ਲੁੱਟ-ਖੋਹ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਸਿਖਾਇਆ ਸਬਕ

ਲੁੱਟ-ਖੋਹ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ

(ਅਸ਼ੋਕ ਗਰਗ) ਬਠਿੰਡਾ। ਥਾਣਾ ਕੋਤਵਾਲੀ ਪੁਲਿਸ ਨੇ ਹਥਿਆਰਾਂ ਦੀ ਨੋਕ ’ਤੇ ਲੁੱਟ ਖੋਹ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਥਾਣਾ ਕੋਤਵਾਲੀ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਤਿੰਨ ਵਿਅਕਤੀ ਬਠਿੰਡਾ ਇਲਾਕੇ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਹਨ ਅਤੇ ਹਥਿਆਰ ਦਿਖਾ ਕੇ ਰਾਹਗੀਰਾਂ ਤੋਂ ਲੁੱਟ ਖੋਹ ਕਰਦੇ ਹਨ,ਅੱਜ ਵੀ ਸਥਾਨਕ ਸ਼ਹਿਰ ਅੰਦਰ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਹਨ। ਇਸ ਸੂਚਨਾ ਦੇ ਅਧਾਰ ’ਤੇ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਵੱਲੋਂ ਸ਼ਹਿਰ ਵਿਚ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਪੜਤਾਲ ਸ਼ੁਰੂ ਕੀਤੀ ਗਈ। ( Robbery)

ਇਹ ਵੀ ਪੜ੍ਹੋ : ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ

ਇਸ ਦੌਰਾਨ ਸਥਾਨਕ ਹਾਜੀ ਰਤਨ ਚੌਕ ’ਚ ਇੱਕ ਮੋਟਰਸਾਈਕਲ ਤੇ ਤਿੰਨ ਸਵਾਰ ਉਕਤ ਨੌਜਵਾਨਾਂ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 365 ਬੋਰ ਦਾ ਦੇਸੀ ਕੱਟਾ, ਦੋ ਕਾਰਤੂਸ, ਕੁਹਾੜੀ ਅਤੇ ਚਾਰ ਮੋਬਾਇਲ ਫੋਨ ਅਤੇ ਬਿਨ੍ਹਾਂ ਨੰਬਰੀ ਮੋਟਰਸਾਈਕਲ ਬਰਾਮਦ ਕਰ ਲਿਆ। ਪੁਲਿਸ ਅਨੁਸਾਰ ਇਨ੍ਹਾਂ ਦੀ ਪਛਾਣ ਹਰਸ਼ਪ੍ਰਰੀਤ ਸਿੰਘ ਪੁੱਤਰ ਬਲਵੀਰ ਸਿੰਘ, ਜਗਵਿੰਦਰ ਸਿੰਘ ਪੁੱਤਰ ਜਗਸੀਰ ਸਿੰਘ ਅਤੇ ਪਾਰਸ ਪੁੱਤਰ ਰਾਮ ਬਿਲਾਸ ਵਾਸੀ ਰਾਮਾਂ ਮੰਡੀ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਕਿ ਪਤਾ ਪਤਾ ਲੱਗ ਸਕੇ ਹੁਣ ਤੱਕ ਉਹ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ ਅਤੇ ਇਨ੍ਹਾਂ ਨਾਲ ਹੋਰ ਕਿੰਨੇ ਵਿਅਕਤੀ ਜੁੜੇ ਹੋਏ ਹਨ