ਚਡੀਗੜ੍ਹ। Chandigarh grenade blast case : ਚੰਡੀਗੜ੍ਹ ਦੇ ਸੈਕਟਰ 10 ’ਚ ਹੋਏ ਧਮਾਕੇ ਦੇ ਮਾਮਲੇ ’ਚ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਨ ਦਾ ਦਾਅਵਾ ਕੀਤਾ ਹੈ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀ ਨਾਲ ਸਾਂਝੀ ਕਰਾਵਾਈ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਦੀ ਗ੍ਰਿਫ਼ਤਾਰੀ ਅਤੇ ਬਾਕੀ ਮੁਲਜ਼ਮਾਂ ਦੀ ਸ਼ਨਾਖਤ ਨਾਲ ਮਾਮਲਾ ਸੁਲਝ ਗਿਆ ਹੈ।
ਪੁਲਿਸ ਮੁਤਾਬਿਕ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ ਹੈ। ਇਸ ਸਾਰੀ ਸਾਜਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ। ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ ਅੰਮ੍ਰਿਤਸਰ ਦੀ ਹਿਰਾਸਤ ਵਿੱਚ ਹਨ। ਮੁੱਢਲੇ ਖੁਲਾਸੇ ਵਿੱਚ ਰੋਹਨ ਨੇ 11 ਸਤੰਬਰ 2024 ਨੂੰ ਚੰਡੀਗੜ੍ਹ ਵਿੱਚ ਹੋਏ ਗ੍ਰੇਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਮੰਨ ਲਈ ਹੈ। Chandigarh grenade blast case
Read Also : ਪੰਜਾਬ ‘ਚ ਪੰਚਾਇਤ ਸੰਮਤੀਆਂ ਸਬੰਧੀ ਆਈ ਨਵੀਂ ਜਾਣਕਾਰੀ, ਹੁਣ ਇਸ ਤਰ੍ਹਾਂ ਹੋਵੇਗਾ ਕੰਮਕਾਜ