ਟੈਗੋਰ ਵਿਦਿਆਲਿਆ ਲੌਂਗੋਵਾਲ ਦੀਆਂ ਖਿਡਾਰਨਾਂ ਨੇ ਕਬੱਡੀ ਵਿੱਚ ਮਾਰੀ ਬਾਜ਼ੀ

ਟੈਗੋਰ ਵਿਦਿਆਲਿਆ ਲੌਂਗੋਵਾਲ ਦੀਆਂ ਖਿਡਾਰਨਾਂ ਨੇ ਕਬੱਡੀ ਵਿੱਚ ਮਾਰੀ ਬਾਜ਼ੀ

ਲੌਂਗੋਵਾਲ (ਹਰਪਾਲ)। ਟੈਗੋਰ ਵਿਦਿਆਲਿਆ ਸਕੂਲ ਲੌਂਗੋਵਾਲ ਦੀਆਂ ਵਿਦਿਆਰਥਣਾਂ ਨੇ ਹੋਏ ਕਬੱਡੀ ਟੂਰਨਾਮੈਂਟ ਮੁਕਾਬਲੇ ਦੌਰਾਨ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ਰੰਸੀਪਲ ਮੈਡਮ ਜਸਵਿੰਦਰ ਕੌਰ ਨੇ ਦੱਸਿਆ ਕਿ ਸਾਡੇ ਸਕੂਲ ਦੀ ਵਿਦਿਆਰਥਣ ਕਬੱਡੀ ਦੀ ਟੀਮ ਨੇ ਅੰਡਰ -17 ਭਾਗ ਲਿਆ ਸੀ।

ਕਬੱਡੀ ਦੇ ਹੋਏ ਟੂਰਨਾਮੈਂਟ ਵਿੱਚ ਇਸ ਸਕੂਲ ਦੀ ਕਬੱਡੀ ਦੀ ਟੀਮ ਨੇ ਆਪਣਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪੁੱਜਣ ਤੇ ਜੇਤੂ ਟੀਮ ਦਾ ਸਕੂਲ ਮਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਸਨਮਾਨ ਕੀਤਾ ਅਤੇ ਜੇਤੂ ਖਿਡਾਰਨਾਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਪਿ੍ਰੰਸੀਪਲ ਮੈਡਮ ਜਸਵਿੰਦਰ ਕੌਰ ਤੋਂ ਇਲਾਵਾ ਸਕੂਲ ਦੇ ਡੀ ਪੀ ਮੈਡਮ ਹਰਜਿੰਦਰ ਕੌਰ, ਮੈਡਮ ਸੁਨੀਤਾ ਸ਼ਰਮਾ ਅਤੇ ਪਰਮਿੰਦਰ ਸਿੰਘ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ