ਪੁਲਿਸ ਨੇ ਵਾਰਦਾਤ ਦੇ ਕੁੱਝ ਘੰਟਿਆਂ ’ਚ ਹੀ ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ

Ludhiana News

 ਚੋਰੀ ਦਾ ਸਮਾਨ ਖਰੀਦਣ ਵਾਲਾ ਸੁਨਿਆਰਾ ਵੀ ਦਬੋਚਿਆ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਗੁਰਦੁਆਰਾ ਨਾਨਕ ਪ੍ਰਕਾਸ਼ ਖੇਤਰ ਵਿੱਚ ਚੇਨ ਸਨੈਚਿੰਗ ਦੀ ਘਟਨਾ ਤੋਂ ਕੁਝ ਘੰਟਿਆਂ ਬਾਅਦ, ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਇੱਕ ਖੋਹ ਕਰਨ ਵਾਲੇ ਮੁਲਜ਼ਮ ਨੂੰ ਗਿ੍ਰਫਤਾਰ ਕਰਕੇ ਉਸ ਕੋਲੋਂ ਸੋਨੇ ਦੀ ਚੇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਮੁਲਜ਼ਮਾਂ ਕੋਲੋਂ ਚੋਰੀ ਦਾ ਸਾਮਾਨ ਖਰੀਦਣ ਵਾਲੇ ਸੁਨਿਆਰੇ ਨੂੰ ਵੀ ਕਾਬੂ ਕੀਤਾ ਹੈ। (Ludhiana News)

ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸ਼ਿਮਲਾਪੁਰੀ ਨੇੜੇ ਨਿਊ ਗੁਰੂ ਅੰਗਦ ਦੇਵ ਕਲੋਨੀ ਦੀ ਸਪਨਾ ਧਵਨ ਨੇ ਸ਼ਿਕਾਇਤ ਦਿੱਤੀ ਸੀ ਕਿ ਕਿਸੇ ਅਣਪਛਾਤੇ ਐਕਟਿਵਾ ਸਵਾਰ ਨੇ ਉਸਦੀ 12 ਗ੍ਰਾਮ ਦੀ ਸੋਨੇ ਦੀ ਚੇਨ ਖੋਹ ਲਈ ਹੈ, ਜਿਸ ਸਬੰਧੀ ਧਾਰਾ 379-ਬੀ ਤਹਿਤ ਥਾਣਾ ਸ਼ਿਮਲਾਪੁਰੀ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। (Ludhiana News)

ਉਨਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦਾ ਪਤਾ ਲਗਾ ਕੇ ਇਸ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਹੈ ਅਤੇ ਵਾਰਦਾਤ ਵਿੱਚ ਵਰਤਿਆ ਸਕੂਟਰ ਬਰਾਮਦ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਨਿਊ ਆਜ਼ਾਦ ਨਗਰ ਅਤੇ ਸੁਨਿਆਰ ਨਰਿੰਦਰ ਪਾਲ ਵਾਸੀ ਗੋਲਡਨ ਐਵੀਨਿਊ ਦੁੱਗਰੀ ਵਜੋਂ ਹੋਈ ਹੈ। ਕਮਿਸ਼ਨਰ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਗੁਰਪ੍ਰੀਤ ਤੋਂ ਸੋਨੇ ਦੀ ਚੇਨ ਖਰੀਦਣ ਲਈ ਸੁਨਿਆਰ ਨਰਿੰਦਰ ਪਾਲ ’ਤੇ ਵੀ ਮਾਮਲਾ ਦਰਜ ਕੀਤਾ ਸੀ।

ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਨਰਿੰਦਰ ਪਾਲ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦਾ ਕੋਈ ਪੁਰਾਣਾ ਅਪਰਾਧਿਕ ਪਿਛੋਕੜ ਨਹੀਂ ਸੀ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਲੁਧਿਆਣਾ ਵਿੱਚੋਂ ਇਸ ਸਟਰੀਟ ਕ੍ਰਾਈਮ ਨੂੰ ਖਤਮ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਕਿਹਾ ਕਿ ਪੁਲਿਸ ਨੇ ਸਨੈਚਰਾਂ ਨੂੰ ਫੜਨ ਲਈ ਵਿਸਤਿ੍ਰਤ ਰਣਨੀਤੀ ਤਿਆਰ ਕੀਤੀ ਹੈ। ਉਨਾਂ ਕਿਹਾ ਕਿ ਹਰ ਖੋਹ ਦੇ ਮਾਮਲੇ ਨੂੰ ਹੁਣ ਗੰਭੀਰਤਾ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਾਲੀਆਂ ਟੀਮਾਂ ਨੇ ਤੁਰੰਤ ਕਾਰਵਾਈ ਕਰਨ ਲਈ ਰਾਤ ਭਰ ਕੰਮ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here