ਲੇਖਾ-ਜੋਖਾ 2023 : ਪੁਲਿਸ ਨੇ ਨਸ਼ਿਆਂ ਖਿਲਾਫ਼ ਵਿੱਢੀ ਸਫਲ ਮੁਹਿੰਮ, ਜਾਗਰੂਕਤਾ ਵੀ ਫੈਲਾਈ ਤੇ ਤਸਕਰ ਵੀ ਫੜੇ

Campaign Against Drugs

ਪੁਲਿਸ ਹਮੇਸ਼ਾ ਲੋਕਾਂ ਦੀ ਮੱਦਦ ਲਈ ਹਾਜਰ ਰਹੇਗੀ : ਭਾਗੀਰਥ ਸਿੰਘ ਮੀਨਾ ਐਸਐਸਪੀ | Campaign Against Drugs

ਮਲੋਟ (ਮਨੋਜ)। ਸਾਲ 2023 ਦੌਰਾਨ ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਨੇ ਜਿੱਥੇ ਜ਼ਿਲੇ੍ਹ ਦੇ ਲੋਕਾਂ ਨਾਲ ਸਾਂਝ ਪਾਈ ਉਥੇ ਹੀ ਪੁਲਿਸ ਨੇ ਨਸ਼ਿਆਂ ਖਿਲਾਫ਼ ਵੀ ਕਾਰਗਾਰ ਮੁਹਿੰਮ ਤਹਿਤ ਅਨੇਕਾਂ ਪ੍ਰਾਪਤੀਆਂ ਕੀਤੀਆਂ ਗਈਆਂ। ਸ਼੍ਰੀ ਭਾਗੀਰਥ ਸਿੰਘ ਮੀਨਾ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਪੁਲਿਸ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਂਦਿਆਂ ਨਸ਼ਿਆਂ ਖਿਲਾਫ਼ ਜਿੱਥੇ ਵੱਡੀ ਜਨ ਜਾਗਿ੍ਤੀ ਲਈ ਕੰਮ ਕੀਤਾ ਉਥੇ ਹੀ ਟਰੈਫਿਕ ਨਿਯਮਾਂ ਬਾਰੇ ਵੀ ਚੇਤਨਾ ਲਹਿਰ ਚਲਾਈ। (Campaign Against Drugs)

ਇਸ ਕੰਮ ਲਈ ਪੁਲਿਸ ਵੱਲੋਂ ਇਕ ਵਿਸੇਸ਼ ਪੁਲਿਸ ਟੀਮ ਗਠਿਤ ਕੀਤੀ ਗਈ ਜੋ ਕਿ ਹਰ ਰੋਜ ਦਿਨ ਰਾਤ ਸਮੇਂ ਪਿੰਡਾਂ ਅਤੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਜਾ ਕੇ ਪੋ੍ਰਜੈਕਟਰ ਰਾਹੀਂ ਜਨ ਜਾਗਰੂਕਤਾ ਦੀਆਂ ਫਿਲਮਾਂ ਵਿਖਾਉਂਦੇ ਹਨ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਹਨ।

Campaign Against Drugs

ਇਸੇ ਤਰ੍ਹਾਂ 1 ਜਨਵਰੀ 2023 ਤੋਂ ਪੂਰੇ ਸਾਲ ਤੱਕ ਪੁਲਿਸ ਦੀਆਂ ਅਲੱਗ-ਅਲੱਗ ਟੀਮਾਂ ਵੱਲੋਂ 208 ਸਕੂਲ ਅਤੇ ਕਾਲਜਾਂ, 763 ਪਿੰਡਾ ਅਤੇ ਸ਼ਹਿਰਾਂ ਤੇ ਹੋਰ ਮਹੱਤਵਪੂਰਨ ਥਾਂਵਾਂ ਤੇ ਕੁੱਲ 971 ਸੈਮੀਨਾਰ ਲਗਾ ਕੇ ਟੈ੍ਰਫਿਕ ਨਿਯਮਾਂ ਪ੍ਰਤੀ, ਨਸ਼ਿਆਂ ਸਬੰਧੀ ਅਤੇ ਸਾਇਬਰ ਕ੍ਰਾਈਮ ਬਾਰੇ ਜਾਗਰੂਕ ਕੀਤਾ ਗਿਆ ਇਸ ਲਹਿਰ ਵਿੱਚ ਪਿੰਡਾਂ ਅਤੇ ਸ਼ਹਿਰਾਂ ਅਤੇ ਸਕੂਲਾਂ ਅਤੇ ਕਾਲਜ਼ਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਕੇ ਇਸ ਚੇਤਨਾ ਲਹਿਰ ਨਾਲ ਜੋੜਿਆ।

ਦੂਜੇ ਪਾਸੇ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਵੀ ਸਾਲ 2023 ਦÏਰਾਨ ਪੂਰੀ ਚÏਕਸੀ ਰੱਖਦਿਆਂ ਐਨ.ਡੀ.ਪੀ.ਐਸ. ਐਕਟ ਤਹਿਤ ਕੁੱਲ 468 ਮਾਮਲੇ ਦਰਜ ਕੀਤੇ ਗਏ ਅਤੇ 627 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਸਾਲ ਦÏਰਾਨ 30.784 ਕਿਲੋ ਅਫੀਮ, 733.750 ਕਿਲੋ ਪੋਸਤ, 76564 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 26.390 ਕਿਲੋ ਗਾਂਜਾ, 6.695 ਕਿਲੋ ਗ੍ਰਾਮ ਹੈਰੋਇਨ, 153 ਨਸ਼ੀਲੀਆਂ ਸ਼ੀਸੀਆਂ ਬਰਾਮਦ, 0.095 ਗ੍ਰਾਮ ਨਸ਼ੀਲਾ ਪਾਊਡਰ, 0.04 ਲੀਟਰ ਨਸ਼ੀਲਾ ਤਰਲ ਪਦਾਰਥ ਅਤੇ 7 ਕਿਲੋ ਪੋਸਤ ਦੇ ਹਰੇ ਪÏਦੇ ਬ੍ਰਾਮਦ ਕੀਤੇ ਗਏ ਹਨ।

ਇਸ ਦੇ ਨਾਲ ਹੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਜਿਨਾਂ ਸਮਗਲਰਾਂ ਤੇ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਕੁਆਂਟਿਟੀ ਦੇ ਮੁਕਦਮੇ ਦਰਜ ਸਨ ਅਤੇ ਉਨਾਂ 11 ਨਸ਼ਾ ਤਸਕਰਾਂ ਵੱਲੋਂ ਬਣਾਈ ਗਈ ਪ੍ਰੋਪਰਟੀ ਨੂੰ ਕੰਪਿਟੈਂਟ ਅਥਾਰਿਟੀ ਦਿੱਲੀ ਪਾਸ ਭੇਜਿਆ ਗਿਆ ਅਤੇ ਫਰੀਜ਼ ਕਰਵਾਇਆ ਗਿਆ। ਜਿਨ੍ਹਾਂ ਦੀ ਪ੍ਰਾਪਰਟੀ ਦੀ ਕੁੱਲ 49841146 ਰੁਪਏ ਕੀਮਤ ਬਣਦੀ ਹੈ। ਇਸੇ ਤਰਾਂ ਐਕਸਾਈਜ਼ ਐਕਟ ਤਹਿਤ 401 ਮਾਮਲੇ ਦਰਜ ਕਰਕੇ 431 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ ਹੈ ਇਨ੍ਹਾ ਪਾਸੋਂ 3614.130 ਲਿਟਰ ਨਜਾਇਜ ਸ਼ਰਾਬ, 1444.500 ਲੀਟਰ ਜਾਇਜ਼ ਸ਼ਰਾਬ, 333.08 ਕੁਇੰਟਲ ਲਾਹਣ 18 ਭੱਠੀਆ ਅਤੇ 960 ਲੀਟਰ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਗਈ।

Also Read : ਹੁਣ ਵੈੱਬਸਾਈਟ ਰਾਹੀਂ ਹੱਲ ਹੋਣਗੇ ਪਰਵਾਸੀ ਪੰਜਾਬੀਆਂ ਦੇ ਮਾਮਲੇ

ਇਸੇ ਤਰਾਂ ਟੈ੍ਰਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵੀ ਪੁਲਿਸ ਨੇ ਮੁਸਤੈਦੀ ਨਾਲ ਭੁਮਿਕਾ ਨਿਭਾਈ। ਜ਼ਿਲੇ੍ਹ ਵਿਚ ਪੁਲਿਸ ਨੇ ਸਾਲ ਦਰਾਨ ਅਦਾਲਤੀ ਅਤੇ ਨਗਦ ਦੇ ਕੁੱਲ 28047 ਚਲਾਨ ਕੀਤੇ ਅਤੇ 440100 ਲੱਖ ਦਾ ਜੁਰਮਾਨਾ ਕੀਤਾ ਗਿਆ¢ ਇਸੇ ਤਰਾਂ ਜ਼ਿਲੇ ਵਿਚ ਪੁਲਿਸ ਵਿਭਾਗ ਵੱਲੋਂ ਪਿਛਲੇ ਸਾਲ ਦੀਆਂ ਪੈਂਡਿੰਗ ਦਰਖਾਸਤਾਂ ਅਤੇ ਸਾਲ 2023 ਦੀਆਂ ਕੁੱਲ 10709 ਸ਼ਿਕਾਇਤਾਂ ਤੇ ਤੁਰੰਤ ਕਾਰਵਾਈ ਕਰਦੇ ਹੋਏ 9715 ਸ਼ਿਕਾਇਤਾਂ ਦਾ ਨਿਪਟਾਰਾ ਕਰਕੇ ਲੋਕਾਂ ਨੂੰ ਇਨਸਾਫ ਦਵਾਇਆ ਗਿਆ। ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮਾਨਯੋਗ ਅਦਾਲਤ ਵੱਲੋਂ ਪੀ.ਓ ਘੋਸ਼ਿਤ ਕੀਤੇ 166 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ।

Also Read : ਮੈਕਸੀਕੋ ਦੇ ਸੋਨੋਰਾ ’ਚ ਹਮਲਾ, 6 ਦੀ ਮੌਤ, 26 ਜ਼ਖਮੀ

ਐਸ.ਐਸ.ਪੀ ਨੇ ਦੱਸਿਆ ਕਿ ਸਾਲ 2023 ਦÏਰਾਨ ਆਰਮਜ ਐਕਟ ਦੇ 13 ਮੁਕੱਦਮੇ ਦਰਜ਼ ਕਰਕੇ 21 ਦੋਸ਼ੀਆਂ ਨੂੰ ਗਿ੍ਫਤਾਰ ਕੀਤਾ ਗਿਆ ਜਿਨ੍ਹਾ ਪਾਸੋਂ 22 ਪਿਸਟਲ ਅਤੇ 75 ਰੋਂਦ ਬਰਾਮਦ ਕਰਵਾਏ ਗਏ। ਇਸ ਤੋਂ ਬਿਨਾਂ ਸਾਲ ਦÏਰਾਨ ਵੱਖ ਵੱਖ ਗੈਂਗ ਗਰੁੱਪ ਨਾਲ ਸੰਬੰਧਿਤ 13 ਮੁਕਦਮਿਆਂ ਨੂੰ ਦਰਜ ਕਰਕੇ 17 ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦਸਿਆ ਕਿ ਜੂਆ ਐਕਟ ਦੇ ਕੁੱਲ 120 ਮੁੱਕਦਮੇ ਦਰਜ਼ ਕਰ ਕੇ 179 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਜਿਨ੍ਹਾਂ ਪਾਸੋ 601135 ਰੁਪਏ ਬਰਾਮਦ ਕੀਤੇ ਗਏ।

ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੁਲਿਸ ਹਮੇਸ਼ਾ ਲੋਕਾਂ ਦੀ ਮੱਦਦ ਲਈ ਹਾਜ਼ਰ ਰਹੇਗੀ ਅਤੇ ਨਵਾਂ ਸਾਲ ਲੋਕਾਂ ਨਾਲ ਸਿੱਧਾ ਸਾਂਝ ਪਾਉਦਿਆਂ ਉਨ੍ਹਾ ਦੇ ਹਰ ਮੁਸ਼ਕਲਾਂ ਦੇ ਸਮੇਂ ਹਮੇਸ਼ਾ ਨਾਲ ਰਹੇਗੀ।