Skating Competition: ਦੀਪ ਸਪੋਰਟਸ ਕਲੱਬ ਅਮਲੋਹ ਦੇ ਖਿਡਾਰੀ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ‘ਚ ਛਾਏ, ਜਿੱਤੇ ਐਨੇ ਸਾਰੇ ਤਮਗੇ

Skating Competition
ਅਮਲੋਹ :ਤਮਗਾ ਜਿੱਤਣ ਤੋਂ ਬਾਅਦ ਖਿਡਾਰੀ ਆਪਣੇ ਕੋਚ ਕੁਲਦੀਪ ਸਿੰਘ ਨਾਲ। ਤਸਵੀਰ : ਅਨਿਲ ਲੁਟਾਵਾ

ਦੀਪ ਸਪੋਰਟਸ ਕਲੱਬ ਅਮਲੋਹ ਨੇ 3 ਸੁਨਹਿਰੀ, 4 ਚਾਂਦੀ ਅਤੇ 4 ਕਾਂਸੀ ਦੇ ਤਮਗੇ ਜਿੱਤੇ

Skating Competition: (ਅਨਿਲ ਲੁਟਾਵਾ) ਅਮਲੋਹ। ਦੀਪ ਸਪੋਰਟਸ ਕਲੱਬ,ਅਮਲੋਹ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ‘ਚ ਹੋਈ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3 ਸੁਨਹਿਰੀ, 4 ਚਾਂਦੀ ਅਤੇ 4 ਕਾਂਸੀ ਦੇ ਤਮਗੇ ਜਿੱਤ ਕੇ ਕਲੱਬ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲੇ ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਆਯੋਜਿਤ ਕੀਤੇ ਗਏ ਸਨ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਖਿਡਾਰੀ ਹਿੱਸਾ ਲੈਣ ਲਈ ਆਏ ਸਨ।

ਇਹ ਵੀ ਪੜ੍ਹੋ:  Jasprit Bumrah: ਨਿਊਜ਼ੀਲੈਂਡ ਖਿਲਾਫ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਬੁਮਰਾਹ ਨੂੰ ਮਿਲੀ ਵੱਡੀ ਜਿੰਮੇਵਾਰੀ

ਕਲੱਬ ਦੇ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਪ੍ਰਦਰਸ਼ਨ ਨਾਲ ਸਭ ਦਾ ਧਿਆਨ ਖਿੱਚਿਆ ਅਤੇ ਆਪਣੇ ਕੋਚ ਕੁਲਦੀਪ ਸਿੰਘ ਦੀ ਅਗਵਾਈ ‘ਚ ਇਸ ਵੱਡੀ ਸਫਲਤਾ ਨੂੰ ਹਾਸਲ ਕੀਤਾ। ਕੋਚ ਕੁਲਦੀਪ ਸਿੰਘ ਨੇ ਕਿਹਾ ਕਿ ਇਹ ਜਿੱਤ ਸਾਡੇ ਖਿਡਾਰੀਆਂ ਦੀ ਮਿਹਨਤ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਅਸੀਂ ਇਸ ਖੇਡ ਵਿੱਚ ਅਜੇ ਹੋਰ ਉੱਚਾਈਆਂ ਪਾਰ ਕਰਨ ਲਈ ਵਚਨਬੱਧ ਹਾਂ। ਸਾਡੇ ਕਲੱਬ ਦਾ ਮੁੱਖ ਉਦੇਸ਼ ਖਿਡਾਰੀਆਂ ਨੂੰ ਉਤਸ਼ਾਹਤ ਕਰਨਾ ਅਤੇ ਉਹਨਾਂ ਦੀਆਂ ਸਮਰਥਾਵਾਂ ਨੂੰ ਸਹੀ ਦਿਸ਼ਾ ਵਿੱਚ ਲੈ ਜਾਣਾ ਹੈ। ਦੀਪ ਸਪੋਰਟਸ ਕਲੱਬ ਦੀ ਇਸ ਸਫਲਤਾ ਨਾਲ ਸਾਰੇ ਅਮਲੋਹ ਖੇਤਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਕਲੱਬ ਦੇ ਸਾਰੇ ਖਿਡਾਰੀਆਂ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here