249 ਭਾਰਤੀਆਂ ਨੂੰ ਲੈ ਕੇ ਬੁਖਾਰੇਸਟ ਤੋਂ ਦਿੱਲੀ ਲਈ ਰਵਾਨਾ ਹੋਇਆ ਜਹਾਜ਼

Operation Ganga Sachkahoon

249 ਭਾਰਤੀਆਂ ਨੂੰ ਲੈ ਕੇ ਬੁਖਾਰੇਸਟ ਤੋਂ ਦਿੱਲੀ ਲਈ ਰਵਾਨਾ ਹੋਇਆ ਜਹਾਜ਼

ਨਵੀਂ ਦਿੱਲੀ। ਸਰਕਾਰ ਵੱਲੋਂ ਜੰਗ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਕੜੀ ਵਿੱਚ ਆਪਰੇਸ਼ਨ ਗੰਗਾ ਦੇ ਤਹਿਤ, 249 ਭਾਰਤੀਆਂ ਨੂੰ ਲੈ ਕੇ ਇੱਕ ਵਿਸ਼ੇਸ਼ ਜਹਾਜ਼ ਨੇ ਐਤਵਾਰ ਦੇਰ ਰਾਤ ਰੋਮਾਨੀਆਂ ਦੀ ਰਾਜਧਾਨੀ ਬੁਖਾਰੇਸਟ ਤੋਂ ਦਿੱਲੀ ਲਈ ਉਡਾਣ ਭਰੀ। ਇਹ ਜਾਣਕਾਰੀ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨੇ ਟਵੀਟ ਕਰ ਦਿੱਤੀ। ਉਨ੍ਹਾਂ ਦੇਰ ਰਾਤ ਟਵੀਟ ਕੀਤਾ, ‘‘ਅਸੀਂ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਦਿਸ਼ਾ ਵਿੱਚ ਅੱਗੇ ਵਧ ਰਹੇ ਹਾਂ। ਪੰਜਵੀਂ ਆਪਰੇਸ਼ਨ ਗੰਗਾ ਫਲਾਈਟ ਬੁਖਾਰੇਸਟ ਤੋਂ 249 ਭਾਰਤੀ ਨਾਗਰਿਕਾਂ ਨੂੰ ਲੈ ਕੇ ਦਿੱਲੀ ਲਈ ਰਵਾਨਾ ਹੋਈ।’’ ਜ਼ਿਕਰਯੋਗ ਹੈ ਕਿ ਸਰਕਾਰ ਏਅਰ ਇੰਡੀਆ ਦੇ ਵਿਸ਼ੇਸ਼ ਜਹਾਜ਼ ਰਾਹੀਂ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਦ ਲਈ ਮੁਹਿੰਮ ਚਲਾ ਰਹੀ ਹੈ। ਸਰਕਾਰ ਨੇ ਇਸ ਮੁਹਿੰਮ ਨੂੰ ਆਪਰੇਸ਼ਨ ਗੰਗਾ ਦਾ ਨਾਮ ਦਿੱਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here