ਪੈਟਰੋਲ ਪੰਪ ’ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਕਾਬੂ

Robbery
ਸ੍ਰੀ ਮੁਕਤਸਰ ਸਾਹਿਬ : ਮੁਲਜ਼ਮਾਂ ਨੂੰ ਕਾਬੂ ਕਰਨ ਵਾਲੀ ਮੁਕਤਸਰ ਪੁਲਿਸ ਦੀ ਸਮੁੱਚੀ ਟੀਮ। ਤਸਵੀਰ : ਸੁਰੇਸ਼ ਗਰਗ

70 ਤੋਂ 75 ਹਜ਼ਾਰ ਦੀ ਨਗਦੀ ਲੁੱਟੀ (Robbery)

(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਪਿਛਲੇਂ ਦਿਨੀਂ ਸ਼ਹਿਰ ਦੀ ਸੰਘਣੀ ਅਬਾਦੀ ਵਾਲੇ ਏਰੀਏ ’ਚ ਮੌਜੂਦ ਮਲੋਟ ਰੋਡ ਸਥਿਤ ਮੰਗੇ ਦੇ ਪੈਟਰੋਲ ਪੰਪ ’ਤੇ ਤੜਕਸਾਰ 2 ਅਣਪਛਾਤੇ ਨਕਾਬਪੋਸ਼ਾਂ ਵੱਲੋਂ ਦਫ਼ਤਰ ਅੰਦਰ ਦਾਖਲ ਹੋ ਕੇ ਨਗਦੀ ਚੋਰੀ ਕਰਨ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਥਾਣਾ ਸਿਟੀ ਪੁਲਿਸ ਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਨੂੰ ਦਿੱਤੇੇ ਬਿਆਨਾਂ ’ਚ ਹਰਜੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਸੰਗੂਧੌਣ ਨੇ ਘਟਨਾ ਸਬੰਧੀ ਜਾਣਕਾਰੀ ਦਿੱਤੀ ਸੀ ਕਿ 2 ਅਣਪਛਾਤੇ ਵਿਅਕਤੀ ਪੰਪ ਅੰਦਰ ਦਾਖਲ ਹੋਏ 70 ਤੋਂ 75 ਹਜ਼ਾਰ ਦੀ ਨਗਦੀ ਲੁੱਟ ਕੇ ਲੈ ਗਏ। Robbery

ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਦਾ ਕੀਤਾ ਰੁਖ

ਪੁਲਿਸ ਨੇ ਹਰਜੀਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਜ਼ਿਲਾ ਪੁਲਿਸ ਕਪਤਾਨ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਇੰਚਾਰਜ਼ ਵਰੁਣ ਕੁਮਾਰ ਦੀ ਅਗਵਾਈ ’ਚ ਬੱਸ ਸਟੈਂਡ ਪੁਲਿਸ ਚੌਂਕੀ ਦੇ ਆਈ ਓ ਸਤਨਾਮ ਸਿੰਘ ਨੇ ਪੁਲਿਸ ਪਾਰਟੀ ਦੀ ਮੱਦਦ ਨਾਲ ਆਧੁਨਿਕ ਤਕਨੀਕ ਦੀ ਵਰਤੋਂ ਕਰਦਿਆ, ਪੈਟਰੋਲ ਪੰਪ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸੁਖਵਿੰਦਰ ਸਿੰਘ ਉਰਫ਼ ਲਾਡੀ ਪੁੱਤਰ ਬਲਵੀਰ ਸਿੰਘ ਵਾਸੀ ਗੋਨੇਆਣਾ, ਹੈਪੀ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ, ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਗੋਨੇਆਣਾ, ਮਨਜੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ, ਗੁਰਕੀਰਤ ਸਿੰਘ ਪੁੱਤਰ ਸੁਖਦੀਪ ਸਿੰਘ ਵਾਸੀ ਗੋਨੇਆਣਾ ਰੋਡ ਨੂੰ ਕਾਬੂ ਕਰਕੇ ਉਕਤ ਮੁਲਜ਼ਮਾਂ ਦੇ ਖਿਲਾਫ਼ ਆਈਪੀਸੀ 382, 408, 120 ਬੀ ਆਈਪੀਸੀ ਐਕਟ ਤਹਿਤ ਮਾਮਲਾ ਦਰਜ਼ ਕਰ ਕਰਕੇ ਉਨਾ ਪਾਸੋਂ 12 ਹਜ਼ਾਰ ਰੁਪਏ ਬਰਾਦਮ ਕਰ ਲਏ ਹਨ।