ਅੰਬਾਨੀ ਤੇ ਅਮਿਤਾਭ ਬਚਨ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ

Amitabh Bachchan

ਮੁੰਬਈ (ਏਜੰਸੀ)। ਮਹਾਰਾਸ਼ਟਰ ਪੁਲਿਸ ਨੇ ਪਾਲਘਰ ਸ਼ਹਿਰ ਤੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਅਰਬਪਤੀ ਕਾਰੋਬਾਰੀ ਮੁਕੇਸ਼ ਅੰਬਾਨੀ, ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ (Amitabh Bachchan) ਅਤੇ ਫਿਲਮ ਅਭਿਨੇਤਾ ਧਰਮਿੰਦਰ ਸਮੇਤ ਮੁੰਬਈ ਦੇ ਪ੍ਰਮੁੱਖ ਲੋਕਾਂ ਦੇ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਪੇਸ਼ੇ ਤੋਂ ਡਰਾਈਵਰ ਅਤੇ ਨਾਗਪੁਰ ਦੇ ਰਹਿਣ ਵਾਲੇ ਵਿਅਕਤੀ ਨੇ ਮੰਗਲਵਾਰ ਨੂੰ ਪੁਲਿਸ ਕੰਟਰੋਲ ਰੂਮ ‘ਤੇ ਫੋਨ ਕਰਕੇ ਦਾਅਵਾ ਕੀਤਾ ਸੀ ਕਿ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਲਈ 25 ਹਥਿਆਰਬੰਦ ਵਿਅਕਤੀ ਮੁੰਬਈ ਦੇ ਦਾਦਰ ਪਹੁੰਚ ਚੁੱਕੇ ਹਨ।

ਕੀ ਹੈ ਮਾਮਲਾ

ਇਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ਕਈ ਟੀਮਾਂ ਦਾ ਗਠਨ ਕੀਤਾ । ਪੁਲਿਸ ਟੀਮਾਂ ਨੇ ਧਮਕੀ ਭਰੀਆਂ ਕਾਲਾਂ ਮਿਲਣ ਤੋਂ ਬਾਅਦ ਦੱਖਣੀ ਮੁੰਬਈ ਦੇ ਸੰਵੇਦਨਸ਼ੀਲ ਅਤੇ ਭੀੜ-ਭੜੱਕੇ ਵਾਲੇ ਖੇਤਰਾਂ ਦੇ ਨਾਲ-ਨਾਲ ਸਾਰੀਆਂ ਬੰਦਰਗਾਹਾਂ ਅਤੇ ਲੈਂਡਿੰਗ ਪੁਆਇੰਟਾਂ ਦੀ ਤਲਾਸ਼ੀ ਲਈ, ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ।

ਜਾਂਚ ਦੌਰਾਨ ਪੁਲਿਸ ਨੇ ਕਾਲ ਕਰਨ ਵਾਲੇ ਦੀ ਪਛਾਣ ਨਾਗਪੁਰ ਦੇ ਰਹਿਣ ਵਾਲੇ ਅਸ਼ਵਿਨ ਭਾਰਤ ਮਹੀਸਕਰ ਵਜੋਂ ਕੀਤੀ, ਜਿਸ ਨੇ ਪਾਲਘਰ ਜ਼ਿਲ੍ਹੇ ਦੇ ਦਾਹਾਨੂ ਰੇਲਵੇ ਸਟੇਸ਼ਨ ਤੋਂ ਕਾਲ ਕੀਤੀ ਸੀ। ਬਾਅਦ ਵਿਚ ਉਸ ਨੂੰ ਦਹਾਣੂ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

 

LEAVE A REPLY

Please enter your comment!
Please enter your name here