ਸਾਡੇ ਨਾਲ ਸ਼ਾਮਲ

Follow us

12.7 C
Chandigarh
Sunday, February 1, 2026
More
    Home Breaking News ਬੀਜੇਪੀ ਦੀ ਹੈਂ...

    ਬੀਜੇਪੀ ਦੀ ਹੈਂਕੜ ਦਾ ਜਵਾਬ ਪੰਜਾਬ ਦੀ ਜਨਤਾ ਚੋਣ ਵਿੱਚ ਦੇਵੇਗੀ – ਭਗਵੰਤ ਮਾਨ

    Bhagwant Mann

    ਖਾਦ ਦੀ ਕਿੱਲਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਤੁਰੰਤ ਮਾਲ ਗਾਡੀਆਂ ਦੀ ਆਵਾਜਾਈ ਕਰੇ ਬਹਾਲ

    ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ ਦੇ ਆਗੂਆ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਰਾਸ਼ਟਰੀ ਸਕੱਤਰ ਦਿਨੇਸ਼ ਕੁਮਾਰ ਵੱਲੋਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਬੇਇੱਜ਼ਤੀ ਪੰਜਾਬ ਬਰਦਾਸ਼ਤ ਨਹੀਂ ਕਰੇਗਾ, ਸਹੀ ਸਮਾਂ ਆਉਣ ਉੱਤੇ ਪੰਜਾਬ ਦੀ ਜਨਤਾ ਭਾਜਪਾ ਨੂੰ ਸਬਕ ਸਿਖਾਏਗੀ ।

    ‘ਆਪ’ ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਬਿਹਾਰ ਜਿੱਤ ਨੂੰ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਜਿੱਤ ਨਹੀਂ ਸਮਝਿਆ ਜਾ ਸਕਦਾ, ਕਿਉਂਕਿ ਬਿਹਾਰ ਵਿੱਚ ਇਹ ਖੇਤੀ ਕਾਨੂੰਨ ਮੁੱਦੇ ਹੀ ਨਹੀਂ ਸਨ। ਉਨਾਂ ਨੇ ਕਿਹਾ ਕਿ ਇਹ ਮੁੱਦਾ ਪੰਜਾਬ ਅਤੇ ਹਰਿਆਣਾ ਵਿੱਚ ਅਤਿ ਗੰਭੀਰ ਹੈ। ਇਸ ਦੇ ਕਾਰਨ ਹੀ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਸਹਿਯੋਗੀਆਂ ਦੀ ਸਰਕਾਰ ਹੋਣ  ਦੇ ਬਾਵਜੂਦ ਵੀ 1 ਸੀਟ ਉੱਤੇ ਹੋਏ ਉਪ-ਚੋਣ ਵਿੱਚ ਬੀਜੇਪੀ ਮੂਧੇ ਮੂੰਹ ਡਿੱਗੀ ਹੈ।

    ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਨੇ ਬਿਹਾਰ ਚੋਣ ਵਿੱਚ ਭਾਜਪਾ ਦੀ ਜਿੱਤ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਮੂੰਹ ਉੱਤੇ ਚਪੇੜ ਦੱਸਿਆ ਉੱਤੇ ਆਪਣੀ ਪ੍ਰਤੀਕ੍ਰਿਆ ਸਾਫ਼ ਕਰਦੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਭਗਵੰਤ ਮਾਨ ਅਤੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ  ਮੀਤ ਹੇਅਰ ਨੇ ਇਸ ਨੂੰ ਸਮੁੱਚੇ ਦੇਸ਼ ਦੇ ਕਿਸਾਨਾਂ ਦੀ ਬੇਇੱਜ਼ਤੀ ਦੱਸਿਆ ਹੈ ।

    ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਲੋਕ ਅਤੇ ਕਿਸਾਨ ਵਿਰੋਧੀ ਨੀਤੀਆਂ ਦੇ ਕਾਰਨ ਪੰਜਾਬ ਵਿੱਚ ਇਨਾਂ ਦੇ ਆਗੂਆਂ ਦਾ ਹਰ ਥਾਂ ਉੱਤੇ ਵਿਰੋਧ ਹੋ ਰਿਹਾ ਹੈ ਅਤੇ ਇਸ ਦੇ ਨਤੀਜੇ ਆਉਣ ਵਾਲੇ ਚੋਣ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਸਾਥੀਆਂ ਨੂੰ ਭੁਗਤਣੇ ਪੈਣਗੇ।  ਉਨਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣ ਵਿੱਚ ਆਪਣੇ ਨਾਲ ਹੋਏ ਧੱਕੇ ਦਾ ਬੀਜੇਪੀ ਤੋਂ ਬਦਲਾ ਲਵੇਗੀ ਅਤੇ ਇਨਾਂ ਦਾ ਸੂਬੇ ਵਿਚੋਂ ਬੋਰੀਆ ਬਿਸਤਰਾ ਗੋਲ ਕਰ ਦੇਵਾਂਗੇ ।

    ਕੈਪਟਨ ਅਮਰਿੰਦਰ ਸਿੰਘ ਉੱਤੇ ਵਰਦਿਆਂ ਮਾਨ ਅਤੇ ਹੇਅਰ ਨੇ ਕਿਹਾ ਕਿ ਉਨਾਂ ਦਾ ਪੰਜਾਬ  ਦੇ ਲੋਕਾਂ ਨਾਲ ਕੋਈ ਸਰੋਕਾਰ ਨਹੀਂ । ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਕਮਜ਼ੋਰ ਮੁੱਖ ਮੰਤਰੀ ਕਾਰਨ ਹੀ ਮੋਦੀ ਪੰਜਾਬ ਨੂੰ ਅੱਖਾਂ ਵਿਖਾ ਰਹੇ ਹਨ ਅਤੇ ਕਿਸਾਨ ਅੰਦੋਲਨ ਨੂੰ ਦਬਾਉਣ ਦੇ ਮਨਸੂਬੇ ਨਾਲ  ਸੂਬੇ ਵਿਚ ਰੇਲ ਗੱਡੀਆਂ ਦੀ ਆਵਾਜਾਈ ਠੱਪ ਕਰਨ ਤੋਂ ਲੈ ਕੇ ਹਰ ਤਰਾਂ ਦੇ ਫ਼ੰਡ ਰੋਕ ਰਹੇ ਹਨ। ਆਪ ਆਗੂਆ ਨੇ ਮੰਗ ਕੀਤੀ ਕਿ ਕੇਂਦਰ ਕਿਸਾਨਾਂ ਨਾਲ ਕਿੜ ਕੱਢਣ ਦੀ ਬਜਾਇ ਮਾਲ ਗੱਡੀਆਂ ਸੁਰੂ ਕਰਵਾਏ ਤਾਂ ਕਿ ਕਣਕ ਦੀ ਬਿਜਾਈ ਲਈ ਡੀਏਪੀ ਦੀ ਕਿੱਲਤ ਨਾ ਆਏ