ਪੁਲਿਸ ਨੇ ਪਿੰਡ ਨੰਦਪੁਰ-ਕਲੌੜ ’ਚ ਚਲਾਇਆ ਸਰਚ ਅਭਿਆਨ

ਤਲਾਸ਼ੀ ਦੌਰਾਨ 3 ਗਰਾਮ ਹੈਰੋਇਨ ਸਮੇਤ ਇੱਕ ਗਿ੍ਰਫਤਾਰ

ਫ਼ਤਹਿਗੜ੍ਹ ਸਾਹਿਬ (ਅਨਿਲ ਲੁਟਾਵਾ)। ਜ਼ਿਲ੍ਹਾ ਪੁਲਿਸ ਨੇ ਅੱਜ ਬਸੀ ਪਠਾਣਾਂ ਦੇ ਪਿੰਡ ਨੰਦਪੁਰ ਵਿੱਚ ਏਡੀਜੀਪੀ ਡਾ. ਨਰੇਸ਼ ਕੁਮਾਰ ਅਰੋੜਾ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਡਾ. ਰਵਜੋਤ ਗਰੇਵਾਲ ਦੀ ਅਗਵਾਈ ਵਿੱਚ ਨਸ਼ੇ ਖਿਲਾਫ ਸਰਚ ਅਭਿਆਨ ਚਲਾਇਆ ਇਸ ਮੌਕੇ ਏਡੀਜੀਪੀ ਨਰੇਸ਼ ਕੁਮਾਰ ਅਰੌੜਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ.ਰਵਜੋਤ ਗਰੇਵਾਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਭੈੜੇ ਅਨਸਰਾਂ ਖ਼ਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਤਾਂ ਜੋ ਆਮ ਲੋਕਾਂ ਨੂੰ ਅਮਨ ਸ਼ਾਂਤੀ ਨਾਲ ਰਹਿਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ ਉਨ੍ਹਾਂ ਦੱਸਿਆ ਕਿ ਨਸ਼ੇ ਵੱਧ ਰਹੇ ਅਪਰਾਧ ਦਾ ਕਾਰਨ ਹਨ, ਇਸ ਲਈ ਨਸ਼ਾ ਵੇਚਣ ਵਾਲੇ ਅਤੇ ਨਸ਼ੇ ਕਰਨ ਵਾਲਿਆਂ ਦੀ ਪਹਿਚਾਣ ਵੀ ਕੀਤੀ ਜਾ ਰਹੀ ਹੈ ਨਸ਼ੇ ਵੇਚਣ ਵਾਲਿਆਂ ਨੂੰ ਜ਼ੇਲ੍ਹ ਭੇਜਿਆ ਜਾ ਰਿਹਾ ਹੈ ਅਤੇ ਨਸ਼ੇ ਕਰਨ ਵਾਲਿਆਂ ਨੂੰ ਨਸ਼ਾ ਛੁਡਾਓ ਕੇਂਦਰਾਂ ਵਿੱਚ ਭੇਜ ਰਹੇ ਹਾਂ

ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੇ ਜੇਕਰ ਨੌਕਰ ਰੱਖਣਾ ਹੋਵੇ, ਕਿਰਾਏਦਾਰ ਰੱਖਣਾ ਹੋਵੇ ਤਾਂ ਉਸਦੀ ਸੂਚਨਾ ਪੁਲਿਸ ਨੂੰ ਦੇਵੋ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਚ ਅਪ੍ਰੇਸ਼ਨ ਜਾਰੀ ਹੈ ਅੱਜ ਵੀ ਐੱਸਪੀਐੱਚ ਰਮਿੰਦਰ ਸਿੰਘ ਅਤੇ 3 ਡੀ. ਐਸ. ਪੀਜ ਅਤੇ 5 ਇੰਸਪੈਕਟਰਾਂ ਦੀ ਅਗਵਾਈ ਵਿੱਚ ਪੁਲਿਸ ਦੀਆਂ ਟੀਮਾਂ ਦਾ ਗਠਨ ਕਰਕੇ ਪਿੰਡ ਵਿੱਚ ਘਰਾਂ ਦੀ ਚੈਕਿੰਗ ਕੀਤੀ ਗਈ ਅਤੇ ਪਿੰਡ ਨੂੰ ਸੀਲ ਕਰਕੇ ਸਾਰੇ ਪਿੰਡ ਦੇ ਰਸਤਿਆਂ ’ਤੇ ਨਾਕਾਾਂਦੀ ਕਰਕੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ ਉਨ੍ਹਾਂ ਦੱਸਿਆ ਕਿ ਅੱਜ ਤਲਾਸ਼ੀ ਅਭਿਆਨ ਦੌਰਾਨ ਗੁਰਪ੍ਰੀਤ ਸਿੰਘ ਉਰਫ ਜੱਸੂ ਪੁੱਤਰ ਰਣਧੀਰ ਸਿੰਘ ਵਾਸੀ ਨੰਦਪੁਰ ਨੂੰ 3 ਗਰਾਮ ਹੈਰੋਇਨ ਸਮੇਤ ਗਿ੍ਰਫਤਾਰ ਕਰ ਮਾਮਲਾ ਦਰਜ ਕੀਤਾ ਗਿਆ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ