸ ਸਾਲ ਦੇ ਅੱਧ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੀ ਵਾਰਡਬੰਦੀ ਦਾ ਕੰਮ ਆਖਰੀ ਪੜਾਅ ਉੱਤੇ ਹੈ। ਸ੍ਰ. ਬਾਜਵਾ ਨੇ ਕਿਹਾ ਕਿ ਪੰਚਾਂ-ਸਰਪੰਚਾਂ ਲਈ ਦਸਵੀਂ ਪੱਧਰ ਤੱਕ ਦੀ ਵਿੱਦਿਅਕ ਯੋਗਤਾ ਮਿੱਥਣ ਤੇ ਦੋ ਤੋਂ ਵੱਧ ਬੱਚਿਆਂ ਵਾਲੇ ਵਿਅਕਤੀਆਂ ਨੂੰ ਪੰਚਾਇਤੀ ਚੋਣਾਂ ਲੜਣ ਲਈ ਅਯੋਗ ਕਰਾਰ ਦੇਣ ਵਾਲੇ ਵਿਚਾਰਾਂ ਉੱਤੇ ਆਮ ਸਹਿਮਤੀ ਨਾ ਬਣ ਸਕਣ ਕਾਰਨ ਇਹ ਮਾਮਲੇ ਹਾਲ ਦੀ ਘੜੀ ਛੱਡ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਨੂੰ ਮੋਗਾ ਅਦਾਲਤ ਵਿੱਚ ਕੀਤਾ ਪੇਸ਼

ਉਹਨਾਂ ਕਿਹਾ ਕਿ ਇਹਨਾਂ ਮਾਮਲਿਆਂ ਉੱਤੇ ਪੰਜਾਬ ਵਜ਼ਾਰਤੀ ਇਕੱਠ ਵਿੱਚ ਵਿਚਾਰ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਸੀ ਕਿ ਇਸ ਸਬੰਧੀ ਵੱਖ ਵੱਖ ਪੱਧਰਾਂ ਉੱਤੇ ਲੋਕਾਂ ਦੀ ਰਾਇ ਜਾਣ ਲਈ ਜਾਵੇ। ਇਸ ਸਬੰਧੀ ਪੇਂਡੂ ਸਮਾਜ ਨਾਲ ਜੁੜੇ ਸਮਾਜ ਦੇ ਭਿੰਨ ਭਿੰਨ ਵਰਗਾਂ ਦੇ ਮਾਹਰਾਂ, ਸਮਾਜ ਵਿਗਿਆਨੀਆਂ ਅਤੇ ਲੋਕਾਂ ਦੇ ਪ੍ਰਤੀਨਿੱਧਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਇਹੀ ਫੈਸਲਾ ਕੀਤਾ ਗਿਆ ਕਿ ਇਹਨਾਂ ਚੋਣ ਸੁਧਾਰਾਂ ਲਈ ਅਜੇ ਲੋਕਾਂ ਨੂੰ ਹੋਰ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।

ਪੰਚਾਇਤ ਮੰਤਰੀ ਨੇ ਦੱਸਿਆ ਕਿ ਆਉਂਦੀਆਂ ਪੰਚਾਇਤੀ ਰਾਜ ਚੋਣਾਂ ਪਿਛਲੀ ਵਾਰ ਦੀ ਤਰ੍ਹਾਂ ਦੋ ਪੜਾਵਾਂ ਵਿਚ ਕਰਵਾਈਆਂ ਜਾਣਗੀਆਂ। ਪਹਿਲੇ ਪੜਾਅ ਵਿਚ ਬਲਾਕ ਸੰਮਿਤੀਆਂ ਤੇ ਜ਼ਿਲਾ ਪ੍ਰੀਸ਼ਦਾਂ ਦੀਆਂ ਚੋਣਾਂ ਹੋਣਗੀਆਂ ਅਤੇ ਦੂਜੇ ਪੜਾਅ ਵਿਚ ਪੰਚਾਇਤਾਂ ਲਈ ਪੰਚ ਅਤੇ ਸਰਪੰਚ ਚੁਣੇ ਜਾਣਗੇ। ਉਹਨਾਂ ਇਹ ਵੀ ਦੱਸਿਆ ਕਿ ਇਹਨਾਂ ਦੋਹਾਂ ਪੜਾਵਾਂ ਵਿਚ ਤਕਰੀਬਨ ਇੱਕ ਮਹੀਨੇ ਦਾ ਵਕਫਾ ਹੋਵੇਗਾ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਵਿਧਾਨ ਸਭਾ ਇਜਲਾਸ ਵਿਚ ਪਾਸ ਕੀਤੇ ਗਏ ਕਾਨੂੰਨ ਅਨੁਸਾਰ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਇਹਨਾਂ ਚੋਣਾਂ ਵਿਚ ਸੀਟਾਂ ਔਰਤਾਂ ਲਈ ਰਾਂਖਵੀਆਂ ਕੀਤੀਆਂ ਜਾਣਗੀਆਂ। (Panchayat Elections)

LEAVE A REPLY

Please enter your comment!
Please enter your name here