Patiala News: ਪੰਪ ਦੇ ਵਰਕਰਾਂ ਨੇ ਆਪਣੇ ਦੋਸਤਾਂ ਨਾਲ ਮਿਲਕੇ ਦਿੱਤਾ ਵਾਰਦਾਤ ਨੂੰ ਅੰਜ਼ਾਮ
- ਪੁਲਿਸ ਵੱਲੋਂ ਚਾਰ ਮੁਲਜ਼ਮ ਕਾਬੂ, ਪੰਜਵੇਂ ਦੀ ਭਾਲ ਜਾਰੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਪੈਟਰੋਲ ਪੰਪ ਤੇ ਲੁੱਟਖੋਹ ਦੀ ਵਾਰਦਾਤ ਦਾ ਪਰਦਾ ਚੁੱਕਦਿਆ ਦੱਸਿਆ ਹੈ ਕਿ ਇਹ ਲੁੱਟ-ਖੋਹ ਪੰਪ ਦੇ ਵਰਕਰਾਂ ਵੱਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। Patiala News
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁੱਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਪਟਿਆਲਾ ਰਾਜਪੁਰਾ ਰੋਡ ਪਿੰਡ ਮੁਰਾਦਪੁਰਾ ਵਿਖੇ ਸਵਰਨ ਸਿੰਘ ਆਇਲ ਪੈਟਰੋਲ ਪੰਪ ਤੇ 4 ਸਤੰਬਰ ਨੂੰ ਰਾਤ ਸਮੇਂ 2 ਨਾਮਾਲੂਮ ਵਿਅਕਤੀ ਜੋ ਬਿਨ੍ਹਾ ਨੰਬਰੀ ਮੋਟਰਸਾਇਕਲ ਸਵਾਰ ਹੋ ਕੇ ਪੈਟਰੋਲ ਪੰਪ ’ਤੇ ਤੇਲ ਪੁਆਉਣ ਲਈ ਆਏ, ਜਦੋਂ ਵਰਕਰ ਸਿਮਰਨਜੀਤ ਸਿੰਘ ਮਸ਼ੀਨ ਨਾਲ ਤੇਲ ਪਾਉਣ ਲੱਗਾ ਤਾਂ ਇਸੇ ਦੌਰਾਨ ਮੋਟਰਸਾਇਕਲ ਦੇ ਪਿੱਛੇ ਬੈਠੇ ਵਿਅਕਤੀ ਨੇ ਕ੍ਰਿਪਾਨ ਕੱਢਕੇ ਸਿਮਰਨਜੀਤ ਸਿੰਘ ਦੇ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਉਸਦੀ ਕਮੀਜ਼ ਦੀ ਜੇਬ ਵਿੱਚੋਂ 33 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: Sunam News : ਕੈਂਟਰ ਨੇ ਦਰੜੇ 4 ਮਜ਼ਦੂਰ, ਹੋਈ ਦਰਦਨਾਕ ਮੌਤ
ਉਨ੍ਹਾਂ ਦੱਸਿਆ ਕਿ ਸੀ.ਆਈ.ਏ.ਪਟਿਆਲਾ ਦੀ ਟੀਮ ਵੱਲੋਂ ਟੈਕਨੀਕਲ ਅਨੈਲਸ਼ਿਸ ਅਤੇ ਤਫਤੀਸ ਦੌਰਾਨ ਖੁਫੀਆਂ ਸੋਰਸਾ ਤੋਂ ਮੁਰਾਦਪੁਰਾ ਪੈਟਰੋਲ ਪੰਪ ਪਰ ਲੁੱਟ-ਖੋਹ ਦੀ ਵਾਰਦਾਤ ਵਿੱਚ ਸ਼ਾਮਲ ਮੁਲਜ਼ਮਾਂ ਦੀ ਸਨਾਖਤ ਕੀਤੀ ਗਈ ਜਿਸ ਦੇ ਅਧਾਰ ’ਤੇ ਮਨਪ੍ਰੀਤ ਸਿੰਘ ਮਨੀ ਪੁੱਤਰ ਦਰਸਨ ਸਿੰਘ, ਸਿਮਰਨਜੀਤ ਸਿੰਘ ਸਿੰਮੂ ਪੁੱਤਰ ਜਸਵੀਰ ਸਿੰਘ, ਗੁਰਦੀਪ ਸਿੰਘ ਕਰਨ ਪੁੱਤਰ ਅਵਤਾਰ ਸਿੰਘ ਵਾਸੀਆਨ ਪਿੰਡ ਪਬਰੀ ਥਾਣਾ ਖੇੜੀ ਗੰਡਿਆ ਪਟਿਆਲਾ ਅਤੇ ਸੰਦੀਪ ਸਿੰਘ ਮੋਨੂੰ ਪੁੱਤਰ ਫੁਲ ਸਿੰਘ ਵਾਸੀ ਪੰਜਾਬ ਇਨਕਲੈਵ ਕਲੋਨੀ ਭੋਗਲਾ ਰੋਡ ਰਾਜਪੁਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਹਨਾਂ ਦਾ ਇਕ ਸਾਥੀ ਸਾਹਿਬ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਪਬਰੀ ਦੀ ਗ੍ਰਿਫਤਾਰੀ ਬਾਕੀ ਹੈ। ਸਾਹਿਬ ਸਿੰਘ ਦੇ ਖਿਲਾਫ ਪਹਿਲਾ ਮੁਕੱਦਮਾ ਦਰਜ ਹੈ ਜਿਸਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਵਾਰਦਾਤ ਵਿੱਚ ਵਰਤਿਆ ਮੋਟਰਸਾਇਕਲ ਅਤੇ ਕ੍ਰਿਪਾਨ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਆਪਸ ਵਿੱਚ ਦੋਸਤ ਹਨ ਜਿੰਨ੍ਹਾ ਵਿੱਚ ਮਨਪ੍ਰੀਤ ਸਿੰਘ ਮਨੀ, ਸਿਮਰਨਜੀਤ ਸਿੰਘ ਸਿੰਮੂ ਅਤੇ ਸੰਦੀਪ ਸਿੰਘ ਮੋਨੂੰ ਜੋ ਕਿ ਪੈਟਰੋਲ ਪੰਪ ਦੇ ਵਰਕਰ ਹਨ ਜਿਹਨਾਂ ਨੇ ਸਲਾਹ ਮਸਵਰਾ ਕਰਕੇ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਕੇ ਇਸ ਲੁੱਟ-ਖੋਹ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਟਰੇਸ ਕਰਨ ਲਈ ਐਸਪੀ ਡੀ ਯੁਗੇਸ ਸ਼ਰਮਾ, ਡੀਐਸਪੀ ਡੀ ਗੁਰਦੇਵ ਸਿੰਘ ਧਾਲੀਵਾਲ, ਸੀਆਈਏ ਇੰਸਪੈਕਟਰ ਸ਼ਮਿੰਦਰ ਸਿੰਘ ਅਤੇ ਐਸ.ਆਈ. ਜੈਦੀਪ ਸਰਮਾ ਇੰਚਾਰਜ ਚੌਕੀ ਬਹਾਦਰਗੜ੍ਹ ਹਾਜ਼ਰ ਸਨ।