ਪੁਲਿਸ ਨੇ 6 ਵਾਹਨ ਚੋਰਾਂ ਨੂੰ ਦਬੋਚ ਕੇ 22 ਮੋਟਰਸਾਈਕਲ ਅਤੇ ਸਕੂਟਰੀਆਂ ਕੀਤੀਆਂ ਬਰਾਮਦ

Jagraon News
ਜਗਰਾਓਂ ਵਿਖੇ ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ। ਤਸਵੀਰ : ਜਸਵੰਤ ਰਾਏ

ਜਗਰਾਓਂ (ਜਸਵੰਤ ਰਾਏ)। ਜਗਰਾਓਂ ਪੁਲਿਸ (Jagraon News) ਨੇ ਸੂਚਨਾ ਦੇ ਆਧਾਰ ’ਤੇ 6 ਦੋਪਹੀਆ ਵਾਹਨ ਚੋਰਾਂ ਨੂੰ ਕਾਬੂ ਕਰਦਿਆਂ ਉਨਾਂ ਦੇ ਕਬਜ਼ੇ ’ਚੋਂ ਵੱਖ ਵੱਖ ਥਾਵਾਂ ਤੋਂ ਚੋਰੀ ਕੀਤੇ 22 ਮੋਟਰਸਾਇਕਲ/ ਸਕੂਟਰੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਨਵਨੀਤ ਸਿੰਘ ਬੈਂਸ, ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ, ਇੰਚਾਰਜ ਸੀ.ਆਈ.ਏ. ਸਟਾਫ ਇੰਸਪੈਕਟਰ ਹੀਰਾ ਸਿੰਘ ਤੇ ਥਾਣਾ ਸਦਰ ਦੇ ਮੁੱਖ ਅਫਸਰ ਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਲੁਧਿਆਣਾ ਦਿਹਾਤੀ ਜਗਰਾਓਂ ਦੀ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਲਖਵਿੰਦਰ ਸਿੰਘ ਉਰਫ ਲੱਖੀ ਅਤੇ ਲਖਵਿੰਦਰ ਸਿੰਘ ਉਰਫ ਲਖਨ ਵਾਸੀਆਨ ਜਗਰਾਓਂ ਵੱਖ-2 ਥਾਵਾਂ ਤੋਂ ਮੋਟਰਸਾਈਕਲ ਤੇ ਹੋਰ ਵਹੀਕਲ ਚੋਰੀ ਕਰਕੇ ਉਹਨਾਂ ਦੇ ਜ਼ਾਅਲੀ ਨੰਬਰ ਪਲੇਟਾਂ ਲਗਾ ਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਉਕਤਾਨ ਦੋਵੇਂ ਚੋਰੀ ਦੇ ਮੋਟਰਸਾਈਕਲ ਹੀਰੋ ਸਪਲੈਡਰ ਜਿਸ ਨੂੰ ਜ਼ਾਅਲੀ ਨੰਬਰ ਪਲੇਟ ਲੱਗੀ ਹੈ ’ਤੇ ਸਵਾਰ ਹੋ ਕੇ ਉਸ ਨੂੰ ਵੇਚਣ ਲਈ ਦੀ ਤਾਕ ’ਚ ਹਨ।

ਉਨਾਂ ਦੱਸਿਆ ਕਿ ਇਤਲਾਹ ’ਤੇ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਿਦਆਂ ਉਕਤ ਦੋਵੇਂ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਰਫਤਾਰ ਕੀਤਾ ਅਤੇ ਤਫਤੀਸ ਦੌਰਾਨ ਉਕਤਾਨ ਦੀ ਨਿਸ਼ਾਨ ਦੇਹੀ ’ਤੇ ਚੋਰੀ ਦੀਆਂ ਸਕੂਟਰੀਆਂ ਸਮੇਤ ਕੁੱਲ 15 ਦੋ ਪਹੀਆ ਵਾਹਨ ਬਰਾਮਦ ਕੀਤੇ ਗਏ ਹਨ। ਐੱਸਐੱਸਪੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਸਦਰ ਦੇ ਮੁੱਖ ਥਾਣੇਦਾਰ ਅਮਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਆਈ. ਹਰਦੇਵ ਸਿੰਘ ਇੰਚਾਰਜ ਗਾਲਿਬ ਕਲਾਂ ਵੱਲੋ ਚੋਰ ਗਿਰੋਹ ਨੂੰ ਗਿ੍ਰਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਦੋਰਾਹਾ ’ਚ ਛੱਤ ਡਿੱਗਣ ਨਾਲ ਮਲਬੇ ਹੇਠਾਂ ਦਬੇ 5 ਜਣੇ, 2 ਦੀ ਮੌਤ 3 ਜਖ਼ਮੀ

ਜਿਸ ਦੇ ਤਹਿਤ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਦਿਲਪ੍ਰੀਤ ਉਰਫ ਕਾਲੂ, ਸਾਗਰ ਉਰਫ ਸਵੀਟੀ ਵਾਸੀ ਜਗਰਾਓਂ, ਸਰਬਣ ਕੁਮਾਰ ਅਤੇ ਚਰਨਜੋਤ ਸਿੰਘ ਵਾਸੀ ਥਾਣਾ ਜਮਾਲਪੁਰ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ, ਜੋ ਕਿ ਚੋਰੀ ਦੇ ਦੋ ਮੋਟਰਸਾਈਕਲਾਂ ’ਤੇ ਸਵਾਰ ਜਗਰਾਓਂ ਸ਼ਹਿਰ ਤੋਂ ਗਾਲਿਬ ਪਿੰਡ ਨੂੰ ਜਾ ਰਹੇ ਸਨ, ਨੂੰ ਪੁਲਿਸ ਨੇ ਨਾਕਾਬੰਦੀ ਦੋਰਾਨ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ।

ਇਨਾਂ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਪੁਲਿਸ ਵੱਲੋਂ ਚੋਰੀ ਦੇ 4 ਹੋਰ ਮੋਟਰਸਾਈਕਲ ਅਤੇ 1 ਸਕੂਟਰੀ ਬਰਾਮਦ ਕੀਤੀ ਗਈ। ਉਨਾਂ ਦੱਸਿਆ ਕਿ ਗਿ੍ਰਫ਼ਤਾਰ ਵਿਅਕਤੀਆਂ ਖਿਲਾਫ ਪਹਿਲ਼ਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਜਿੰਨਾਂ ਨੂੰ ਹੋਰ ਪੁੱਛ ਗਿੱਛ ਲਈ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿਸ ਨਾਲ ਹੋਰ ਵੀ ਅਹਿੰਮ ਖੁਲਾਸੇ ਹੋਣ ਦੀ ਸੰਭਾਵਨਾ ਹੈ।